ਸਿੱਖ ਖਬਰਾਂ

ਰਮਨਦੀਪ ਸਿੰਘ ਚੂਹੜਵਾਲ (ਲੁਧਿਆਣਾ), ਹਰਦੀਪ ਸਿੰਘ ਸ਼ੇਰਾ (ਫਤਿਹਗੜ੍ਹ ਸਾਹਿਬ)

ਪੁਲਿਸ ਰਿਮਾਂਡ ਖਤਮ ਹੋਣ ‘ਤੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਭੇਜਿਆ ਜੇਲ੍ਹ

ਪੰਜਾਬ ਪੁਲਿਸ ਦੇ ਦਾਅਵਿਆਂ ਮੁਤਾਬਕ ਪਿਛਲੇ 2 ਸਾਲਾਂ 'ਚ ਹੋਏ ਚੋਣਵੇਂ ਕਤਲਾਂ ਦੇ ਸਿਲਸਿਲੇ 'ਚ ਗ੍ਰਿਫਤਾਰ ਕੀਤੇ ਗਏ ਰਮਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਚੂਹੜਵਾਲ (ਜ਼ਿਲ੍ਹਾ ਲੁਧਿਆਣਾ) ਨੂੰ ਅੱਜ (18 ਨਵੰਬਰ, 2017) ਪੁਲਿਸ ਰਿਮਾਂਡ ਖਤਮ ਹੋਣ 'ਤੇ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ।

ਡਾਕਟਰ ਪਰਮਜੀਤ ਸਿੰਘ ਅਜਰਾਵਤ ਦੇ ਸਦੀਵੀਂ ਵਿਛੋੜੇ ‘ਤੇ ਸਿੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਅਜ਼ਾਦ ਸਿੱਖ ਰਾਜ ਖਾਲਿਸਤਾਨ ਦੀ ਪ੍ਰਾਪਤੀ ਲਈ ਅਮਰੀਕਾ ਵਿੱਚ ਜਲਾਵਤਨੀ ਹੰਢਾਂਉਂਦੇ ਹੋਏ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਡਾਕਟਰ ਪਰਮਜੀਤ ਸਿੰਘ ਅਜ਼ਰਾਵਤ ਦੀ ਮੌਤ 'ਤੇ ਸਿੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਗਲੈਂਡ 'ਤੋਂ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਗਿੱਲ ਅਤੇ ਭਾਈ ਦਵਿੰਦਰਜੀਤ ਸਿੰਘ, ਫਰਾਂਸ ‘ਤੋਂ ਭਾਈ ਰਘਵੀਰ ਸਿੰਘ ਕੁਹਾੜ ਅਤੇ ਬਾਬਾ ਕਸ਼ਮੀਰ ਸਿੰਘ ਅਤੇ ਜਰਮਨੀ ‘ਤੋਂ ਭਾਈ ਗੁਰਮੀਤ ਸਿੰਘ ਖਨਿਆਣ ਹੋਰਾਂ ਵੱਲੋਂ ਬਿਆਨ ਜਾਰੀ ਕਰਦਿਆਂ ਭਾਈ ਜਗਦੀਸ਼ ਸਿੰਘ ਭੂਰਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਕੌਂਸਲ ਬੈਲਜੀਅਮ ਨੇ ਕਿਹਾ ਕਿ ਡਾਕਟਰ ਅਜਰਾਵਤ ਹੋਰਾਂ ਨੇ ਪੱਛਮ ਦੀ ਅਰਾਮਦਾਇਕ ਜ਼ਿੰਦਗੀ ਨੂੰ ਵੀ ਕੌਮ ਦੇ ਲੇਖੇ ਲਗਾ ਦਿੱਤਾ। ਉਪਰੋਕਤ ਸਿੱਖ ਆਗੂਆਂ ਨੇ ਡਾਕਟਰ ਪਰਮਜੀਤ ਸਿੰਘ ਅਜਰਾਵਤ ਦੇ ਵਿਛੋੜੇ ਨੂੰ ਅਜ਼ਾਦ ਸਿੱਖ ਰਾਜ ਲਈ ਚੱਲ ਰਹੇ ਸੰਘਰਸ਼ ਲਈ ਵੱਡਾ ਘਾਟਾ ਕਿਹਾ ਹੈ।

ਜਗਤਾਰ ਸਿੰਘ ਦੀ ਤੁਰੰਤ ਰਿਹਾਈ ਲਈ ਅਮਰਿੰਦਰ ਸਿੰਘ ਨਿੱਜੀ ਦਖਲ ਦੇਣ : ਬਾਬਾ ਹਰਨਾਮ ਸਿੰਘ ਧੁੰਮਾ

ਦਮਦਮੀ ਟਕਸਾਲ (ਚੌਂਕ ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਕੁੱਝ ਦਿਨ ਪਹਿਲਾਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਹੋਰਨਾਂ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ 'ਤੇ ਚਿੰਤਾ ਜਤਾਉਂਦਿਆਂ ਉਹਨਾਂ ਦੀ ਤੁਰੰਤ ਰਿਹਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਦਿਲਚਸਪੀ ਲੈਂਦਿਆਂ ਦਖਲ ਦੇਣ ਦੀ ਮੰਗ ਕੀਤੀ ਹੈ।

ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਫੌਰੀ ਰਿਹਾਈ ਲਈ ਨੌਜਵਾਨਾਂ ਵਲੋਂ ਸ਼ਾਂਤਮਈ ਵਿਖਾਵਾ

ਪੰਜਾਬ ਵਿਚ ਬੀਤੇ ਸਮੇਂ ਦੌਰਾਨ ਹੋਏ ਚੋਣਵੇਂ ਕਤਲਾਂ ਦੇ ਮਾਮਲਿਆਂ ਵਿੱਚ ਸਕਾਟਲੈਂਡ ਵਾਸੀ ਜਗਤਾਰ ਸਿੰਘ ਜੱਗੀ ਨੂੰ ਪੰਜਾਬ ਪੁਲਿਸ ਵਲੋਂ 4 ਨਵੰਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਜਗਤਾਰ ਸਿੰਘ ਜੱਗੀ ਦੀ ਗ੍ਰਿਫਤਾਰੀ ਬਾਰੇ ਪੁਲਿਸ ਦੇ ਦਾਅਵਿਆਂ ‘ਤੇ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਸ਼ੱਕ

ਸੀਨੀਅਰ 'ਆਪ' ਆਗੂ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪਿਛਲੇ ਕੁਝ ਸਮਿਆਂ 'ਚ ਪੰਜਾਬ 'ਚ ਹੋਏ ਚੋਣਵੇਂ ਕਤਲਾਂ ਦੇ ਸਬੰਧ 'ਚ ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਸ਼ੱਕ ਜ਼ਾਹਰ ਕੀਤਾ ਹੈ।

ਜਗਤਾਰ ਸਿੰਘ ਜੌਹਲ ਉਰਫ ਜੱਗੀ ਅਦਾਲਤ 'ਚ ਪੇਸ਼ੀ ਦੌਰਾਨ (ਬਾਘਾਪੁਰਾਣਾ)

ਲੁਧਿਆਣਾ ਪੁਲਿਸ ਨੇ ਫਰੀਦਕੋਟ ਜੇਲ੍ਹ ‘ਚੋਂ ਲਿਆ ਕੇ ਜਗਤਾਰ ਸਿੰਘ ਜੱਗੀ ਦਾ 2 ਦਿਨਾਂ ਪੁਲਿਸ ਰਿਮਾਂਡ ਲਿਆ

4 ਨਵੰਬਰ ਨੂੰ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚੋਂ ਪੰਜਾਬ ਪੁਲਿਸ ਵਲੋਂ ਚੁੱਕੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਨੂੰ ਹੁਣ ਲੁਧਿਆਣਾ ਪੁਲਿਸ ਨੇ 2 ਦਿਨਾਂ ਪੁਲਿਸ ਰਿਮਾਂਡ 'ਤੇ ਲਿਆ ਹੈ। ਪੁਲਿਸ ਨੇ ਜਗਤਾਰ ਸਿੰਘ ਨੂੰ ਬੀਤੀ ਰਾਤ (17 ਨਵੰਬਰ, 2017) ਐਫ.ਆਈ.ਆਰ. ਨੰ: 218/ 15 ਜੁਲਾਈ, 2017 ਦੇ ਤਹਿਤ ਇਲਾਕਾ ਮੈਜਿਸਟ੍ਰੇਟ ਸ੍ਰੀਮਤੀ ਸੁਮਿਤ ਸਭਰਵਾਲ ਕੋਲ ਪੇਸ਼ ਕੀਤਾ ਸੀ। ਇਹ ਮੁਕੱਦਮਾ ਪਾਦਰੀ ਸੁਲਤਾਨ ਮਸੀਹ ਦੇ ਕਤਲ ਦਾ ਹੈ।

ਜਗਤਾਰ ਸਿੰਘ ਜੱਗੀ ਦੀ ਮੈਡੀਕਲ ਜਾਂਚ ਦੀ ਅਰਜ਼ੀ ਖਾਰਜ, ਵਕੀਲ ਵਲੋਂ ਅਸੰਤੁਸ਼ਟੀ ਦਾ ਪ੍ਰਗਟਾਵਾ

ਅੱਜ (17 ਨਵੰਬਰ, 2017) ਬਾਘਾਪੁਰਾਣਾ ਦੇ ਜੁਡੀਸ਼ਲ ਮੈਜਿਸਟ੍ਰੇਟ ਵਲੋਂ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਨੂੰ ਪੁਲਿਸ ਵਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ 3 ਡਾਕਟਰਾਂ ਦੇ ਬੋਰਡ ਵਲੋਂ ਮੈਡੀਕਲ ਜਾਂਚ ਦੀ ਮੰਗ ਕਰਦੀ ਅਰਜ਼ੀ ਖਾਰਜ ਕਰ ਦਿੱਤੀ ਗਈ।

ਰਿਮਾਂਡ ਖਤਮ ਹੋਣ ‘ਤੇ ਜਗਤਾਰ ਸਿੰਘ, ਹਰਮਿੰਦਰ ਸਿੰਘ ਮਿੰਟੂ, ਧਰਮਿੰਦਰ ਸਿੰਘ ਗੁਗਨੀ ਨੂੰ ਭੇਜਿਆ ਜੇਲ੍ਹ

ਸਕੌਟਲੈਂਡ / ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (17 ਨਵੰਬਰ, 2017) ਬਾਘਾਪੁਰਾਣਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਰਿਮਾਂਡ ਖਤਮ ਹੋਣ 'ਤੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ। ਉਹ ਪਿਛਲੇ 13 ਦਿਨਾਂ ਤੋਂ ਪੁਲਿਸ ਰਿਮਾਂਡ 'ਤੇ ਸੀ, ਉਸਨੂੰ ਮੋਗਾ ਪੁਲਿਸ ਨੇ 4 ਨਵੰਬਰ ਨੂੰ ਉਸ ਵੇਲੇ ਚੁੱਕਿਆ ਸੀ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚ ਸੀ।

surjit patar chandigarh punjabi manch

ਚੰਡੀਗੜ੍ਹ ਦੇ ਸੈਕਟਰ 17 ‘ਚ ਪੰਜਾਬੀ ਭਾਸ਼ਾ ਦੇ ਹੱਕ ‘ਚ ਹੋਏ ਪ੍ਰਦਰਸ਼ਨ ‘ਚ ਪ੍ਰੋ. ਸੁਰਜੀਤ ਪਾਤਰ

ਚੰਡੀਗੜ੍ਹ ਪੰਜਾਬੀ ਮੰਚ ਵਲੋਂ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਦੀ ਪ੍ਰਸ਼ਾਸਨਿਕ ਭਾਸ਼ਾ ਬਣਾਉਣ ਦੀ ਮੰਗ ਲਈ ਚੰਡੀਗੜ੍ਹ ਦੇ ਸੈਕਟਰ 17 'ਚ 1 ਨਵੰਬਰ, 2017 ਨੂੰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪ੍ਰੋ. ਸੁਰਜੀਤ ਪਾਤਰ ਦੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ:

ਚੰਡੀਗੜ੍ਹ ਦੇ ਵਿਦਿਅਕ ਅਦਾਰਿਆਂ ‘ਚ ਪੰਜਾਬੀ ਨੂੰ ਹਾਸ਼ੀਏ ‘ਤੇ ਧੱਕਿਆ ਜਾ ਰਿਹੈ: ਮਹਿਤਾਬ ਸਿੰਘ (ਪੀ.ਯੂ.)

ਚੰਡੀਗੜ੍ਹ ਪੰਜਾਬੀ ਮੰਚ ਵਲੋਂ ਚੰਡੀਗੜ੍ਹ ਦੇ ਸੈਕਟਰ 17 'ਚ 1 ਨਵੰਬਰ, 2017 ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨੂੰ ਪ੍ਰਸ਼ਾਸਨਿਕ ਭਾਸ਼ਾ ਬਣਾਉਣ ਦੀ ਮੰਗ ਲਈ ਰੋਸ ਮੁਜਾਹਰਾ ਕੀਤਾ ਗਿਆ।

ਰਮਨਦੀਪ ਸਿੰਘ ਚੂਹੜਵਾਲ (ਲੁਧਿਆਣਾ), ਹਰਮਿੰਦਰ ਸਿੰਘ ਮਿੰਟੂ (ਫਾਈਲ ਫੋਟੋ)

ਰਮਨਦੀਪ ਸਿੰਘ ਚੂਹੜਵਾਲ (ਲੁਧਿਆਣਾ) ਅਤੇ ਹਰਮਿੰਦਰ ਸਿੰਘ ਮਿੰਟੂ ਦਾ ਪੁਲਿਸ ਰਿਮਾਂਡ ਵਧਿਆ

ਮੋਗਾ ਪੁਲਿਸ ਨੇ ਅੱਜ (15 ਨਵੰਬਰ, 2017) ਰਮਨਦੀਪ ਸਿੰਘ ਅਤੇ ਹਰਮਿੰਦਰ ਸਿੰਘ ਮਿੰਟੂ ਨੂੰ ਬਾਘਾਪੁਰਾਣਾ 'ਚ ਜੁਡੀਸ਼ਲ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਦੋਵਾਂ ਵੱਲੋਂ ਪੇਸ਼ ਹੋਏ।

ਲੁਧਿਆਣਾ ਪੁਲਿਸ ਨੇ ਰਵਿੰਦਰ ਗੋਸਾਈਂ ਕਤਲ ਕੇਸ ‘ਚ ਤਲਜੀਤ ਸਿੰਘ (ਜਿੰਮੀ ਸਿੰਘ) ਦਾ ਰਿਮਾਂਡ ਹਾਸਲ ਕੀਤਾ

ਲੁਧਿਆਣਾ ਪੁਲਿਸ ਨੇ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਕੱਲ੍ਹ (14 ਨਵੰਬਰ, 2017) ਸ਼ਾਮ 7 ਵਜੇ ਡਿਊਟੀ ਮੈਜਿਸਟ੍ਰੇਟ ਡਾ. ਸੁਸ਼ੀਲ ਬੋਧ ਦੀ ਅਦਾਲਤ 'ਚ ਐਫ.ਆਈ.ਆਰ. ਨੰ: 442/2017 ਆਈ.ਪੀ.ਸੀ. ਦੀ ਧਾਰਾ 304, 34 ਅਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਪੇਸ਼ ਕਰਕੇ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਕਤਲ ਕੇਸ 'ਚ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਲ ਕਰ ਲਿਆ।

ਚੋਣਵੀਂ ਵੀਡੀਓ ਵੇਖੋ

Sikh Historian Bhai Ajmer Singh on Declaration of Khalistan (4 June 2016)

ਖਬਰਾਂ ਸਿਆਸਤ ਦੀਆਂ:

ਬਾਦਲ ਦਲ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਤਸਵੀਰਾਂ

ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ

ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਤੀਜੀ ਲਿਸਟ ਜਾਰੀ ਕਰਦਿਆਂ ਅੱਜ (18 ਨਵੰਬਰ, 2017) ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।

Kashmir and Farooq abdullah

‘ਅਜ਼ਾਦ ਕਸ਼ਮੀਰ’ ਨੂੰ ਪਾਕਿਸਤਾਨ ਦਾ ਹਿੱਸਾ ਦੱਸਣ ‘ਤੇ ਫ਼ਾਰੂਕ ਅਬਦੁੱਲਾ ਖਿਲਾਫ ਸ਼ਿਕਾਇਤ ਦਰਜ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਅਜ਼ਾਦ ਕਸ਼ਮੀਰ) ਦੇ ਬਾਰੇ 'ਚ ਬਿਆਨ ਕਰਨ ਦੇ ਮਾਮਲੇ 'ਚ ਹਿੰਦੀ ਫ਼ਿਲਮ ਅਦਾਕਾਰ ਰਿਸ਼ੀ ਕਪੂਰ ਅਤੇ ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫ਼ਾਰੂਕ ਅਬਦੁੱਲਾ ਖਿਲਾਫ ਜੰਮੂ ਦੇ ਰਹਿਣ ਵਾਲੇ ਇਕ ਹਿੰਦੂ ਨੇ ਅਦਾਲਤ 'ਚ ਸ਼ਿਕਾਇਤ ਦਰਜ ਕਰਾਈ ਹੈ।

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ (ਫਾਈਲ ਫੋਟੋ)

ਨਸ਼ਾ ਤਸਕਰੀ ਕੇਸ-ਫਾਜ਼ਿਲਕਾ ਅਦਾਲਤ ਵਲੋਂ ਸੰਮਨ ਮਾਮਲਾ: ਹਾਈਕੋਰਟ ਨੇ ਸੁਖਪਾਲ ਖਹਿਰਾ ਦੀ ਅਰਜ਼ੀ ਕੀਤੀ ਰੱਦ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਦੇ ਜਸਟਿਸ ਏ.ਬੀ. ਚੌਧਰੀ ਦੇ ਇਕਹਿਰੇ ਬੈਂਚ ਨੇ ਫ਼ਾਜ਼ਿਲਕਾ ਅਦਾਲਤ ਵਲੋਂ ਨਸ਼ਾ ਤਸਕਰੀ ਕੇਸ 'ਚ ਜਾਰੀ ਕੀਤੇ ਸੰਮਨ ਅਤੇ ਵਾਰੰਟ ਵਿਰੁੱਧ ਖਹਿਰਾ ਵਲੋਂ ਦਾਖ਼ਲ ਪਟੀਸ਼ਨ ਬੈਂਚ ਨੇ ਖ਼ਾਰਜ ਕਰ ਦਿੱਤੀ ਹੈ।