ਸੋਮਵਾਰ, 6 ਫਰਵਰੀ, 2012

ਇਸ ਲੇਖਕ ਵੱਲੋਂ

ਭਾਈ ਸੋਹਣ ਸਿੰਘ, ਜਿਨ੍ਹਾਂ ਨੂੰ ਬੀਤੇ ਦਿਨ੍ਹੀ ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ, ਦੇ ਬੇਟੇ ਮਨਮੋਹਣ ਸਿੰਘ ਨਾਲ ਗੱਲ-ਬਾਤ

ਭਾਈ ਸੋਹਣ ਸਿੰਘ, ਜਿਨ੍ਹਾਂ ਨੂੰ ਬੀਤੇ ਦਿਨ੍ਹੀ ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ, ਦੇ ਬੇਟੇ ਮਨਮੋਹਣ ਸਿੰਘ ਨਾਲ ਗੱਲ-ਬਾਤ

ਭਾਈ ਸੋਹਣ ਸਿੰਘ, ਜਿਨ੍ਹਾਂ ਨੂੰ ਬੀਤੇ ਦਿਨ੍ਹੀ ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ, ਦੇ ਬੇਟੇ ਮਨਮੋਹਣ ਸਿੰਘ ਨਾਲ ਇਹ ਗੱਲ-ਬਾਤ ਆਸਟ੍ਰੇਲੀਆ ਵਿਖੇ ਹਫਤਾਵਾਰੀ ਰੇਡੀਓ “ਕੌਮੀ ਆਵਾਜ਼” ਵੱਲੋਂ ਕੀਤੀ ਗਈ ਸੀ। ਤੁਸੀਂ ਇਥੇ ਇਸ ਗੱਲਬਾਤ ਦਾ ਪਹਿਲਾ ਭਾਗ ਸੁਣ ਸਕਦੇ ਹੋ।

2 ਨਵੰਬਰ 2011 ਨੂੰ ਪਿੰਡ ਹੋਂਦ ਵਿਖੇ ‘ਸਿਖ ਨਸਲਕੁਸ਼ੀ ਯਾਦਗਾਰ’ ਸਥਾਪਿਤ ਕੀਤੀ ਜਾਵੇਗੀ

2 ਨਵੰਬਰ 2011 ਨੂੰ ਪਿੰਡ ਹੋਂਦ ਵਿਖੇ ‘ਸਿਖ ਨਸਲਕੁਸ਼ੀ ਯਾਦਗਾਰ’ ਸਥਾਪਿਤ ਕੀਤੀ ਜਾਵੇਗੀ

ਚੰਡੀਗੜ੍ਹ (10 ਮਾਰਚ 2011): ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ, ਸਿਖਸ ਫਾਰ ਜਸਟਿਸ ਨੇ ਸ੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਹਿਯੋਗ ਨਾਲ ਐਲਾਨ ਕੀਤਾ ਹੈ ਕਿ ਹੋਂਦ ਚਿੱਲੜ ਵਿਚ ਸਿਖ ਨਸਲਕੁਸ਼ੀ ਯਾਦਗਾਰ ਦੇ ਨੀਂਹ ਪੱਥਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਰੱਖ ਦਿੱਤਾ ਹੈ ਤੇ ਨਸਲਕੁਸ਼ੀ ਯਾਦਗਾਰ 2 ਨਵੰਬਰ 2011 ਨੂੰ ਸਥਾਪਿਤ ਕਰ ਦਿੱਤੀ ਜਾਵੇਗੀ।

ਸਿਖਸ ਫਾਰ ਜਸਟਿਸ ਵੱਲੋਂ ਹੋਂਦ ਕਤਲੇਆਮ ਵਾਲੀ ਥਾਂ ਨੂੰ ਸੰਭਾਲਣ ਲਈ ਯਨੈਸਕੋ ਨੂੰ ਮੰਗ ਪੱਤਰ ਦਿਤਾ ਗਿਆ

ਸਿਖਸ ਫਾਰ ਜਸਟਿਸ ਵੱਲੋਂ ਹੋਂਦ ਕਤਲੇਆਮ ਵਾਲੀ ਥਾਂ ਨੂੰ ਸੰਭਾਲਣ ਲਈ ਯਨੈਸਕੋ ਨੂੰ ਮੰਗ ਪੱਤਰ ਦਿਤਾ ਗਿਆ

ਚੰਡੀਗੜ੍ਹ (10 ਮਾਰਚ 2011): ਹਰਿਆਣਾ ਦੇ ਜਿਲਾ ਰਿਵਾੜੀ ਵਿਚ ਸਥਿਤ ਪਿੰਡ ਹੋਂਦ-ਚਿੱਲੜ, ਜੋ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਸਮੇਂ ਵਾਪਰੇ ਹੋਂਦ ਕਤਲੇਆਮ ਵਿਚ ਤਬਾਹ ਕਰ ਦਿਤਾ ਗਿਆ ਸੀ, ਦੀਆਂ ਖੰਡਰ ਬਣ ਚੁੱਕੀਆਂ ਇਮਾਰਤਾਂ ਦੀ ਸਾਂਭ ਸੰਭਾਲ ਕਰਨ ਲਈ ਸਿਖਸ ਫਾਰ ਜਸਟਿਸ ਨੇ ਸੰਯੁਕਤ ਰਾਸ਼ਟਰ ਦੀ ਸੰਸਥਾ ਯੂਨੈਸਕੋ ਤੱਕ ਪਹੁੱਚ ਕੀਤੀ ਹੈ। ਯੂਨੈਸਕੋ ਵੱਲੋਂ ਦੁਨੀਆਂ ਦੀਆਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ…

ਪਿੰਡ ਹੋਂਦ ਚਿਲੜ ਨੂੰ ਸਿਖ ਨਸਲਕੁਸ਼ੀ ਯਾਦਗਾਰ ਵਜੋਂ ਸਥਾਪਿਤ ਕਰਨ ਦਾ ਐਲਾਨ

ਪਿੰਡ ਹੋਂਦ ਚਿਲੜ ਨੂੰ ਸਿਖ ਨਸਲਕੁਸ਼ੀ ਯਾਦਗਾਰ ਵਜੋਂ ਸਥਾਪਿਤ ਕਰਨ ਦਾ ਐਲਾਨ

ਚੰਡੀਗੜ੍ਹ (21 ਫਰਵਰੀ 2011): ਹਰਿਆਣਾ ਦੇ ਜ਼ਿਲਾ ਰਿਵਾੜੀ ਦੇ ਪਿੰਡ ਹੋਂਦ ਚਿਲੜ ਵਿਚ ਨਵੰਬਰ 1984 ਵਿਚ ਸਿਖਾਂ ਦੇ ਵਿਆਪਕ ਕਤਲੇਆਮ ਦਾ ਪਤਾ ਲੱਗਣ ਤੋਂ ਬਾਅਦ ਆਲ ਇੰਡੀਆ ਸਿਖ ਸਟੂਡੈਂਟਸ ਫਡਰੇਸ਼ਨ ਤੇ ਸਿਖਸ ਫਾਰ ਜਸਟਿਸ ਨੇ ਪਿੰਡ ਹੋਂਦ ਚਿਲੜ ਨੂੰ ਸਿਖ ਨਸਲਕੁਸ਼ੀ ਯਾਦਗਾਰ ਵਜੋਂ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ ਤੇ ਸਿਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ 6 ਮਾਰਚ 2011 ਨੂੰ ਪਿੰਡ ਹੋਂਦ ਚਿਲੜ ਵਿਚ ਵੱਧ ਚੜਕੇ ਪਹੁੰਚਣ।

ਭਾਰਤੀ ਵਿਦੇਸ਼ੀ ਮੰਤਰੀ ਕ੍ਰਿਸ਼ਨਾ ਨੇ ਆਪਣੀ ਅਕਲ ਦਾ ਜਨਾਜ਼ਾ ਕੱਢਿਆ

ਭਾਰਤੀ ਵਿਦੇਸ਼ੀ ਮੰਤਰੀ ਕ੍ਰਿਸ਼ਨਾ ਨੇ ਆਪਣੀ ਅਕਲ ਦਾ ਜਨਾਜ਼ਾ ਕੱਢਿਆ

ਲੰਡਨ (18 ਫਰਵਰੀ, 2011): ਭਾਰਤ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਐਸ. ਐਮ. ਕ੍ਰਿਸ਼ਨਾ ਜਦੋਂ ਪਿਛਲੇ ਦਿਨੀਂ ਯੂ. ਐਨ. ਸਕਿਓਰਟੀ ਕੌਂਸਲ ਦੀ ਮੀਟਿੰਗ ਵਿੱਚ ਆਪਣਾ ਭਾਸ਼ਨ ਦੇ ਰਹੇ ਸਨ ਤਾਂ ਭਾਸ਼ਨ ਪੜ੍ਹਦਿਆਂ ਉਨ੍ਹਾਂ ਨੂੰ ਪਤਾ ਲੱਗਾ ਕਿ ਦਰਅਸਲ ਇਹ ਭਾਸ਼ਨ ਉਨ੍ਹਾਂ ਲਈ ਨਹੀਂ ਬਲਕਿ ਪੁਰਤਗਾਲ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਲਈ ਸੀ।…

ਭਾਈ ਦਲਜੀਤ ਸਿੰਘ ਦੀ ਜਮਾਨਤ ਦੇ ਫੈਸਲੇ ਦਾ ਸਿਖ ਜਥੇਬੰਦੀਆਂ ਨੇ ਸਵਾਗਤ ਕੀਤਾ

ਭਾਈ ਦਲਜੀਤ ਸਿੰਘ ਦੀ ਜਮਾਨਤ ਦੇ ਫੈਸਲੇ ਦਾ ਸਿਖ ਜਥੇਬੰਦੀਆਂ ਨੇ ਸਵਾਗਤ ਕੀਤਾ

ਲੰਡਨ (9 ਫਰਵਰੀ, 2011): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ( ਪੰਚ ਪ੍ਰਧਾਨੀ ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ , ਐਡਵੋਕੇਟ ਜਸਪਾਲ ਸਿੰਘ ਮੰਝਪੁਰ , ਭਾਈ ਪਲਵਿੰਦਰ ਸਿੰਘ ਸ਼ਤਰਾਣਾ ਅਤੇ ਭਾਈ ਗੁਰਦੀਪ ਸਿੰਘ ਰਾਜੂ ਦੀ ਹਾਈਕੋਰਟ ਵਲੋਂ ਜ਼ਮਾਨਤ ਮੰਨਜੂਰ ਕੀਤੇ ਜਾਣ ਦਾ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ ਹੈ ।

ਦੋਸ਼ੀ ਪੁਲਿਸ ਵਾਲਿਆਂ ਨੂੰ ਛੂਟ ਤੇ ਉੱਚ ਆਹੁਦੇ ਦੇਣ ‘ਤੇ ਵਿਰੋਧ ਦਾ ਪ੍ਰਗਟਾਵਾ

ਦੋਸ਼ੀ ਪੁਲਿਸ ਵਾਲਿਆਂ ਨੂੰ ਛੂਟ ਤੇ ਉੱਚ ਆਹੁਦੇ ਦੇਣ ‘ਤੇ ਵਿਰੋਧ ਦਾ ਪ੍ਰਗਟਾਵਾ

ਪਟਿਆਲਾ (02 ਫਰਵਰੀ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਨਿੰਦਾ ਕੀਤੀ ਹੈ ਜਿਸ ਤਹਿਤ ਸਰਕਾਰ ਵੱਲੋਂ ਮਨੁੱਖੀ ਹੱਕਾਂ ਦੇ ਘਾਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਅਫਸਰਾਂ ਨੂੰ ਉੱਚ ਆਹੁਦੇ ਦੇਣ ਨੂੰ ਸਹੀ ਠਹਿਰਾਇਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਤੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਪ੍ਰੈਸ ਦੇ ਨਾਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਜਿਹੀ ਨੀਤੀ ਦੇ ਐਲਾਨ ਨੇ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਵੱਲੋਂ ਲਗਾਏ ਜਾਂਦੇ ਉਸ ਦੋਸ਼ ਨੂੰ ਸਹੀ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਪੁਲਿਸ ਅਫਸਰਾਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ।

ਭਾਈ ਮਨਧੀਰ ਸਿੰਘ ਦੀ ਗ੍ਰਿਫ਼ਤਾਰੀ ਦੀ ਅਮਰੀਕਾ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ ਨੇ ਨਿੰਦਾ ਕੀਤੀ

ਭਾਈ ਮਨਧੀਰ ਸਿੰਘ ਦੀ ਗ੍ਰਿਫ਼ਤਾਰੀ ਦੀ ਅਮਰੀਕਾ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ ਨੇ ਨਿੰਦਾ ਕੀਤੀ

ਕੈਲੀਫੋਰਨੀਆਂ (23 ਜਨਵਰੀ, 2011): ਅਮਰੀਕਾ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ; ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਯੂਥ ਆਫ਼ ਅਮਰੀਕਾ ਤੇ ਸ਼ਹੀਦ ਪ੍ਰਵਾਰਾਂ ਨੇ ਪੰਜਾਬ ਪੁਲੀਸ ਦੁਆਰਾ ਭਾਈ ਮਨਧੀਰ ਸਿੰਘ ਨੂੰ ਬਿਨਾਂ ਕਾਰਨ ਹਿਰਾਸਤ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ।

ਸਾਧਾਂਵਾਲਾ ਘਟਨਾ ਲਈ ਸਰਕਾਰ ਤੇ ਪ੍ਰਸ਼ਾਸਨ ਜਿੰਮੇਵਾਰ : ਪੰਚ ਪ੍ਰਧਾਨੀ

ਸਾਧਾਂਵਾਲਾ ਘਟਨਾ ਲਈ ਸਰਕਾਰ ਤੇ ਪ੍ਰਸ਼ਾਸਨ ਜਿੰਮੇਵਾਰ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (16 ਜਨਵਰੀ, 2010) : ਫਰੀਦਕੋਟ ਦੇ ਪਿੰਡ ਸਾਧਾਂਵਾਲਾ ਵਿੱਚ ਸੌਦਾ ਸਾਧ ਦੇ ਚੇਲਿਆਂ ਵਲੋਂ ਸਾਂਤਮਈ ਸਿੱਖਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਲਈ ਸਰਕਾਰ ਤੇ ਪ੍ਰਸ਼ਾਸਨ ਜਿੰਮੇਵਾਰ ਹਨ।

ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਅਰਦਾਸ ਸਿਆਸੀ ਸਟੰਟ: ਡੱਲੇਵਾਲ

ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਅਰਦਾਸ ਸਿਆਸੀ ਸਟੰਟ: ਡੱਲੇਵਾਲ

ਲੰਡਨ (4 ਨਵੰਬਰ, 2010): ਪੰਜਾਬ ਤੇ ਹਕੂਮਤ ਕਰਨ ਵਾਲੇ ਅਕਾਲੀ ਦਲ ਬਾਦਲ ਅਤੇ ਭਾਜਪਾ ਵਲੋਂ ਨਵੰਬਰ 1984 ਦੌਰਾਨ ਹਿੰਦੂ ਬਹੁ ਗਿਣਤੀ ਦੇ ਗੁੰਡਿਆਂ ਹੱਥੋਂ ਖਤਮ ਕੀਤੇ ਗਏ ਸਿੱਖਾਂ ਦੀ ਯਾਦ ਵਿੱਚ ਅਰਦਾਸਾਂ ਕਰਨੀਆਂ ਕੇਵਲ ਸਿਆਸੀ ਸਟੰਟ ਹੈ। ਜਦ ਕਿ ਇਸ ਕਤਲੇਆਮ ਲਈ ਕਾਂਗਰਸ ਦੇ ਨਾਲ ਭਾਜਪਾ ਵੀ ਬਰਾਬਰ ਦੀ ਦੋਸ਼ੀ ਹੈ। ਮਾਈ ਕੰਟਰੀ ਮਾਈ ਲਾਈਫ ਵਿੱਚ ਅਡਵਾਨੀ ਵਲੋਂ ਜੂਨ ਚੌਰਾਸੀ ਦੇ ਖੂਨੀ ਘੱਲੂਘਾਰੇ ਸਬੰਧੀ ਸ਼ਰੇਆਮ ਇਕਬਾਲ ਕੀਤਾ ਗਿਆ ਹੈ ਕਿ ਭਾਜਪਾ ਨੇ ਇੰਦਰਾ ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਨ ਲਈ ਦਬਾਅ ਪਾਉਂਦਿਆਂ ਉਤਸ਼ਾਹਤ ਕੀਤਾ ਸੀ।

ਇਸ਼ਤਿਹਾਰ

ਸਿੱਖ ਸਿਆਸਤ @ YOUTUBE

Recent Posts