ਐਤਵਾਰ, 20 ਮਈ, 2012

ਇਸ ਲੇਖਕ ਵੱਲੋਂ

ਵੈਨਕੂਵਰ ’ਚ ਹਜ਼ਾਰਾਂ ਸਿਖਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਵੈਨਕੂਵਰ ’ਚ ਹਜ਼ਾਰਾਂ ਸਿਖਾਂ ਵਲੋਂ  ਸ਼ਹੀਦਾਂ ਨੂੰ ਸ਼ਰਧਾਂਜਲੀ

ਵੈਨਕੂਵਰ (05 ਜੂਨ, 2011): 1984 ਦੇ ਸ਼ਹੀਦੀ ਘਲੂਘਾਰੇ ਤੋਂ ਲੈ ਕੇ ਦਹਾਕੇ ਤੋਂ ਵਧ ਸਮੇਂ ਤਕ ਹੋਈ ਸਿਖ ਨਸਲਕੁਸ਼ੀ ’ਚ ਸ਼ਹੀਦੀਆਂ ਪਾਉਣ ਵਾਲੇ ਸਿੰਘ-ਸਿੰਘਣੀਆਂ ਤੇ ਬਚਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੈਨਕੂਵਰ ਡਾਊਨ ਟਾਊਨ ’ਚ ਹਰ ਵਰ੍ਹੇ ਦੀ ਤਰ੍ਹਾਂ ਮੋਮਬਤੀਆਂ ਜਗਾਈਆਂ ਗਈਆਂ।

4 ਜੂਨ 2011 ਨੂੰ ਕੈਲੀਫੋਰਨੀਆ ਵਿਖੇ ਹੋਵੇਗੀ ਸਿਖ ਨਸਲਕੁਸ਼ੀ ਕਾਨਫਰੰਸ…

4 ਜੂਨ 2011 ਨੂੰ ਕੈਲੀਫੋਰਨੀਆ ਵਿਖੇ ਹੋਵੇਗੀ ਸਿਖ ਨਸਲਕੁਸ਼ੀ ਕਾਨਫਰੰਸ…

ਕੈਲੀਫੋਰਨੀਆ (9 ਮਈ 2011): ਸਿਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਸ੍ਰ. ਗੁਰਪਤਵੰਤ ਸਿੰਘ ਪੰਨੂੰ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਸੰਸਥਾ ਵਲੋਂ ਸਮੂਹ ਸਿਖ ਜਥੇਬੰਦੀਆਂ ਦੇ ਸਹਿਯੋਗ ਨਾਲ 4 ਜੂਨ, 2011 ਨੂੰ ਰਾਜਾ ਸਵੀਟਸ ਰੈਸਟੋਰੈਂਟ ਹੇਵਰਡ, ਕੈਲੀਫੋਰਨੀਆ ਵਿਚ ਵਿਸ਼ਾਲ “ਸਿਖ ਨਸਲਕੁਸ਼ੀ ਕਾਨਫਰੰਸ” ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਹੈ ਕਿ ਇਸ ਸਬੰਧ ਵਿਚ ਇਕ ਅਹਿਮ ਇਕੱਤਰਤਾ ਬੀਤੇ ਦਿਨ ਕੈਲੀਫੋਰਨੀਆ ਵਿਚ ਹੋਈ ਹੈ ਜਿਸ ਵਿਚ ਸਾਰੀਆਂ ਸਿਖ ਜਥੇਬੰਦੀਆਂ ਦੇ ਮੁੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਤੇ ਸਾਂਝੇ ਤੌਰ ’ਤੇ ਸਿਖ ਨਸਲਕੁਸ਼ੀ ਕਾਨਫਰੰਸ ਕਰਵਾਉਣ ਲਈ ਸਹਿਮਤੀ ਦਿੱਤੀ।

ਹਿਊਮਨ ਰਾਈਟਸ ਵਾਚ ਨੇ ਭਾਰਤ ਸਰਕਾਰ ਨੂੰ ’84 ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਕਿਹਾ

ਹਿਊਮਨ ਰਾਈਟਸ ਵਾਚ ਨੇ ਭਾਰਤ ਸਰਕਾਰ ਨੂੰ ’84 ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਕਿਹਾ

ਲੁਧਿਆਣਾ (27 ਅਪ੍ਰੈਲ, 2011): ਹਿਊਮਨ ਰਾਈਟਸ ਵਾਚ ਨੇ ਅੱਜ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ 1984 ਵਿਚ ਸਿੱਖਾਂ ਦੇ ਵਿਆਪਕ ਕਤਲੇਆਮ ਦੇ ਨਵੇਂ ਹੋਏ ਖੁਲਾਸਿਆਂ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਮੁਕੱਦਮੇ ਚਲਾਏ ਜਾਣ। ਉਤਰੀ ਰਾਜ ਹਰਿਆਣਾ ਦੇ ਸਾੜੇ ਗਏ ਤੇ ਅਣਗੌਲੇ ਪਿੰਡ ਹੋਂਦ ਚਿੱਲੜ, ਜਿਥੇ 2 ਨਵੰਬਰ 1984 ਨੂੰ 32 ਸਿੱਖਾਂ ਨੂੰ ਜਿਊਂਦੇ ਸਾੜਿਆ ਗਿਆ ਸੀ, ਦਾ ਜਨਵਰੀ 2011 ਨੂੰ ਖੁਲਾਸਾ ਹੋਇਆ ਹੈ। ਇਸੇ ਤਰ੍ਹਾਂ ਮਾਰਚ ਵਿਚ ਪਟੌਦੀ ਨੇੜੇ 17 ਸਿੱਖਾਂ ਦੇ ਕਤਲੇਆਮ ਵਾਲੀ ਥਾਂ ਦਾ ਪਤਾ ਲੱਗਾ ਸੀ।

1984 ਸਿਖ ਨਸਲਕੁਸ਼ੀ ਕੇਸ ਵਿਚ ਕਾਂਗਰਸ ਆਪਣੇ ਬਚਾਅ ਲਈ ਸਰਕਾਰੀ ਅਥਾਰਟੀ ਤੇ ਪੈਸੇ ਦੀ ਵਰਤੋਂ ਕਰ ਰਹੀ

1984 ਸਿਖ ਨਸਲਕੁਸ਼ੀ ਕੇਸ ਵਿਚ ਕਾਂਗਰਸ ਆਪਣੇ ਬਚਾਅ ਲਈ ਸਰਕਾਰੀ ਅਥਾਰਟੀ ਤੇ ਪੈਸੇ ਦੀ ਵਰਤੋਂ ਕਰ ਰਹੀ

ਨਿਊਯਾਰਕ (1 ਅਪ੍ਰੈਲ, 2011): ਨਵੰਬਰ 1984 ਵਿਚ ਭਾਰਤ ਵਿਚ ਸਿਖਾਂ ’ਤੇ ਯੋਜਨਾਬੱਧ ਤਰੀਕੇ ਨਾਲ ਹਮਲੇ ਕਰਵਾਉਣ, ਸਾਜਿਸ਼ ਰਚਣ, ਦੋਸ਼ੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿਚ ਅਮਰੀਕਾ ਦੀ ਨਿਊਯਾਰਕ ਦੇ ਜ਼ਿਲਾ ਅਦਾਲਤ ਵਲੋਂ 1 ਮਾਰਚ 2011 ਨੂੰ ਜਾਰੀ ਸੰਮਣਾਂ ’ਤੇ ਕਾਂਗਰਸ (ਆਈ) ਨੇ ਪਹਿਲਾਂ ਹਾਇਰ ਕੀਤੀ ਸੱਭਰਵਾਲ, ਨੋਰਡਿਨ ਤੇ ਫਿੰਕਲ ਦੀ ਲਾਅ ਫਰਮ ਦੋ ਨਾਲ ਹੀ ਹੁਣ ਵਿਗਿਨ ਤੇ ਡੈਨਾ ਐਲ ਐਲ ਪੀ ਦੀ ਲਾਅ ਫਰਮ ਨੂੰ ਵੀ ਹਾਇਰ ਕਰ ਲਿਆ ਹੈ।

ਹਰਿਆਣਾ ਵਿਚ ਸਿੱਖ ਨਸਲਕੁਸ਼ੀ ਨਾਲ ਜੁੜੀਆਂ ਹੋਰ ਥਾਵਾਂ ਦੀ ਮਿਲੀਆਂ

ਹਰਿਆਣਾ ਵਿਚ ਸਿੱਖ ਨਸਲਕੁਸ਼ੀ ਨਾਲ ਜੁੜੀਆਂ ਹੋਰ ਥਾਵਾਂ ਦੀ ਮਿਲੀਆਂ

ਚੰਡੀਗੜ੍ਹ (29 ਮਾਰਚ, 2011): ਹਰਿਆਣਾ ਦੇ ਪਟੌਦੀ ਇਲਾਕੇ ਵਿਚ ਸਿੱਖ ਨਸਲਕੁਸ਼ੀ ਦੀਆਂ ਹੋਰ ਘਟਨਾਵਾਂ ਤੇ ਥਾਵਾਂ ਦਾ ਪਤਾ ਲਗਾ ਹੈ ਜਿੱਥੇ ਨਵੰਬਰ 1984 ਵਿਚ ਕਈ ਸਿਖਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਇਹ ਸਿੱਖ ਹਮਲਾਵਰਾਂ ਤੋਂ ਜਾਨ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਹਿੰਸਕ ਕਾਤਲਾਂ ਵੱਲੋਂ ਘੇਰ ਕੇ ਮਾਰੇ ਗਏ ਸਨ।

ਸਿਖ ਨਸਲਕੁਸ਼ੀ (1984) ਦੇ ਕੇਸ ਵਿਚ ਕਾਂਗਰਸ ਨੇ ਅਮਰੀਕੀ ਅਦਾਲਤ ਨੂੰ 24 ਜੂਨ ਤੱਕ ਦਾ ਸਮਾਂ ਦੇਣ ਲਈ ਕਿਹਾ

ਸਿਖ ਨਸਲਕੁਸ਼ੀ (1984) ਦੇ ਕੇਸ ਵਿਚ ਕਾਂਗਰਸ ਨੇ ਅਮਰੀਕੀ ਅਦਾਲਤ ਨੂੰ 24 ਜੂਨ ਤੱਕ ਦਾ ਸਮਾਂ ਦੇਣ ਲਈ ਕਿਹਾ

ਨਿਊਯਾਰਕ (25 ਮਾਰਚ 2011): ਨਵੰਬਰ 1984 ਸਿਖ ਨਸਲਕੁਸ਼ੀ ਕੇਸ ਵਿਚ ਜਾਰੀ ਸੰਮਣ ਦਾ ਜਵਾਬ ਦੇਣ ਲਈ ਕਾਂਗਰਸ (ਆਈ) ਨੇ ਅਮਰੀਕਾ ਦੀ ਨਿਊਯਾਰਕ ਜ਼ਿਲਾ ਅਦਾਲਤ ਤੋਂ 24 ਜੂਨ ਤੱਕ ਦਾ ਸਮਾਂ ਮੰਗਿਆ ਹੈ। ਕਾਂਗਰਸ (ਆਈ) ਨੇ ਨਿਊਯਾਰਕ ਸਥਿਸ ਉਸੇ ਸੱਭਰਵਾਲ, ਨੋਰਡਿਨ ਤੇ ਫਿੰਕਲ ਲਾਅ ਫਰਮ ਨੂੰ ਕੇਸ ਦੀ ਪੈਰਵਾਈ ਸੰਭਾਲੀ ਹੈ ਜਿਹੜੀ ਕਿ ਇਸੇ ਕੇਸ ਵਿਚ ਕਮਲ ਨਾਥ ਲਈ ਸਹਿਵਕੀਲ ਹਨ।

ਕੀ ਹਰਿਆਣਾ ਪੰਜਾਬ ਦੇ ਪਾਣੀਆਂ ’ਤੇ ਦਾਅਵਾ ਜਤਾਉਣ ਦਾ ਹੱਕਦਾਰ ਹੈ ?

ਕੀ ਹਰਿਆਣਾ ਪੰਜਾਬ ਦੇ ਪਾਣੀਆਂ ’ਤੇ ਦਾਅਵਾ ਜਤਾਉਣ ਦਾ ਹੱਕਦਾਰ ਹੈ ?

ਪਿਛਲੇ ਦਿਨੀਂ ਹਰਿਆਣਾ ਵਿਧਾਨ ਸਭਾ ਵੱਲੋਂ ਹਾਂਸੀ-ਬੁਟਾਣਾ ਨਹਿਰ ਤੇ ਸਤਲੁਜ-ਜਮਨਾ ਲਿੰਕ ਨਹਿਰ ਬਾਰੇ ਪ੍ਰਵਾਨ ਕੀਤੇ ਮਤਿਆਂ ਨਾਲ ਇਕ ਵਾਰ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦਾ ਬੇਹੱਦ ਗੰਭੀਰ ਤੇ ਅਹਿਮ ਮੁੱਦਾ ਭਖ ਉਠਿਆ ਹੈ। ਪਹਿਲੇ ਮਤੇ ਤਹਿਤ ਹਰਿਆਣਾ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਭਾਖੜਾ ਨਹਿਰ ’ਚੋਂ ਸਮਾਣੇ ਨੇੜਿਉਂ ਕੱਢੀ ਗਈ ਹਾਂਸੀ-ਬੁਟਾਣਾ ਲਿੰਕ …

ਪੁਲਿਸ ਹਿਰਾਸਤ ਦੌਰਾਨ ਭਾਈ ਸੋਹਣ ਸਿੰਘ ਦਾ ਕਤਲ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਦੀ ਪ੍ਰਤੱਖ ਮਿਸਾਲ ਹੈ

ਪੁਲਿਸ ਹਿਰਾਸਤ ਦੌਰਾਨ ਭਾਈ ਸੋਹਣ ਸਿੰਘ ਦਾ ਕਤਲ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਦੀ ਪ੍ਰਤੱਖ ਮਿਸਾਲ ਹੈ

ਸਿਡਨੀ/ਆਸਟ੍ਰੇਲੀਆ (22 ਮਾਰਚ, 2011): ਭਾਈ ਸੋਹਨ ਸਿੰਘ ਦੀ ਪੁਲਿਸ ਹਿਰਾਸਤ ਵਿਚ ਤਸ਼ੱਦਦ ਕਾਰਨ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਗਾਤਾਰ ਮਨੁੱਖੀ ਹੱਕਾਂ ਦੇ ਹਾਲਾਤ ਵਿਗੜ ਰਹੇ ਹਨ। ਭਾਰਤ ਅਤੇ ਪੰਜਾਬ ਦੀਆਂ ਸਿੱਖ ਵਿਰੋਧੀ ਸਰਕਾਰਾਂ ਹਮੇਸ਼ਾ ਹੀ ਅਜਿਹੇ ਬੁਚੜ ਪੁਲਸ ਅਫਸਰਾਂ ਦੀ ਪਿੱਠ ਥਾਪੜਦੀਆਂ ਰਹੀਆਂ ਹਨ ਜਿਹੜੇ ਭੋਲੇ-ਭਾਲੇ ਸਿੱਖਾਂ ਨੂੰ ਅੱਤਵਾਦੀ ਬਣਾ ਕੇ ਅਣਮਨੁੱਖੀ ਤਸੀਹੇ ਦੇ ਕੇ ਕਤਲ ਕਰ ਦਿੰਦੇ ਹਨ ਅਤੇ ਬਾਅਦ ਵਿੱਚ ਜਾਂ ਤਾਂ ਝੂਠਾ ਪੁਲਸ ਮੁਕਾਬਲਾ ਬਣਾ ਦਿੱਤਾ ਜਾਂਦਾ ਹੈ ਅਤੇ ਜਾਂ ਫਿਰ ਆਤਮਹੱਤਿਆ ਦੀ ਕਹਾਣੀ ਘੜ ਦਿਤੀ ਜਾਂਦੀ ਹੈ ।

ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿਚ ਧਾਂਲਦੀ ਦਾ ਦੋਸ਼, ਚੋਣ ਕਮਿਸ਼ਨ ਨੂੰ ਉੱਚ ਪੱਧਰੀ ਜਾਂਚ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ

ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿਚ ਧਾਂਲਦੀ ਦਾ ਦੋਸ਼, ਚੋਣ ਕਮਿਸ਼ਨ ਨੂੰ ਉੱਚ ਪੱਧਰੀ ਜਾਂਚ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ

ਲੁਧਿਆਣਾ (12 ਮਾਰਚ, 2011): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਦੋਸ਼ ਲਾਇਆ ਹੈ ਕਿ ਗੁਰਦੁਆਰਾ ਚੋਣ ਕਮਿਸ਼ਨ ਵਲੋਂ ਆਉਂਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਜਾਰੀ ਕੀਤੀਆਂ ਵੋਟਰ ਸੂਚੀਆਂ ਵਿਚ ਵੱਡੇ ਪੱਧਰ ਤੇ ਧਾਂਦਲੀਆਂ ਹੋਈਆ ਹਨ ਅਤੇ ਵੋਟਰ ਸੂਚੀਆਂ ਵਿਚ ਦਰਜ ਅਯੋਗ ਵੋਟਰਾਂ ਦੀ ਗਿਣਤੀ ਹਜ਼ਾਰਾਂ ਤੋਂ ਵੀ ਉਪਰ ਹੋ ਸਕਦੀ ਹੈ।…

ਸਿਖ ਜਗਤ ਹੋਂਦ ਕਤਲੇਆਮ (1984) ਦਾ ਦੁੱਖ ਮਨਾ ਰਿਹਾ ਸੀ ਤੇ ਬਾਦਲ ਦਲ ਫਿਲਮੀ ਸਿਤਾਰਿਆ ਨਾਲ ਜਸ਼ਨ ਮਨਾ ਰਿਹਾ ਸੀ

ਸਿਖ ਜਗਤ ਹੋਂਦ ਕਤਲੇਆਮ (1984) ਦਾ ਦੁੱਖ ਮਨਾ ਰਿਹਾ ਸੀ ਤੇ ਬਾਦਲ ਦਲ ਫਿਲਮੀ ਸਿਤਾਰਿਆ ਨਾਲ ਜਸ਼ਨ ਮਨਾ ਰਿਹਾ ਸੀ

ਕੈਲੀਫੋਰਨੀਆ (8 ਮਾਰਚ 2011): ਨਵੰਬਰ 1984 ਦੀ ਨਸਲਕੁਸ਼ੀ ਨੂੰ ਕੌਮਾਂਤਰੀ ਮਾਨਤਾ ਦਿਵਾਉਣ ਅਤੇ ਦੋਸ਼ੀਆਂ ਖਿਲਾਫ ਭਾਰਤ ਵਿਚ ਤੇ ਕੌਮਾਂਤਰੀ ਕਾਨੂੰਨ ਤਹਿਤ ਬਾਹਰਲੇ ਦੇਸ਼ਾਂ ਵਿਚ ਕਾਨੂੰਨੀ ਲੜਾਈ ਲੜ ਰਹੀ ਜਥੇਬੰਦੀ ਦੇ ਪੰਜਾਬ ਦੀ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਇਸ ਦੀ ਭਾਈਵਾਲੀ ਭਾਜਪਾ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਥੇਬੰਦੀ ਦੀ ਤਾਲਮੇਲ ਕਮੇਟੀ ਵੱਲੋਂ ਬੀਤੇ ਦਿਨ ਅੰਗਰੇਜ਼ੀ ਅਤੇ ਪੰਜਾਬੀ ਵਿਚ ਇਕੋ ਸਮੇਂ ਜਾਰੀ ਕੀਤੇ ਗਏ ਇਕ ਅਹਿਮ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਵਿਸਾਰਣ ਤੇ ਇਸ ਸੰਜੀਦਾ ਮੁੱਦੇ ਉੱਤੇ ਸਿਆਸੀ ਰੋਟੀਆਂ ਸੇਕਣ ਜਿਹੇ ਗੈਰ-ਜ਼ਿੰਮੇਵਾਰ ਵਿਹਾਰ ਕਰਕੇ ਅਲੋਚਨਾ ਦਾ ਨਿਸ਼ਾਨਾ ਬਣਾਇਆ।…

ਇਸ਼ਤਿਹਾਰ

ਸਿੱਖ ਸਿਆਸਤ @ YOUTUBE

Recent Posts