December 2016 Archive

ਸ਼੍ਰੋਮਣੀ ਕਮੇਟੀ ਵਲੋਂ ਬਣਾਏ ਜਾ ਰਹੇ ਟਰੱਸਟ ਸਿਆਸਤਦਾਨਾਂ ਨੂੰ ਫਾਇਦੇ ਪਹੁੰਚਾਉਣ ਲਈ: ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਭਾਰਤੀ ਸੁਪਰੀਮ ਕੋਰਟ ਮੁਤਾਬਕ ਖੁਦ ਇਕ ਟਰੱਸਟ ਹੈ ਆਪਣੇ ਅਧੀਨ ਹੋਰ ਟਰੱਸਟ ਕਿਵੇਂ ਬਣਾ ਸਕਦੀ ਹੈ।

ਭਾਸ਼ਾ ਐਕਟ ਦੀਆਂ ਧੱਜੀਆਂ ਉਡਾ ਰਹੇ ਅੰਗਰੇਜ਼ੀ ਵਿੱਚ ਲਾਏ ਬੋਰਡ

ਅਕਾਲੀ-ਭਾਜਪਾ ਸਰਕਾਰ ਆਪਣੇ ਆਪ ਨੂੰ ਮਾਂ ਬੋਲੀ ਪੰਜਾਬੀ ਦੀ ਹਿਤੈਸ਼ੀ ਸਰਕਾਰ ਅਖਵਾਉਂਦੀ ਹੈ। ਇਸ ਸਰਕਾਰ ਨੂੰ ਸੱਤਾ ਸੰਭਾਲਿਆਂ 10 ਸਾਲ ਦੇ ਕਰੀਬ ਸਮਾਂ ਹੋ ਗਿਆ ਹੈ।

ਨੇਪਾਲ-ਚੀਨ ਵਲੋਂ ਪਹਿਲੀ ਵਾਰ ਫੌਜੀ ਮਸ਼ਕਾਂ ਕਰਨ ਨਾਲ ਭਾਰਤ “ਫਿਕਰਮੰਦ”

ਨੇਪਾਲ ਤੇ ਚੀਨ ਫਰਵਰੀ 'ਚ ਪਹਿਲੀ ਵਾਰ ਸਾਂਝਾ ਫੌਜੀ ਅਭਿਆਸ ਕਰਨਗੇ। ਇਸ ਕਦਮ ਨਾਲ ਭਾਰਤ ਨੇ ਮੱਥੇ 'ਤੇ ਤਿਊੜੀਆਂ ਵੱਟ ਲਈਆਂ ਹਨ। ਵੈਸੇ ਨੇਪਾਲ ਭਾਰਤ ਤੇ ਅਮਰੀਕਾ ਸਮੇਤ ਦੂਸਰੇ ਦੇਸ਼ਾਂ ਨਾਲ ਸਾਂਝੀਆਂ ਮਸ਼ਕਾਂ ਕਰਦਾ ਰਿਹਾ ਹੈ ਪਰ ਇਹ ਪਹਿਲੀ ਵਾਰ ਹੈ ਕਿ ਨੇਪਾਲੀ ਫੌਜ ਚੀਨ ਦੇ ਨਾਲ ਅਜਿਹਾ ਅਭਿਆਸ ਕਰੇਗੀ।

ਕਾਰਜਕਾਰੀ ਜਥੇਦਾਰਾਂ ਨੇ ਮਲੂਕਾ, ਸਤਨਾਮ ਸਿੰਘ ਪਿਪਲੀਵਾਲਾ ਅਤੇ ਹੋਰਾਂ ਨੂੰ ਸੱਦਿਆ

ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਅਕਾਲ ਤਖ਼ਤ ਸਾਹਿਬ 'ਤੇ ਇਕੱਤਰਤਾ ਕੀਤੀ। ਦਰਬਾਰ ਸਾਹਿਬ ਕੰਪਲੈਕਸ 'ਚ ਮੀਡੀਆ ਨਾਲ ਗੱਲ ਕਰਦੇ ਹੋਏ ਕਾਰਜਕਾਰੀ ਜਥੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਮਲੂਕਾ ਨੂੰ ਸਿੱਖ ਅਰਦਾਸ ਦੀ ਨਕਲ ਦੇ ਮੁੱਦੇ 'ਤੇ ਸੱਦਿਆ ਹੈ। ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਮਲੂਕਾ ਦੇ ਰਾਮਪੁਰਾ ਫੂਲ ਵਿਖੇ ਦਫਤਰ ਦੇ ਉਦਘਾਟਨ ਸਮੇਂ ਹਿੰਦੂਵਾਦੀਆਂ ਵਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ।

ਜੀ.ਕੇ. ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਸੰਗਤਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ : ਅਕਾਲੀ ਦਲ ਦਿੱਲੀ (ਸਰਨਾ)

ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਾਲਾ ਸਾਹਿਬ ਹਸਪਤਾਲ ਦੀ ਜ਼ਮੀਨ ਵੇਚੇ ਜਾਣ ਅਤੇ ਗੁਰਦਵਾਰਾ ਬੰਗਲਾ ਸਾਹਿਬ ਦੀ ਪਾਰਕਿੰਗ ਦੇ ਮੁਦਿਆਂ 'ਤੇ ਜੀ. ਕੇ. ਜਾਂ ਤਾਂ ਸਬੂਤਾਂ ਸਹਿਤ ਖੁਲੀ ਬਹਿਸ ਕਰੇ ਜਾਂ ਸੰਗਤਾਂ ਨੂੰ ਗੁਮਰਾਹ ਕਰਨ ਲਈ ਮੁਆਫ਼ੀ ਮੰਗੇ। ਉਹਨਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੀਆਂ ਚੋਣਾਂ (2013) ਵਿਚ ਜੀ. ਕੇ. ਤੇ ਬਾਦਲ ਦਲ ਨੇ ਸਾਰੀ ਦਿੱਲੀ ਵਿਚ ਪ੍ਰਚਾਰ ਕੀਤਾ ਕਿ ਉਹਨਾਂ ਦੀ ਪਾਰਟੀ ਕਮੇਟੀ ਦਾ ਚਾਰਜ ਲੈਣ ਦੇ 15 ਦਿਨਾਂ ਦੇ ਅੰਦਰ-ਅੰਦਰ ਬਾਲਾ ਸਾਹਿਬ ਹਸਪਤਾਲ ਦੀ ਜ਼ਮੀਨ ਬੀ. ਐਲ. ਕਪੂਰ ਹਸਪਤਾਲ ਨੂੰ 300 ਕਰੋੜ ਰੁਪਏ ਵਿਚ ਵੇਚੇ ਜਾਣ, ਗੁਰਦਵਾਰਾ ਬੰਗਲਾ ਸਾਹਿਬ ਦੀ ਪਾਰਕਿੰਗ ਐਨ. ਡੀ. ਐਮ. ਸੀ. ਨੂੰ ਦੇਣ ਅਤੇ ਦੂਸਰੇ ਭ੍ਰਿਸ਼ਟਾਚਾਰ ਦੇ ਸਬੂਤ ਸੰਗਤਾਂ ਸਾਹਮਣੇ ਨਸ਼ਰ ਕਰੇਗੀ।

ਆਪ ਨੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ, ਨਵੇਂ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸੂਬੇ ਅੰਦਰ ਆਪਣੇ ਸੰਗਠਨਾਤਮਕ ਢਾਂਚੇ ਵਿੱਚ ਵਾਧਾ ਕੀਤਾ ਹੈ। ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪਾਰਟੀ ਨੇ ਵੱਖ-ਵੱਖ ਵਿੰਗਾਂ ਵਿੱਚ ਨਿਯੁਕਤੀਆਂ ਕੀਤੀਆਂ ਹਨ।

ਪੰਜਾਬ ਚੋਣਾਂ 2017: ਮਾਨ ਦਲ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਮੰਤਰੀ ਮਲੂਕਾ ਨੂੰ ਗ੍ਰਿਫਤਾਰ ਕਰਨ ਦੀ ਮੰਗ

ਬਾਦਲ ਦੀ ਸਰਕਾਰ ਦੌਰਾਨ ਸਿੱਖੀ ਉੱਪਰ ਕੀਤੇ ਜਾ ਰਹੇ ਹਮਲੇ ਸਿੱਖ ਪੰਥ ਦੀ ਬਰਦਾਸ਼ਤ ਤੋਂ ਬਾਹਰ ਹਨ ਅਤੇ ਸਿੰਕਦਰ ਸਿੰਘ ਮਲੂਕੇ ਵੱਲੋਂ ਅਰਦਾਸ ਦੀ ਬੇਅਦਬੀ ਕਰਕੇ ਸਿੱਖ ਪੰਥ ਨੂੰ ਨਵੀਂ ਵੰਗਾਰ ਪਾਈ ਹੈ। ਖਾਲੜਾ ਮਿਸ਼ਨ ਦੀ ਸਰਪ੍ਰਸਤ ਪਰਮਜੀਤ ਕੌਰ ਖਾਲੜਾ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅਕਾਲੀ ਮੰਤਰੀ ਮਲੂਕਾ ਨੇ ਨਾ-ਮਾਫੀਯੋਗ ਅਪਰਾਧ ਕੀਤਾ ਹੈ ਅਤੇ ਇਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖੀ ਉਪਰ ਬੋਲਿਆ ਗਿਆ ਇਹ ਹਮਲਾ ਨਿਰੰਕਾਰੀਆਂ ਅਤੇ ਸਿਰਸੇ ਵਾਲੇ ਸਾਧ ਵਲੋਂ ਕੀਤੇ ਹਮਲੇ ਨਾਲੋਂ ਵੀ ਵੱਡਾ ਹਮਲਾ ਹੈ।

ਸਿੱਖ ਜਥੇਬੰਦੀਆਂ ਵਲੋਂ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਖਿਲਾਫ ਮੋਹਾਲੀ ਵਿਖੇ ਰੋਸ ਮੁਜਾਹਰਾ

ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਮੌਜੂਦਗੀ ਵਿਚ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ, ਜਿਸ ਦੇ ਰੋਸ ਵਜੋਂ ਅੱਜ ਮੋਹਾਲੀ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ, ਮੋਹਾਲੀ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਸਖਤ ਇਤਰਾਜ਼ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਦੀ ਮੰਗ ਸੀ ਕਿ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪੰਥ 'ਚੋਂ ਛੇਕਿਆ ਜਾਵੇ ਅਤੇ ਉਸਦੀ ਟਿਕਟ ਕੱਟ ਦੇਣ ਦੀ ਮੰਗ ਕੀਤੀ ਗਈ। ਰੋਸ ਮੁਜਾਹਰੇ 'ਚ ਸ਼ਾਮਲ ਆਗੂਆਂ ਨੇ ਕਿਹਾ ਕਿ ਜੋ ਬੰਦਾ ਆਪਣੇ ਧਰਮ ਪ੍ਰਤੀ ਪਰਪੱਕ ਨਾ ਹੋ ਕੇ ਫੋਕੀ ਸਿਆਸਤ ਦਾ ਲੋਭੀ ਹੈ ਉਸ ਨੂੰ ਪੰਥ 'ਚੋਂ ਛੇਕ ਦੇਣਾ ਚਾਹੀਦਾ ਹੈ।

ਜੂਨ 84 ਦੇ ਹਮਲੇ ਦੌਰਾਨ ਬਰਤਾਨੀਆ ਦੀ ਭੂਮਿਕਾ ਬਾਰੇ ਗੁਪਤ ਫਾਈਲਾਂ ਜਨਤਕ ਕੀਤੀਆਂ ਜਾਣ: ਸਿੱਖ ਫੈਡਰੇਸ਼ਨ

ਭਾਰਤੀ ਫੌਜੀ ਵਲੋਂ ਜੂਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ 'ਚ ਬਰਤਾਨੀਆ ਦੀ ਭੂਮਿਕਾ ਨਾਲ ਸਬੰਧਤ ਗੁਪਤ ਫਾਈਲਾਂ ਜਨਤਕ ਕੀਤੇ ਜਾਣ ਦੀ ਮੰਗ ਬਰਤਾਨੀਆ ਵਿਚ ਫਿਰ ਉੱਠਣ ਲੱਗੀ ਹੈ।

Next Page »