ਪਟਿਆਲਾ (30 ਅਗਸਤ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ਾਂ ਤਹਿਤ 20 ਸਾਲ ਬਾਅਦ ਤਿੰਨ ਤਮਿਲਾਂ ਨੂੰ ਦਿੱਤੀ ਜਾ ਰਹੀ ਫਾਂਸੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ 11 ਸਾਲ ਤੱਕ ਫਾਂਸੀ ਦੀ ਸਜ਼ਾ ਤਹਿਤ ਨਜ਼ਰਬੰਦ ਰੱਖਣਾ ਤੋਂ ਬਾਅਦ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਨੇ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਤਿੰਨਾਂ ਨੇ ਉਮਰ ਕੈਦ ਤੋਂ ਲੰਮੀ ਕੈਦ ਕੱਟ ਲਈ ਹੈ ਇਨ੍ਹਾਂ ਵਿਅਕਤੀਆਂ ਨੇ ਆਪਣੀ ਜ਼ਿੰਦਗੀ ਦੇ ਪਿਛਲੇ 11 ਸਾਲ ਫਾਂਸੀ ਕੋਠੀ ਵਿਚ ਗੁਜ਼ਾਰੇ ਹਨ, ਇਸ ਲਈ ਮਨੁੱਖਤਾ ਦੇ ਅਧਾਰ ਉੱਤੇ ਇਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ
August 31, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਬਸੀ ਪਠਾਣਾਂ/ਫਤਿਹਗੜ੍ਹ ਸਾਹਿਬ (30 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਰਾਖਵੀਂ ਸੀਟ ਤੋਂ ਸੰਤੋਖ ਸਿੰਘ ਸਲਾਣਾ ਦਾ ਚੋਣ ਪ੍ਰਚਾਰ ਹੋਰ ਤੇਜ਼ ਹੋ ਗਿਆ ਹੈ।ਵੋਟਰਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਣ ਨਾਲ ਉਨ੍ਹਾਂ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਭਾਈ ਚੀਮਾ ਤੇ ਸਲਾਣਾ ਨੇ ਅੱਜ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ …
August 31, 2011 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਿਹਗੜ੍ਹ ਸਾਹਿਬ (25 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਦੋਹਰੇ ਹਲਕੇ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਨੇ ਹਲਕੇ ਵਿੱਚ ਵੋਟਰ ਹੋਣ ਦੀ ਯੋਗਤਾ ਦੀ ਅਣਦੇਖੀ ਕਰਕੇ ਵੱਡੇ ਪੱਧਰ ’ਤੇ ਬਣਾਈਆਂ ਜਾ ਰਹੀਆਂ ਵੋਟਾਂ ਦੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਫੈਕਸ ਭੇਜ ਕੇ ਸ਼ਿਕਾਇਤ ਕੀਤੀ ਹੈ।
August 29, 2011 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪਿਛਲੇ ਦਿਨੀਂ ਦੁਨੀਆਂ ਦੀ ਪ੍ਰਸਿੱਧ ਤੇ ਵਿਵਾਦਗ੍ਰਸਤ ਵੈਬਸਾਈਟ ‘ਵਿਕੀਲੀਕਸ’ ਨੇ ਭਾਰਤੀ ਕਾਲੇ ਧਨ ਨਾਲ ਸਬੰਧਤ ਸਨਸਨੀਖੇਜ ਤੱਥ ਉਜਾਗਰ ਕਰ ਕੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ।ਇਸ ਤੋਂ ਪਹਿਲਾਂ ਵੀ ਕਈ ਵਾਰ ਵਿਕੀਲੀਕਸ ਨੇ ਆਪਣੀਆਂ ਕੁਝ ਫੈਸਲਾਕੁੰਨ ਪ੍ਰਕਾਸ਼ਨਾਵਾਂ ਨਾਲ ਦੁਨੀਆਂ ਦੀ ਸਿਆਸਤ ਵਿਚ ਤੂਫਾਨ ਖੜ੍ਹੇ ਕੀਤੇ ਹਨ।
August 29, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਬਸੀ ਪਠਾਣਾਂ (28 ਅਗਸਤ, 2011): ਸ਼੍ਰੋਮਣੀ ਕਮੇਟੀ ਚੋਣਾਂ ਲਈ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਵੋਟਰਾਂ ਨੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲ ਦਲ ਦੀ ਅਧੀਨਗੀ ਵਾਲੀ ਮੌਜ਼ੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਕਰਨ ਦੀ ਥਾਂ ਸਿੱਖ ਧਰਮ ਦੀ ਮਾਣ-ਮਰਿਯਾਦਾ ਨੂੰ ਵੱਡੇ ਪੱਧਰ ’ਤੇ ਢਾਹ ਲਗਾਈ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਪ੍ਰਬੰਧ ਅਧੀਨ ਹੀ ਧਾਰਮਿਕ ਸੰਸਥਾਵਾ ਦਾ ਬਾਦਲ ਦਲੀਆਂ ਨੇ ਨਿੱਜੀਕਰਨ ਕਰ ਲਿਆ ਹੈ ਅਤੇ ਗੁਰੂ ਦੀ ਗੋਲਕ ਨੂੰ ਦੋਵੇਂ ਹੱਥ ਲੁੱਟ ਰਹੇ ਹਨ।
August 29, 2011 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਦੀ ਜਨਰਲ ਸੀਟ ਤੋਂ ਚੋਣ ਲੜ ਰਹੇ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਨੇ ਇਸੇ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਸ. ਰਣਧੀਰ ਸਿੰਘ ਚੀਮਾ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ (ਭਾਈ ਚੀਮਾ) ਸਮੇਤ ਤਿੰਨੇ ਉਮੀਦਵਾਰਾਂ ਨੂੰ ਇੱਕੋ ਮੰਚ ਤੋਂ ਇੱਕੋ ਸਮੇਂ ਇਕੱਠਿਆਂ ਆਪਣੇ-ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ।
August 29, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜੀਰਾ (25 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੀਰਾ ਤੋ ਚੋਣ ਲੜ ਰਹੇ ਆਲ ਇੰਡੀਆ ਸਿਖ ਸਟੂਡੈਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ: ਕਰਨੈਲ ਸਿੰਘ ਪੀਰ ਮੁਹੰਮਦ ਦੀ ਯੋਜਨਾਬਧ ਢੰਗ ਨਾਲ ਚੋਣ ਪ੍ਰਕਿਰਿਆ ਨੇ ਹਲਕਾ ਜੀਰਾ ਅੰਦਰ ਜੋਰ ਪਕੜ ਲਿਆ ਹੈ। ਵੋਟਰ ਸੰਗਤਾਂ ਵਲੋ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਦੀ ਚੋਣ ਮੁੰਹਿਮ ਨੂੰ ਜੋਰਦਾਰ ਹੁੰਗਾਰਾ ਦਿਤਾ ਜਾ ਰਿਹਾ ਹੈ।
August 29, 2011 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਬੀਤੇ ਦਿਨੀਂ ਜੂਨ 1984 ਦੀ ਯਾਦਗਾਰ ਦਾ ਮਸਲਾ ਕਾਫੀ ਚਰਚਾ ਵਿਚ ਰਿਹਾ ਸੀ ਤੇ ਪੰਥਕ ਧਿਰਾਂ ਦੇ ਜ਼ੋਰ ਪਾਉਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਝ ਬਿਆਨ ਤਾਂ ਯਾਦਗਾਰ “ਬਣਾਉਣ” ਬਾਰੇ ਦਿੱਤੇ ਹੀ ਗਏ। ਇਸੇ ਦੌਰਾਨ ਕੁਝ ਵਿਦਵਾਨਾਂ ਤੇ ਸੁਹਿਰਦ ਸੱਜਣਾਂ ਨੇ ਇਕ ਕਮੇਟੀ ਬਣਾ ਕੇ ਯਾਦਗਾਰ ਲਈ ਜਗ੍ਹਾਂ ਤੇ ਯਾਦਗਾਰ ਦੀ ਰੂਪ-ਰੇਖਾ ਬਾਰੇ ਸੰਗਤ/ਜਥੇਬੰਦੀਆਂ ਤੋਂ ਸੁਝਾਅ ਲੈ ਕੇ ਪੰਥ ਸਾਹਮਣੇ ਪੇਸ਼ ਕਰਨ ਲਈ ਪਹਿਲ ਕਦਮੀਂ ਕੀਤੀ। ਹੁਣ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਾਰਨ ਯਾਦਗਾਰ ਦਾ ਮਸਲਾ ਚਰਚਾ ਤੋਂ ਬਾਹਰ ਹੋ ਗਿਆ ਹੈ।
August 28, 2011 | ਇਹ ਸਮਗਰੀ
ਤਸਵੀਰਾਂ,
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਦੀ ਸ਼੍ਰੋਮਣੀ ਕਮੇਟੀ ਦੀ ਸੀਟ ਪੰਜਾਬ ਵਿਚ ਸਭ ਤੋਂ ਵੱਧ ਮਹੱਤਵ ਹਾਸਲ ਕਰ ਰਹੀ ਹੈ। ਇਥੋਂ ਜਨਰਲ ਸੀਟ ਲਈ ਤਿੰਨ ਪ੍ਰਮੁੱਖ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਵਿਚ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਇਸ ਹਲਕੇ ਦੇ ਸ਼੍ਰੌਮਣੀ ਕਮੇਟੀ ਮੈਂਬਰ ਵੀ ਰਹਿ ਚੁੱਕੇ ਹਨ।
August 28, 2011 | ਇਹ ਸਮਗਰੀ
ਤਸਵੀਰਾਂ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਉੱਤਰੀ ਅਮਰੀਕਾ ਦੀ ਧਰਤੀ ‘ਤੇ ਝੂਲਦੇ ਖ਼ਾਲਸਾਈ ਨਿਸ਼ਾਨ ਅੱਜ ਸੰਸਾਰ ਪੱਧਰ ‘ਤੇ ਸਿੱਖ ਕੌਮ ਦੀ ਨਿਵੇਕਲੀ ਸ਼ਾਨ ਅਤੇ ਗੌਰਵਮਈ ਵਿਰਸੇ ਦਾ ਪ੍ਰਤੀਕ ਬਣੇ ਹੋਏ ਹਨ। ਇਨ੍ਹਾਂ ‘ਚੋਂ ਮੌਜੂਦਾ ਸਮੇਂ ਮੌਲਿਕ ਰੂਪ ‘ਚ ਸਿੱਖਾਂ ਕੋਲ ਜਿਹੜਾ ਗੁਰਦੁਆਰਾ ਸਾਹਿਬ ਸਾਂਭਿਆ ਹੋਇਆ ਹੈ, ਉਹ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਸੰਘਣੀ ਸਿੱਖ ਆਬਾਦੀ ਵਾਲੇ ਸ਼ਹਿਰ ਐਬਟਸਫੋਰਡ ‘ਚ ਸਥਿਤ ‘ਕੌਮੀ ਵਿਰਾਸਤ’ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਹੈ।
August 28, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »