ਵੀਡੀਓ

ਸਾਕਾ ਨਕੋਦਰ ਤੋਂ 34 ਸਾਲ ਬਾਅਦ: ਸਾਡੀਆਂ ਜਿੰਮੇਵਾਰੀਆਂ ਕੀ ਹਨ?

By ਸਿੱਖ ਸਿਆਸਤ ਬਿਊਰੋ

February 19, 2020

2 ਫਰਵਰੀ 1986 ਨੂੰ ਨਕੋਦਰ ਦੇ ਗੁਰਦੁਆਰਾ ਗੁਰੂ ਅਰਜਨ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਹੋਈ ਸੀ। ਸਿੱਖ ਸੰਗਤ ਵੱਲੋਂ ਇਸ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਸੀ।

4 ਫਰਵਰੀ 1986 ਨੂੰ ਸਿੱਖਾਂ ਦਾ ਇੱਕ ਜਥਾ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਨਕੋਦਰ ਵੱਲ ਜਾ ਰਿਹਾ ਸੀ ਤਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਟ ਹੋਏ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਲਿਜਾਇਆ ਜਾ ਸਕੇ। ਪਰ ਪੁਲਿਸ ਵੱਲੋਂ ਇਸ ਸਮੇਂ ਸਿੱਖ ਨੌਜਵਾਨਾਂ ਉੱਪਰ ਗੋਲੀਬਾਰੀ ਕੀਤੀ ਗਈ ਅਤੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਮੌਕੇ ਦੀ ਬਰਨਾਲਾ ਸਰਕਾਰ ਵੱਲੋਂ ਇਸ ਸਾਕੇ ਦੀ ਜਾਂਚ ਕਰਨ ਲਈ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਬਣਾਇਆ ਗਿਆ ਸੀ। ਇਸ ਜਾਂਚ ਕਮਿਸ਼ਨ ਦਾ ਲੇਖਾ ਹਾਲੀ ਤੱਕ ਵੀ ਪੂਰੀ ਤਰ੍ਹਾਂ ਜਨਤਕ ਨਹੀਂ ਕੀਤਾ ਗਿਆ ਅਤੇ ਨਾ ਹੀ ਸਾਕਾ ਨਕੋਦਰ ਦੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਹੋਈ ਹੈ । ਇਨ੍ਹਾਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਵੱਲੋਂ ਹਰ ਸਾਲ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ।

9 ਫਰਵਰੀ 2020 ਨੂੰ ਪਿੰਡ ਲਿੱਤਰਾਂ ਦੇ ਗੁਰਦੁਆਰਾ ਬੋਹੜ ਵਾਲਾ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਸਾਕਾ ਨਕੋਦਰ ਦੇ 34 ਸਾਲ ਬਾਅਦ ਸਾਡੀਆਂ ਕੀ ਜ਼ਿੰਮੇਵਾਰੀਆਂ ਬਣਦੀਆਂ ਹਨ? ਇਹ ਤਕਰੀਰ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: