ਪੰਜਾਬ ਦੀ ਰਾਜਨੀਤੀ

ਸਾਰੇ ਯੋਗ ਨੌਜਵਾਨਾਂ ਨੂੰ ਹੌਲੀ-ਹੌਲੀ ਸਮਾਰਟ ਫੋਨ ਦਿਆਂਗੇ: ਅਮਰਿੰਦਰ ਸਿੰਘ ਦਾ ਵਿਧਾਨ ਸਭਾ ਵਿੱਚ ਬਿਆਨ

March 27, 2018 | By

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਖ-ਵੱਖ ਪੜਾਵਾਂ ਵਿਚ ਪੰਜਾਬ ਦੇ 18 ਤੋਂ 35 ਸਾਲ ਦੇ ਨੌਜਵਾਨਾਂ ਨੂੰ ਜਿਹਨਾਂ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ 6 ਲੱਖ ਤਕ ਹੈ ਤੇ ਜੋ ਦਸਵੀਂ ਪਾਸ ਹਨ, ਸਮਾਰਟ ਫੋਨ ਦਵੇਗੀ।

ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਅਨੇਕਾਂ ਵਾਅਦਿਆਂ ਵਿਚੋਂ ਕਾਂਗਰਸ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਵੀ ਕੀਤਾ ਸੀ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘਰ-ਘਰ ਰੋਜ਼ਗਾਰ ਸਕੀਮ ਰਾਹੀਂ ਸਰਕਾਰ ਦੇ ਪਹਿਲੇ ਸਾਲ ਵਿਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਪ੍ਰਚਾਰ ਦੌਰਾਨ ਕਰੀਬ 1.3 ਲੱਖ ਨੌਜਵਾਨਾਂ ਨੇ ਨੌਕਰੀਆਂ ਖਾਤਰ ਪਹੁੰਚ ਕੀਤੀ ਸੀ, ਜਿਹਨਾਂ ਵਿਚੋਂ 1,66,291 ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ 16,130 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਕੀਤੇ ਗਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,