Site icon Sikh Siyasat News

ਸੰਗਰੂਰ ’ਚ ਬਜਰੰਗ ਦਲ ਆਗੂ ਸੰਦੀਪ ਗੋਇਲ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪੁਲਿਸ ਮੁਤਾਬਕ ਨਿਜੀ ਰੰਜਿਸ਼

ਸੰਗਰੂਰ: ਮੀਡੀਆ ਰਿਪੋਰਟਾਂ ਮੁਤਾਬਕ ਬੀਤੀ ਰਾਤ (4 ਨਵੰਬਰ) ਖਨੌਰੀ ’ਚ ਅਣਪਛਾਤੇ ਹਮਲਾਵਰਾਂ ਨੇ ਬਜਰੰਗ ਦਲ ਦੇ ਨਗਰ ਮੀਤ ਪ੍ਰਧਾਨ ਸੰਦੀਪ ਗੋਇਲ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਗੋਇਲ ’ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਆਪਣੀ ਕਨਫੈਕਸ਼ਨਰੀ ਦੀ ਦੁਕਾਨ ਬੰਦ ਕਰਕੇ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਗੋਇਲ ਦੇ ਦੱਸਣ ਅਨੁਸਾਰ ਜਿਵੇਂ ਹੀ ਉਹ ਨਵੇਂ ਬੱਸ ਸਟੈਂਡ ਕੋਲ ਪੁੱਜਿਆ ਤਾਂ ਉਥੇ ਪਹਿਲਾਂ ਤੋਂ ਖੜ੍ਹੇ ਤਿੰਨ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸਦੀ ਕੁੱਟਮਾਰ ਕੀਤੀ ਗਈ। ਰੌਲਾ ਪੈਣ ਕਰਕੇ ਮੌਕੇ ’ਤੇ ਲੋਕ ਇਕੱਠੇ ਹੋ ਗਏ ਅਤੇ ਹਮਲਾਵਰ ਉਥੋਂ ਫ਼ਰਾਰ ਹੋ ਗਏ।

ਬਜਰੰਗ ਦਲ (ਪ੍ਰਤੀਕਾਤਮਕ ਤਸਵੀਰ)

ਜ਼ਖ਼ਮੀ ਹੋਏ ਸੰਦੀਪ ਗੋਇਲ ਨੂੰ ਮੂਨਕ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੋਂ ਡਾਕਟਰਾਂ ਨੇ ਉਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਭੇਜ ਦਿੱਤਾ। ਘਟਨਾ ਦਾ ਪਤਾ ਲਗਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਸ਼ਿਕ ਵਰਮਾ, ਬਜਰੰਗ ਦਲ ਦੇ ਜ਼ਿਲ੍ਹਾ ਇੰਚਾਰਜ ਵਿਜੇ ਢੋਲੇਵਾਲ ਅਤੇ ਬਜਰੰਗ ਦਲ ਦੇ ਅਖਾੜਾ ਪ੍ਰਮੁੱਖ ਤ੍ਰਿਭੁਵਨ ਸਿੰਘ ਨੇ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸ ਰਾਜ ਵਿੱਚ ਹਿੰਦੂ ਜਥੇਬੰਦੀਆਂ ਦੇ ਆਗੂਆਂ ਉਪਰ ਲਗਾਤਾਰ ਹਮਲੇ ਹੋ ਰਹੇ ਹਨ ਪਰ ਸਰਕਾਰ ਹਮਲਾਵਰਾਂ ਨੂੰ ਗ੍ਰਿਫ਼ਤਾਰ ਅਤੇ ਉਨ੍ਹਾਂ ਦੀ ਸ਼ਨਾਖ਼ਤ ਕਰਨ ਵਿੱਚ ਨਾਕਾਮ ਸਾਬਿਤ ਹੋ ਰਹੀ ਹੈ। ਖਨੌਰੀ ਪੁਲਿਸ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵੀਰ ਸਿੰਘ ਦਾ ਕਹਿਣਾ ਹੈ ਕਿ ਜ਼ਖ਼ਮੀ ਸੰਦੀਪ ਗੋਇਲ ਦੇ ਬਿਆਨ ਦਰਜ਼ ਕੀਤੇ ਜਾ ਰਹੇ ਹਨ ਜਿਸ ਮਗਰੋਂ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸਐਚਓ ਸੁਖਚੈਨ ਸਿੰਘ ਨੇ ਕਿਹਾ ਕਿ ਇਹ ਨਿੱਜੀ ਰੰਜਿਸ਼ ਦਾ ਮਾਮਲਾ ਹੈ ਅਤੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ।

ਸਬੰਧਤ ਖ਼ਬਰ:

ਮੀਡੀਆ ਰਿਪੋਰਟਾਂ: ਮਿੰਟੂ ਸਰਾਜ ਅਤੇ ਸ਼ੁਭਮ ਨੇ ਪਿਓ ਦੀ ਮੌਤ ਦਾ ਬਦਲਾ ਲੈਣ ਲਈ ਕੀਤਾ ਵਿਪਨ ਸ਼ਰਮ ਦਾ ਕਤਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version