Posts By ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਊਹਾਂ ਖੈਰਿ ਸਦਾ ਮੇਰੇ ਭਾਈ …

ਖ਼ਾਲਸੇ ਦਾ ਸਬੰਧ ਅਕਾਲ ਪੁਰਖ ਨਾਲ ਸਿੱਧਾ ਹੋਣ ਦੇ ਕਾਰਨ ਉਸਦਾ ਵੀ ਸਬੰਧ ਸਿੱਧੇ ਰੂਪ ਵਿਚ ਹਰ ਉਸ ਥਾਂ ਨਾਲ ਹੈ ਜਿੱਥੇ ਅਕਾਲ ਪੁਰਖ ਦੀ ਖਲਕਤ ਵਸਦੀ ਹੈ, ਖ਼ਾਲਸਾ ਕਿਸੇ ਖਾਸ ਥਾਂ, ਵਸੋਂ ਜਾਂ ਇਲਾਕੇ ਵਿਚ ਸੀਮਤ ਨਹੀਂ ਹੋ ਸਕਦਾ। ਖ਼ਾਲਸਾ ਅਕਾਲ ਪੁਰਖ ਦੀਆਂ ਡੂੰਘੀਆਂ ਰਮਜਾਂ ਦਾ ਸਭ ਤੋਂ ਨੇੜਲਾ ਗਵਾਹ ਹੈ, ਉਸਨੂੰ ਅਕਾਲ ਪੁਰਖ ਨੇ ਆਪ ਹੀ ਸੋਝੀ ਬਖਸ਼ੀ ਹੈ ਕਿਉਂਕਿ ਖ਼ਾਲਸਾ ਆਪਣੇ ਲਈ ਨਹੀਂ ਸਗੋਂ ਅਕਾਲ ਪੁਰਖ ਦੀ ਸਾਜੀ ਕਾਇਨਾਤ ਲਈ ਸਵਾਸ-ਸਵਾਸ ਬੰਦਗੀ ਕਰਦਾ ਹੈ। ਖ਼ਾਲਸਾ ਗਿਣਤੀਆਂ-ਮਿਣਤੀਆਂ ਦੇ ਪ੍ਰਭਾਵ ਤੋਂ ਵੀ ਮੁਕਤ ਹੈ ਕਿਉਂਕਿ ਗਿਣਤੀਆਂ-ਮਿਣਤੀਆਂ ਅਕਾਲ ਪੁਰਖ ਦੀ ਦੋਮ ਰਚਨਾ ਹੈ ਤੇ ਖ਼ਾਲਸਾ ਤਾਂ ਅੱਵਲ ਹੈ। ...

ਸਿੱਖ ਫੈਡਰੇਸ਼ਨ ਜਰਮਨੀ ਵਲੋਂ ਬਾਪੂ ਆਤਮਾ ਸਿੰਘ ਭਰੋਵਾਲ ਦੇ ਅਕਾਲ ਚਲਾਣੇ ਤੇ ਦੁੱਖ ਦਾ ਪਰਗਟਾਵਾ

ਬਰਲਿਨ (27 ਜੂਨ, 2011): ਸਿੱਖ ਫੈਡਰੇਸ਼ਨ ਜਰਮਨੀ ਵਲੋਂ ਅਕਾਲੀ ਦਲ ਪੰਚ ਪਰਧਾਨੀ ਦੇ ਟਰਾਂਟੋ (ਕੈਨੇਡਾ) ਇਕਾਈ ਦੇ ਆਗੂ ਭਾਈ ਲਖਵਿੰਦਰ ਸਿੰਘ ਦੇ ਪਿਤਾ ਜੀ ਬਾਪੂ ਆਤਮਾ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪਰਗਟਾਵਾ ਕੀਤਾ ਗਿਆ ਹੈ। ਫੈਡਰੇਸ਼ਨ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਅਮਰਜੀਤ ਸਿੰਘ ਮੰਗੂਪੁਰ, ਭਾਈ ਜਤਿੰਦਰਬੀਰ ਸਿੰਘ, ਭਾਈ ਮਨਜੀਤ ਸਿੰਘ ਜੋਧਪੁਰੀ, ਭਾਈ ਜਸਵੀਰ ਸਿੰਘ ਬਾਬਾ, ਭਾਈ ਅਵਤਾਰ ਸਿੰਘ ਸਟੁੱਟਗਾਰਡ ਤੇ ਬਲਕਾਰ ਸਿੰਘ ਦਿਓਲ ਨੇ ਪ੍ਰੈਸ ਬਿਆਨ ਵਿਚ ਦੱਸਿਆ ਕਿ ਅਸੀਂ ਇਸ ਦੁੱਖ ਦੀ ਘੜੀ ਬਾਪੂ ਆਤਮਾ ਸਿੰਘ ਦੇ ਪਰਿਵਾਰ ਨਾਲ ਖੜੇ ਹਨ।

ਹਾਈਕੋਰਟ ਦੇ ਆਦੇਸ਼ਾਂ ‘ਤੇ ਸੰਭਵ ਹੋਈ 1992 ਤੋਂ ਨਜ਼ਰਬੰਦ ਸਿੱਖ ਖਾੜਕੂ ਆਗੂ ਭਾਈ ਲਾਲ ਸਿੰਘ ਦੀ ਰਿਹਾਈ

ਨਾਭਾ/ਪਟਿਆਲਾ (20 ਜੂਨ, 2011): 1984 ਦੇ ਦਰਬਾਰ ਸਾਹਿਬ ਹਮਲੇ ਅਤੇ ਸਿੱਖ ਕਤਲੇਆਮ ਤੋਂ ਬਾਅਦ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਵਲੂੰਧਰੀਆਂ ਗਈਆਂ। ਸਿੱਟੇ ਵਜੋਂ ਦੇਸ਼ਾਂ-ਵਿਦੇਸ਼ਾਂ ਵਿਚ ਬੈਠੇ ਗੈਰਤਮੰਦ ਸਿੱਖਾਂ ਨੇ ਗੁਰੂ ਸਾਹਿਬਾਨ ਦੇ ਬਖਸ਼ੇ ਸਿਧਾਤਾਂ ਮੁਤਾਬਕ ਹਥਿਆਰਬੰਦ ਸੰਘਰਸ਼ ਵਿਚ ਕੁੱਦਣਾ ਕੀਤਾ ਜਿਸ ਵਿਚ ਭਾਈ ਲਾਲ ਸਿੰਘ ਸਪੁੱਤਰ ਸ੍ਰ. ਭਾਗ ਸਿੰਘ, ਵਾਸੀ ਪਿੰਡ ਨਵਾਂ ਪਿੰਡ ਅਕਾਲਗੜ (ਫਗਵਾੜਾ) ਜਿਲ੍ਹਾ ਕਪੂਰਥਲਾ ਦਾ ਨਾਮ ਸਭ ਤੋਂ ਅੱਗੇ ਹੈ।

ਕਿਹੜੀ ਕਾਲੀ ਸੂਚੀ ਹੈ ਜਿਸ ਅਧੀਨ ਭਾਈ ਲਖਵਿੰਦਰ ਸਿੰਘ ਆਪਣੇ ਪਿਤਾ ਜੀ ਦੇ ਅੰਤਿਮ ਸੰਸਕਾਰਾਂ ਵਿਚ ਸ਼ਾਮਲ ਨਹੀਂ ਹੋ ਸਕਦੇ?

ਲੁਧਿਆਣਾ (19 ਜੂਨ, 2011): ਭਾਈ ਲਖਵਿੰਦਰ ਸਿੰਘ ਵਾਸੀ ਪਿੰਡ ਭਰੋਵਾਲ ਖੁਰਦ, ਤਹਿਸੀਲ ਜਗਰਾਓ, ਜਿਲ੍ਹਾ ਲੁਧਿਆਣਾ ਦੇ ਸਤਿਕਾਰਯੋਗ ਪਿਤਾ ਜੀ ਸ. ਆਤਮਾ ਸਿੰਘ ਜੀ ਕੱਲ਼੍ਹ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਮ ਸੰਸਕਾਰ ਕੱਲ੍ਹ 20 ਜੂਨ, 2011, ਦਿਨ ਸੋਮਵਾਰ, ਦੁਪਹਿਰ ਬਾਦ 4 ਵਜੇ ਪਿੰਡ ਭਰੋਵਾਲ ਖੁਰਦ ਵਿਖੇ ਕੀਤਾ ਜਾਵੇਗਾ। ਸਮੂਹ ਪੰਥ ਦਰਦੀਆਂ ਨੂੰ ਪੁੱਜਣ ਦੀ ਬੇਨਤੀ ਹੈ।

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਬਲਾੜ੍ਹਾ ਦੀ ਪੰਚਾਇਤ ਨੇ ਪਾਇਆ ਪਹਿਲਾ ਮਤਾ

ਫ਼ਤਿਹਗੜ੍ਹ ਸਾਹਿਬ (14 ਜੂਨ, 2011): ਪਿੰਡ ਬਲਾੜਾ ਦੀ ਪੰਚਾਇਤ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਲਈ ਰਾਸ਼ਟਰਪਤੀ ਨੂੰ ਮਤਾ ਪਾਸ ਕਰਕੇ ਭੇਜਣ ਵਾਲੀ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਪਹਿਲੀ ਪੰਚਾਇਤ ਹੋਣ ਦਾ ਮਾਣ ਪ੍ਰਾਪਤ ਕਰ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਦੱਸਿਆ ਕਿ ਪੰਚ ਪ੍ਰਧਾਨੀ ਦੇ ਸੀਨੀਅਰ ਆਗੂ ਭਾਈ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਲ ਨੇ ਪ੍ਰੋ. ਭੁੱਲਰ ਦੀ ਰਿਹਾਈ ਲਈ ਪੰਚਾਇਤਾਂ ਦੇ ਮਤੇ ਪਵਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧ ਪਿੰਡ ਬਲਾੜ੍ਹਾ ...

ਜੂਨ 84: ਭਵਿੱਖ ਲਈ ਕੇਂਦਰ ਬਿੰਦੂ

... ਜੂਨ 84 ਸਾਡੇ ਆਪਣੇ, ਸਾਡੇ ਬੱਚਿਆਂ, ਪੰਥ ਅਤੇ ਸਰਬਤ ਦੇ ਭਵਿੱਖ ਲਈ ਕੇਂਦਰ ਬਿੰਦੂ ਹੈ, ਇਸ ਨੂੰ ਸਮਝੇ, ਵਿਚਾਰੇ ਅਤੇ ਇਸ ਨੂੰ ਆਧਾਰ ਮੰਨ ਕੇ ਚੱਲਣ ਨਾਲ ਸਾਡੀਆਂ ਸਮੱਸਿਆਵਾਂ ਦੇ ਨਿਸਚੈ ਹੀ ਹੱਲ ਹੋ ਸਕਦੇ ਹਨ।

ਪ੍ਰੋ. ਭੁੱਲਰ ਦੇ ਬਚਾਅ ਲਈ ਡਿਫੈਂਸ ਕਮੇਟੀ ਕਾਇਮ; ਵਿਧਾਨ ਸਭਾ, ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਪ੍ਰੋ. ਭੁੱਲਰ ਦੇ ਹੱਕ ਵਿਚ ਮਤੇ ਪਾਸ ਕਰੇ

ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੀ ਤਰੀਕ ਕੱਲ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਮਿਲਣ ਉਪਰੰਤ ਅੰਮ੍ਰਿਤਸਰ ਵਿਖੇ ਐਲਾਨੀ ਜਾਵੇਗੀ।

ਪ੍ਰੋ. ਭੁੱਲਰ ਦੀ ਫਾਂਸੀ ਦੇ ਮਸਲੇ ਉੱਤੇ ਵਿਚਾਰ ਕਰਨ ਲਈ ਸਮੂਹ ਸਿੱਖ ਧਿਰਾਂ ਦੇ ਨਾਂ ਜਾਰੀ ਕੀਤਾ ਗਿਆ ਸੱਦਾ ਪੱਤਰ

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਭਾਰਤ ਦੇ ਰਾਸ਼ਟਰਪਤੀ ਨੇ ਰੱਦ ਕਰ ਦਿੱਤੀ ਹੈ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਪੋ. ਭੁੱਲਰ ਨੂੰ ਬਿਨਾਂ ਕਿਸੇ ਸਬੂਤ ਅਤੇ ਗਵਾਹੀ ...

ਪ੍ਰੋ. ਭੁੱਲਰ ਨੂੰ ਫਾਂਸੀ ਦਾ ਫੈਸਲਾ ਸਿੱਖਾਂ ਨੂੰ ਵੰਗਾਰ

26 ਮਈ 2011 ਨੂੰ ਭਾਰਤ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ 1995 ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਵਲੋਂ ਦਿੱਤੇ ਫਾਂਸੀ ਦੇ ਫੇਸਲੇ ਖਿਲਾਫ ਕੀਤੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਪ੍ਰੋ. ਭੁੱਲਰ ਪਹਿਲਾਂ ਦੀ 16 ਸਾਲ ਤੋਂ ਵੱਧ ਦੀ ਕੈਦ ਕੱਟ ਚੁੱਕੇ ਹਨ ਅਤੇ ਹੁਸ ਫਾਸੀ ਦੀ ਸਜ਼ਾ ਉਹਨਾਂ ਨੂੰ ਦੋਹਰੀ ਸਜ਼ਾ ਦੇ ਤੌਰ 'ਤੇ ਦਿੱਤੀ ਜਾ ਰਹੀ ਹੈ।

6 ਜੂਨ ਨੂੰ ਪੰਥਕ ਜਥੇਬੰਦੀਆਂ ਵੱਲੋਂ ਸ਼ਹੀਦ ਗੈਲਰੀ ਖੋਲ੍ਹਣ ਦਾ ਫੈਸਲਾ; ਪ੍ਰੋ. ਭੁੱਲਰ ਦੀ ਅਰਜ਼ੀ ਰੱਦ ਕਰਨ ਉੱਤੇ ਸਖਤ ਪ੍ਰਤੀਕਿਰੀਆ

ਜਲੰਧਰ (27 ਮਈ, 2011): ... ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 6 ਜੂਨ ਤੱਕ ਸ਼ਹੀਦੀ ਗੈਲਰੀ ਖੋਲ੍ਹਣ ਅਤੇ ਸ਼ਹੀਦੀ ਯਾਦਗਾਰ ਬਣਾਉਣ ਸੰਬੰਧੀ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਅਜਿਹਾ ਨਹੀਂ ਕਰਦੀ ਤਾਂ 6 ਜੂਨ ਨੂੰ ਪੰਥਕ ਜਥੇਬੰਦੀਆਂ ਵੱਲੋਂ ਸਿੱਖ ਸੰਗਤਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਸਹਿਯੋਗ ਨਾਲ ਸ਼ਹੀਦੀ ਗੈਲਰੀ ਖੋਲ੍ਹੀ ਜਾਵੇਗੀ।

« Previous PageNext Page »