Posts By

ਚਾਰਾ ਘੋਟਾਲੇ ‘ਚ ਲਾਲੂ ਯਾਦਵ ਦੋਸ਼ੀ ਕਰਾਰ, ਪੁਲਿਸ ਨੇ ਲਿਆ ਹਿਰਾਸਤ ‘ਚ

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲੇ 'ਚ ਦੋਸ਼ੀ ਕਰਾਰ ਦਿੱਤਾ ਹੈ। 1991 ਤੋਂ 1994 ਦੇ ਵਿਚਕਾਰ 85 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਲਾਲੂ ਪ੍ਰਸਾਦ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਅੱਜ ਤੋਂ ਹੋਈ ਸ਼ੁਰੂ

ਏਅਰ ਇੰਡੀਆ ਵੱਲੋਂ ਅੱਜ (23 ਦਸੰਬਰ, 2017) ਅੰਮਿਤਸਰ ਅਤੇ ਹਜ਼ੂਰ ਸਾਹਿਬ, ਨਾਂਦੇੜ ਵਿਚਕਾਰ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਹੋਏ ਇਕ ਸਾਦਾ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ

ਹੁਰੀਅਤ ਕਾਨਫਰੰਸ ਵਲੋਂ ਕਸ਼ਮੀਰ ਬੰਦ ਦੇ ਸੱਦੇ ਨੂੰ ਨਾਕਾਮ ਕਰਨ ਲਈ ਸਰਕਾਰ ਵਲੋਂ ਲਾਈਆਂ ਗਈਆਂ ਪਾਬੰਦੀਆਂ

ਕਸ਼ਮੀਰ 'ਚ ਅਜ਼ਾਦੀ ਪਸੰਦ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਸੱਦੇ ਨੂੰ ਵੇਖਦਿਆਂ ਸ਼ੁੱਕਰਵਾਰ (22 ਦਸੰਬਰ) ਸ੍ਰੀਨਗਰ ਦੇ ਕਈ ਇਲਾਕਿਆਂ 'ਚ ਪ੍ਰਸ਼ਾਸਨ ਵਲੋਂ ਪਾਬੰਦੀਆਂ ਲਾਈਆਂ ਗਈਆਂ ਸਨ। ਇਸ ਦੌਰਾਨ ਭਾਰਤੀ ਦਸਤਿਆਂ ਵਲੋਂ ਕੀਤੀ ਜਾਂਦੀ ਗੋਲੀਬਾਰੀ ਦੌਰਾਨ ਆਮ ਨਾਗਰਿਕਾਂ ਦੇ ਮਾਰੇ ਜਾਣ 'ਤੇ ਵਿਰੋਧ ਪ੍ਰਗਟ ਕਰਦਿਆਂ ਰੋਸ ਮਾਰਚ ਕੱਢੇ ਗਏ ਹਨ।

ਵਿਜੈ ਰੁਪਾਨੀ ਦੂਜੀ ਵਾਰ ਬਣਨਗੇ ਗੁਜਰਾਤ ਦੇ ਮੁੱਖ ਮੰਤਰੀ

ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਦੇ ਭਰੋਸੇਮੰਦ ਵਿਜੈ ਰੁਪਾਨੀ ਨੂੰ ਗੁਜਰਾਤ 'ਚ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ ਤੇ ਉਹ ਦੂਸਰੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਸੰਭਾਲਣਗੇ। ਇਸ ਸਬੰਧੀ ਜਾਣਕਾਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਦਿੱਤੀ। ਭਾਜਪਾ ਵਲੋਂ ਗੁਜਰਾਤ ਲਈ ਥਾਪੇ ਗਏ ਅਬਜ਼ਰਵਰ ਅਰੁਣ ਜੇਤਲੀ ਵਲੋਂ ਭਾਜਪਾ ਵਿਧਾਇਕ ਦਲ ਦੀ ਇਕੱਤਰਤਾ ਦੌਰਾਨ ਨਿਤਿਨ ਪਟੇਲ ਨੂੰ ਭਾਜਪਾ ਵਿਧਾਇਕ ਦਲ ਦਾ ਮੀਤ ਆਗੂ ਚੁਣਨ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਉੱਪ-ਮੁੱਖ ਮੰਤਰੀ ਨਿਤਿਨ ਪਟੇਲ ਵੀ ਆਪਣੇ ਅਹੁਦੇ 'ਤੇ ਬਣੇ ਰੱਖਣਗੇ।

ਹਿਰਾਸਤ ‘ਚ ਜੱਗੀ ਨੂੰ ‘ਮਾਨਸਿਕ ਤੌਰ ‘ਤੇ ਪਰੇਸ਼ਾਨ’ ਕੀਤਾ ਗਿਆ; ਵਕੀਲ ਵਲੋਂ ਅਜ਼ਾਦ ਮੈਡੀਕਲ ਜਾਂਚ ਲਈ ਅਦਾਲਤ ‘ਚ ਅਰਜ਼ੀ

ਜਗਤਾਰ ਸਿੰਘ ਜੱਗੀ ਦੇ ਵਕੀਲ ਨੇ ਅੱਜ (22 ਦਸੰਬਰ) ਐਨ.ਆਈ.ਏ. ਵਿਸ਼ੇਸ਼ ਅਦਾਲਤ 'ਚ ਜੱਜ ਅੰਸ਼ੁਲ ਬੇਰੀ ਕੋਲ ਅਰਜ਼ੀ ਲਾ ਕੇ ਮੰਗ ਕੀਤੀ ਕਿ ਜੱਗੀ ਦੀ ਮਾਨਸਿਕ ਦਸ਼ਾ ਦੀ ਅਜ਼ਾਦ ਮੈਡੀਕਲ ਜਾਂਚ ਕਰਵਾਈ ਜਾਵੇ।

ਅਮਰਿੰਦਰ ਸਿੰਘ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਵੀ ਨਾ ਦੇ ਪਾਉਣਾ ਸ਼ਰਮਨਾਕ ਹੈ: ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਵਿੱਤੀ ਸੰਕਟ ਦੇ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਡ-ਡੇ-ਮੀਲ ਯੋਜਨਾ ਦੇ ਠੱਪ ਹੋਣ ਦਾ ਨੋਟਿਸ ਲੈਂਦੇ ਹੋਏ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਸ਼ਰਮ ਦੀ ਗੱਲ ਕਹੀ ਹੈ।

ਬਾਬਾ ਪਿਆਰਾ ਸਿੰਘ ਸੁਲਤਾਨਵਿੰਡ ਦਾ 25ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਹਥਿਆਰਬੰਦ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਬਾਬਾ ਪਿਆਰਾ ਸਿੰਘ ਸੁਲਤਾਨਵਿੰਡ ਦਾ 25ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਗ੍ਰਹਿ (ਸੁਲਤਾਨਵਿੰਡ) ਵਿਖੇ ਅੱਜ (22 ਦਸੰਬਰ) ਮਨਾਇਆ ਗਿਆ। ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀਆਂ ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਧੁਰ ਕੀ ਬਾਣੀ ਦੇ ਕੀਰਤਨ, ਗੁਰਮਤ ਵਿਚਾਰਾਂ ਅਤੇ ਸ਼ਹੀਦਾਂ ਦੀਆਂ ਜੋਸ਼ੀਲੀਆਂ ਵਾਰਾਂ ਸੰਗਤਾਂ ਨੂੰ ਸ੍ਰਵਣ ਕਰਾਈਆਂ।

ਜਾਧਵ ਦੀ ਪਰਿਵਾਰ ਨਾਲ ਆਖਰੀ ਮੁਲਾਕਾਤ ਦੀਆਂ ਖ਼ਬਰਾਂ ਗਲਤ, ਰਹਿਮ ਪਟੀਸ਼ਨਾਂ ਦੇ ਨਿਪਟਾਰੇ ਤੋਂ ਪਹਿਲਾਂ ਨਹੀ ਲਾਇਆ ਜਾਏਗਾ ਫਾਹੇ: ਪਾਕਿਸਤਾਨ

ਪਾਕਿਸਤਾਨ ਨੇ ਉਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖ਼ਾਰਿਜ ਕੀਤਾ ਹੈ ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਕੁਲਭੂਸ਼ਣ ਜਾਧਵ ਦੀ ਮਾਤਾ ਅਤੇ ਪਤਨੀ ਨਾਲ ਸੋਮਵਾਰ ਨੂੰ ਆਖਰੀ ਮੁਲਾਕਾਤ ਹੋਵੇਗੀ। ਵਿਦੇਸ਼ ਦਫ਼ਤਰ ਦੇ ਤਰਜਮਾਨ ਡਾਕਟਰ ਮੁਹੰਮਦ ਫ਼ੈਸਲ ਨੇ ਕਿਹਾ ਕਿ ਭਾਰਤੀ ਜਾਸੂਸ ਨੂੰ ਛੇਤੀ ਸੂਲੀ ਨਹੀਂ ਚਾੜ੍ਹਿਆ ਜਾਵੇਗਾ। ਫ਼ੈਸਲ ਨੇ ਕਿਹਾ ਕਿ ਪਾਕਿਸਤਾਨ ਨੇ ਇਸਲਾਮਿਕ ਰਹੁ-ਰੀਤਾਂ ਅਤੇ ਮਾਨਵੀ ਆਧਾਰ ’ਤੇ ਜਾਧਵ ਦੀ ਮਾਂ ਅਤੇ ਪਤਨੀ ਨਾਲ ਮੁਲਾਕਾਤ ਕਰਾਉਣ ਦੀ ਇਜਾਜ਼ਤ ਦਿੱਤੀ ਹੈ।

ਪੰਜਾਬ ਸਰਕਾਰ ਵਲੋਂ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਖਿਲਾਫ ਸਰਗਰਮ ਹੋਈਆਂ ਮੁਲਾਜ਼ਮ ਜਥੇਬੰਦੀਆਂ

ਅਮਰਿੰਦਰ ਸਿੰਘ ਸਰਕਾਰ ਦੇ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਤੋਂ ਭੜਕੀ ਬਠਿੰਡਾ ਥਰਮਲ ਦੀ ਐਂਪਲਾਈਜ਼ ਤਾਲਮੇਲ ਕਮੇਟੀ

ਮਨਮੋਹਨ ਸਿੰਘ ਸਰਕਾਰ ਵੇਲੇ ਚਰਚਾ ‘ਚ ਰਹੇ 2ਜੀ ਘੋਟਾਲੇ ਦੇ ਮਾਮਲੇ ‘ਚ ਟੀ. ਰਾਜਾ ਤੇ ਕਨੀਮੋੜੀ ਸਣੇ ਸਾਰੇ ਬਰੀ

ਵਿਸ਼ੇਸ਼ ਸੀਬੀਆਈ ਅਦਾਲਤ ਨੇ ਵੀਰਵਾਰ (21 ਦਸੰਬਰ) ਨੂੰ 2ਜੀ ਘੁਟਾਲੇ, ਜਿਹੜਾ ਕਿ ਮਨਮੋਹਨ ਸਿੰਘ ਅਗਵਾਈ ਵਾਲੀ ਸਰਕਾਰ ਵੇਲੇ ਬਹੁਤ ਚਰਚਾ 'ਚ ਰਿਹਾ ਸੀ, ਵਿੱਚੋਂ ਸਾਬਕਾ ਟੈਲੀਕਾਮ ਮੰਤਰੀ ਏ ਰਾਜਾ, ਡੀਐਮਕੇ ਸੰਸਦ ਮੈਂਬਰ ਕਨੀਮੋੜੀ ਅਤੇ ਹੋਰ ਸਾਰਿਆਂ ਨੂੰ ਬਰੀ ਕਰ ਦਿੱਤਾ। ਜ਼ਿਕਰਯੋਗ ਹੈ ਕਿ 2014 ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਚੋਣ ਪ੍ਰਚਾਰ ਦੌਰਾਨ ਇਸ ਮਾਮਲੇ ਨੂੰ ਵੱਡੇ ਪੱਧਰ ’ਤੇ ਉਭਾਰਿਆ ਗਿਆ ਸੀ।

Next Page »