ਸਿਆਸੀ ਖਬਰਾਂ

‘ਆਪ’ ਗੁੰਮਰਾਹ, ਏਜੰਡਾ ਰਹਿਤ ਅਤੇ ਕੈਪਟਨ ਅਮਰਿੰਦਰ ਨਿਰਾਸ਼: ਸੁਖਬੀਰ ਬਾਦਲ

July 1, 2016 | By

“ਪੰਜਾਬ ਵਿਚ ਉਦੋਂ-ਉਦੋਂ ਹੀ ਤਰੱਕੀ ਹੋਈ ਜਦੋਂ-ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਸੇਵਾ ਸੰਭਾਲੀ”: ਸੁਖਬੀਰ ਬਾਦਲ

ਹੁਸ਼ਿਆਰਪੁਰ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੀ ਭਲਾਈ ਨੂੰ ਤਵੱਜੋਂ ਦਿੱਤੀ ਹੈ ਅਤੇ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉ¤ਚਾ ਚੁੱਕਣ ਦੇ ਨਾਲ-ਨਾਲ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਸਰਕਾਰ ਦੀ ਪ੍ਰਮੁੱਖ ਪਹਿਲ ਰਹੀ ਹੈ।

ਇੱਥੇ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗੁੰਮਰਾਹ ਅਤੇ ਏਜੰਡਾ ਰਹਿਤ ਦੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਐਸਵਾਈਐਲ ਦੇ ਮੁੱਦੇ ’ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਆ ਕੇ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਦੀ ਗੱਲ ਕਹੀ ਅਤੇ ਦਿੱਲੀ ਜਾਂਦਿਆਂ ਹੀ ਉਹ ਆਪਣੇ ਬਿਆਨ ਤੋਂ ਮੁੱਕਰ ਗਿਆ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਲੋਕ ਵੀ ਖੁਦ ਨੂੰ ਠ¤ਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂ ਕਿ ਕੇਜਰੀਵਾਲ ਨੇ ਉਨ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਨਿਭਾਇਆ ਇਕ ਵੀ ਨਹੀਂ। ਉਨ੍ਹਾਂ ਕਿਹਾ ਕਿ ’ਆਪ’ ਦਿੱਲੀ ਵਿਚ ਲਗਾਤਾਰ ਆਪਣਾ ਆਧਾਰ ਖੋ ਰਹੀ ਹੈ ਅਤੇ ਹਾਲ ਹੀ ਵਿਚ ਦਿੱਲੀ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਗੱਲ ਸਪੱਸ਼ਟ ਕਰ ਦਿੱਤੀ ਹੈ ਜਿੱਥੇ ਆਪ ਦੇ ਵੋਟ ਪ੍ਰਤੀਸ਼ਤ ਵਿਚ ਭਾਰੀ ਕਮੀ ਆਈ ਹੈ।

ਸੰਗਤ ਦਰਸ਼ਨ ਦੌਰਾਨ ਸੁਖਬੀਰ ਬਾਦਲ

ਸੰਗਤ ਦਰਸ਼ਨ ਦੌਰਾਨ ਸੁਖਬੀਰ ਬਾਦਲ

ਕਾਂਗਰਸ ਨੂੰ ਵੀ ਆੜੇ ਹੱਥੀਂ ਲੈਂਦਿਆਂ ਸੁਖਬੀਰ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਇਕ ਨਿਰਾਸ਼ ਆਗੂ ਹੈ ਕਿਉਂ ਕਿ ਸੱਤਾ ਪ੍ਰਾਪਤੀ ਦਾ ਉਸਦਾ ਸੁਪਨਾ ਦੋ ਵਾਰ 2007 ਤੇ 2012 ਵਿਚ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ ਅਤੇ 2017 ਵਿਚ ਵੀ ਉਸ ਨੂੰ ਕਰਾਰੀ ਹਾਰ ਝੱਲਣੀ ਪਵੇਗੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਮੁੱਖ ਮੰਤਰੀ ਹੁੰਦਿਆਂ ਉਹ ਆਪਣੇ ਕਾਰਜਕਾਲ ਦਾ ਇਕ ਵੀ ਵਿਕਾਸ ਪ੍ਰੋਜੈਕਟ ਗਿਣਾ ਕੇ ਵਿਖਾ ਦੇਵੇ ਜਦਕਿ ਇਸ ਦੇ ਉਲਟ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿਚ ਵਿਕਾਸ ਦੀ ਹਨ੍ਹੇਰੀ ਲਿਆ ਦਿੱਤੀ ਹੈ।

ਉਨ੍ਹਾਂ ਕਾਂਗਰਸ-ਆਪ ਨੂੰ ਪੰਜਾਬ ਵਿਰੋਧੀ ਪਾਰਟੀਆਂ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਪੰਜਾਬੀਆਂ ਨੂੰ ਨਸ਼ੇੜੀ ਕਹਿ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਦ¤ਸਿਆ ਕਿ 5 ਜੁਲਾਈ ਤੋਂ ਪੁਲਿਸ ਭਰਤੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ ਅਤੇ ਡਰੱਗ ਟੈਸਟਾਂ ਦੇ ਨਤੀਜਿਆਂ ਤੋਂ ਬਾਅਦ ਪੂਰੀ ਦੁਨੀਆਂ ਨੂੰ ਪਤਾ ਲੱਗ ਜਾਏਗਾ ਕਿ ਪੰਜਾਬ ਵਿਚ ਕੋਈ ਨਸ਼ਾ ਨਹੀਂ ਕਿਉਂ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਸਾਰੇ ਉਮੀਦਵਾਰ ਇਸ ਟੈਸਟ ’ਚੋਂ ਸਾਫ-ਸੁਥਰੇ ਬਾਹਰ ਆਉਣਗੇ। ਉਨ੍ਹਾਂ ਕਿਹਾ ਕਿ ਡੇਢ ਸਾਲ ਪਹਿਲਾਂ ਪਟਿਆਲਾ ਵਿਖੇ ਫੌਜ ਦੀ ਭਰਤੀ ਦੌਰਾਨ ਇਕ ਵੀ ਪੰਜਾਬੀ ਨੌਜਵਾਨ ਨਸ਼¤ਈ ਨਹੀਂ ਪਾਇਆ ਗਿਆ ਸੀ ਜੋ ਕਿ ਸੱਤਾ ਦੇ ਭੁੱਖੇ ਉਨ੍ਹਾਂ ਲੋਕਾਂ ਨੂੰ ਮੂੰਹ ਤੋੜਵਾਂ ਜਵਾਬ ਹੈ ਜੋ ਕਿ ਸੱਤਾ ਲਈ ਪੰਜਾਬ ਨੂੰ ਬਦਨਾਮ ਕਰ ਰਹੇ ਹਨ।

ਉਨ੍ਹਾਂ ਅ¤ਗੇ ਕਿਹਾ ਕਿ ਵੱਖ-ਵੱਖ ਵਰਗਾਂ ਦੀਆਂ ਭਲਾਈ ਸਕੀਮਾਂ ਜਿਵੇਂ ਕਿ ਕਿਸਾਨਾਂ ਤੇ ਵਪਾਰੀਆਂ ਲਈ ਮੁਫਤ ਸਿਹਤ ਬੀਮਾ ਯੋਜਨਾ, ਐਸ.ਸੀ. ਪਰਿਵਾਰਾਂ ਨੂੰ ਬਿਜਲੀ ਦੇ ਮੁਫਤ 200 ਯੂਨਿਟ, ਆਟਾ-ਦਾਲ ਸਕੀਮ ਆਦਿ ਅਹਿਮ ਯੋਜਨਾਵਾਂ ਸਫਲਤਾ ਪੂਰਵਕ ਚੱਲ ਰਹੀਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਬੀਬੀ ਮੋਹਿੰਦਰ ਕੌਰ ਜੋਸ਼ ਅਤੇ ਸੁਖਜੀਤ ਕੌਰ ਸ਼ਾਹੀ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੀਕਸ਼ਣ ਸੂਦ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਉ¤ਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਐਸ. ਔਜਲਾ, ਡਿਪਟੀ ਕਮਿਸ਼ਨਰ ਅਨੰਦਿਤਾ ਮਿਤਰਾ, ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਵਾਹਰ ਲਾਲ ਖੁਰਾਣਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,