ਤਸਵੀਰਾਂ » ਦੇਸ ਪੰਜਾਬ

ਭਾਈ ਰਾਜੋਆਣਾ ਦੀ ਫਾਂਸੀ ਦੇ ਦੇ ਮਾਮਲੇ ‘ਚ ਪੰਥਕ ਜਥੇਬੰਦੀਆਂ ਦੀ ਮੀਟਿੰਗ 21 ਨੂੰ ਅੰਮ੍ਰਿਤਸਰ ਵਿਖੇ

March 19, 2012 | By | By

ਲੁਧਿਆਣਾ, ਪੰਜਾਬ (18 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਮਸਲੇ ਉਤੇ ਵਿਚਾਰ ਕਰਨ ਲਈ ਪੰਥਕ ਜਥੇਬੰਦੀਆਂ ਦੀ ਇਕ ਹੰਗਾਮੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਮੁੱਚੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਅਗਲੀ ਰਣਨੀਤੀ ਉਲੀਕਣ ਲਈ ਪੰਥਕ ਜਥੇਬੰਦੀਆਂ ਦੀ 21 ਮਾਰਚ ਨੂੰ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਸੱਦੀ ਗਈ ਹੈ। ਇਹ ਫ਼ੈਸਲਾ ਅੱਜ ਸਲੇਮ ਟਾਬਰੀ ਸਥਿਤ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿਚ ਕੀਤਾ ਗਿਆ ਹੈ, ਜਿਸ ਵਿਚ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੰਚ ਪ੍ਰਧਾਨੀ, ਸੰਤ ਸਮਾਜ, ਆਲ ਇੰਡੀਆ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਸਿਰਮੌਰ ਖਾਲਸਾ ਦਲ ਅਤੇ ਯੂਨਾਈਟਡ ਸਿੱਖ ਮੂਵਮੈਂਟ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ।

ਮੀਟਿੰਗ ਨੇ ਪਾਸ ਕੀਤੇ ਗਏ ਮਤੇ ਵਿਚ ਸਮੁੱਚੀ ਸਿੱਖ ਕੌਮ ਨੂੰ ਕੇਂਦਰ ਸਰਕਾਰ ਦੇ ਸਿੱਖ ਵਿਰੋਧੀ ਨਾਦਰਸ਼ਾਹੀ ਰਵੱਈਏ ਖਿਲਾਫ਼ ਇਕਜੁੱਟ ਹੋਣ ਦੀ ਅਪੀਲ ਕਰਦਿਆਂ 21 ਮਾਰਚ ਨੂੰ ਭਾਰੀ ਗਿਣਤੀ ‘ਚ ਅੰਮ੍ਰਿਤਸਰ ਪੁੱਜਣ ਲਈ ਕਿਹਾ ਹੈ। ਅੱਜ ਦੀ ਮੀਟਿੰਗ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿਚ ਭਾਈ ਧਿਆਨ ਸਿੰਘ ਮੰਡ, ਜਸਬੀਰ ਸਿੰਘ ਖੰਡੂਰ, ਬਲਵਿੰਦਰ ਸਿੰਘ ਭੁੱਲਰ, ਸੰਤ ਸਮਸ਼ੇਰ ਸਿੰਘ ਜਗੇੜਾ, ਗਿਆਨੀ ਜਗਤਾਰ ਸਿੰਘ ਜਾਚਕ, ਪਰਮਜੀਤ ਸਿੰਘ ਸਹੋਲੀ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਸ: ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਬੇਸ਼ੱਕ ਫਾਂਸੀ ਤੋਂ ਨਹੀਂ ਡਰਦੀ ਪ੍ਰੰਤੂ ਫਰਜ਼ ਬਣਦਾ ਹੈ ਕਿ ਉਹ ਸਿੱਖ ਕੌਮ ਦੇ ਅਣਮੋਲ ਹੀਰੇ ਦੀ ਜਾਨ ਬਚਾਉਣ ਲਈ ਇਕਜੁੱਟ ਹੋ ਕੇ ਅਵਾਜ਼ ਬੁਲੰਦ ਕਰੇ। ਇਸ ਸਮੇਂ ਪ੍ਰੋ: ਮਹਿੰਦਰਪਾਲ ਸਿੰਘ, ਗੁਰਿੰਦਰਪਾਲ ਸਿੰਘ ਧਨੌਲਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਕਰਨੈਲ ਸਿੰਘ ਨਾਰੀਕੇ, ਅਮਰਜੀਤ ਸਿੰਘ ਨਿੱਕਾ, ਜਸਵੰਤ ਸਿੰਘ ਚੀਮਾ, ਜਥੇਦਾਰ ਅਨੂਪ ਸਿੰਘ ਸੰਧੂ, ਅਵਤਾਰ ਸਿੰਘ ਸੈਣੀ, ਇਕਬਾਲ ਸਿੰਘ ਟਿਵਾਣਾ, ਬਹਾਦਰ ਸਿੰਘ ਤੱਗੜ, ਕੁਲਦੀਪ ਸਿੰਘ ਭਾਗੋਵਾਲ, ਗੁਰਵਿੰਦਰ ਸਿੰਘ ਕਿੱਟੂ, ਅਮਰੀਕ ਸਿੰਘ ਈਸੜੂ, ਜਸਵੀਰ ਸਿੰਘ ਖੰਡੂਰ, ਮਨਧੀਰ ਸਿੰਘ, ਜਸਵੰਤ ਸਿੰਘ ਮਾਨ, ਪਰਮਜੀਤ ਸਿੰਘ ਸਹੌਲੀ, ਗਿਆਨੀ ਜਗਤਾਰ ਸਿੰਘ ਜਾਚਕ, ਸਤਪਾਲ ਸਿੰਘ, ਜਸਵਿੰਦਰ ਸਿੰਘ ਬਲੀਏਵਾਲ, ਭਾਈ ਸੂਰਤ ਸਿੰਘ ਖਾਲਸਾ, ਸੰਤ ਸ਼ਮਸ਼ੇਰ ਸਿੰਘ ਜਗੇੜਾ, ਜੀ. ਐਸ. ਮਿੱਢਾ, ਗੁਰਬਖਸ਼ ਸਿੰਘ ਪੁੜੈਣ, ਕੁਲਵੰਤ ਸਿੰਘ ਸਲੇਮ ਟਾਬਰੀ, ਪਰਮਜੀਤ ਸਿੰਘ ਅਬੂਵਾਲ, ਗੁਰਮੀਤ ਸਿੰਘ ਚਾਨੀ, ਗੁਰਪ੍ਰੀਤ ਸਿੰਘ ਵੇਗਲ, ਅਤਿੰਦਰਪਾਲ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।

Email This Post Email This Post

Related Topics: , , , , ,


Readers Comments (0)

Please note: Comment moderation is enabled and may delay your comment. There is no need to resubmit your comment.