ਸਿਆਸੀ ਖਬਰਾਂ

‘ਆਪ’ ਵਲੋਂ ਬਾਦਲ-ਭਾਜਪਾ ਦੇ ਇਸ਼ਤਿਹਾਰਾਂ ਉੱਤੇ ਪਾਬੰਦੀ ਲਾਉਣ ਦੀ ਮੰਗ; ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

January 24, 2017 | By

ਚੰਡੀਗੜ੍ਹ: ਆਮ ਆਦਮੀ ਪਾਰਟੀ (ਪੰਜਾਬ) ਦੇ ਲੀਗਲ ਹੈੱਡ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੇ ਸੋਮਵਾਰ ਨੂੰ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਨਿਊਜ਼ ਚੈਨਲਾਂ ਉੱਤੇ ਪ੍ਰਸਾਰਿਤ ਕਰਵਾਏ ਜਾ ਰਹੇ ਇਸ਼ਤਿਹਾਰਾਂ ਉੱਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।

ਆਪਣੀ ਸ਼ਿਕਾਇਤ ਰਾਹੀਂ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਦਾ ਧਿਆਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਵੱਖ-ਵੱਖ ਨਿਊਜ਼ ਚੈਨਲਾਂ ਉੱਤੇ ‘ਜੀਵੇ ਪੰਜਾਬ’, ‘ਹੈਰਿਟੇਜ ਪੰਜਾਬ’ ਦੇ ਨਾਂਅ ’ਤੇ ਪ੍ਰਸਾਰਿਤ ਕਰਵਾਏ ਜਾ ਇਸ਼ਤਿਹਾਰਾਂ ਵੱਲ ਦਿਵਾਇਆ ਹੈ। ਲੋਕਾਂ ਨੂੰ ਇਹੋ ਵਿਖਾਇਆ ਜਾ ਰਿਹਾ ਹੈ ਕਿ ਜਿਵੇਂ ਇਹ ਪਾਰਟੀਆਂ ਆਪਣੇ ਖ਼ਰਚੇ ’ਤੇ ਇਹ ਇਸ਼ਤਿਹਾਰ ਚਲਵਾ ਰਹੀਆਂ ਹਨ ਪਰ ਅਸਲ ਵਿੱਚ ਇਹ ਸਾਰੇ ਇਸ਼ਤਿਹਾਰ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਹਨ ਅਤੇ ਇਸ ਪ੍ਰਕਾਰ ਜਨਤਕ ਫ਼ੰਡ ਦੇ ਕਰੋੜਾਂ ਰੁਪਇਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ; ਜਦ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਇਨ੍ਹਾਂ ਇਸ਼ਤਿਹਾਰਾਂ ਉੱਤੇ ਹਾਲੇ ਤੱਕ ਆਪਣੀ ਜੇਬ ’ਚੋਂ ਇੱਕ ਪੈਸਾ ਵੀ ਖ਼ਰਚ ਨਹੀਂ ਕੀਤਾ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪੀ.ਟੀ.ਸੀ., ਜ਼ੀ (ਪੰਜਾਬੀ), ਐੱਮ.ਐੱਚ. 1, ਫ਼ਾਸਟਵੇਅ ਜਿਹੇ ਵੱਖ-ਵੱਖ ਨਿਊਜ਼ ਚੈਨਲਾਂ ਉੱਤੇ ਬਹੁਤ ਜ਼ਿਆਦਾ ਵਧਾ-ਚੜਾ ਕੇ ਪੇਸ਼ ਕੀਤੇ ਜਾ ਰਹੇ ਬੇਬੁਨਿਆਦ ਇਸ਼ਤਿਹਾਰ ਪ੍ਰਸਾਰਿਤ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਭ੍ਰਿਸ਼ਟਾਚਾਰ ਅਤੇ ਚੋਣ ਜੁਰਮ ਕੀਤਾ ਜਾ ਰਿਹਾ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਇਹ ਇਸ਼ਤਿਹਾਰ ਇਨ੍ਹਾਂ ਟੀ.ਵੀ. ਚੈਨਲਾਂ ਉੱਤੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਦਾਅਵੇ ਕੀਤੇ ਗਏ ਹਨ ਕਿ ਉਹ ਸਾਰੇ ਕਾਰਜ ‘ਪੰਜਾਬ ਸਰਕਾਰ ਵੱਲੋਂ’ ਕਰਵਾਏ ਗਏ ਸਨ ਪਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਉਹ ਇਸ਼ਤਿਹਾਰ ਲਗਾਤਾਰ ਉਨ੍ਹਾਂ ਚੈਨਲਾਂ ਉੱਤੇ ਵਿਖਾਏ ਜਾ ਰਹੇ ਹਨ ਅਤੇ ਉਨ੍ਹਾਂ ਵਿੱਚ ਬਿਆਨ ਕੀਤਾ ਜਾ ਰਿਹਾ ਹੈ ਕਿ ਇਹ ਕੰਮ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕਰਵਾਏ ਹਨ।

ਇਸ ਤਰ੍ਹਾਂ ਬਾਦਲ ਸਰਕਾਰ ਨਾ ਕੇਵਲ ਜਨਤਾ ਦੇ ਧਨ ਦੀ ਦੁਰਵਰਤੋਂ ਕਰ ਰਹੀ ਹੈ, ਸਗੋਂ ਉਹ ਭ੍ਰਿਸ਼ਟਾਦਾਰ ਤੇ ਚੋਣ ਜੁਰਮਾਂ ਵਿੱਚ ਵੀ ਫਸ ਗਈ ਹੈ ਕਿਉਂਕਿ ਆਮ ਲੋਕਾਂ ਦੇ ਧਨ ਨੂੰ ਬਿਨਾ ਮਤਲਬ ਬਰਬਾਦ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਰਨਾਂ ਕਰ ਕੇ ਟੀ.ਵੀ. ’ਤੇ ਅਜਿਹੇ ਇਸ਼ਤਿਹਾਰਾਂ ਦੇ ਪ੍ਰਸਾਰਣਾਂ ਉੱਤੇ ਮੁਕੰਮਲ ਪਾਬੰਦੀ ਲਾਈ ਜਾਣੀ ਚਾਹੀਦੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Aam Aadmi Party files complaint to EC seeking ban on advertisements of Badal-BJP …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,