ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਬਾਦਲ ਸਰਕਾਰ ਨੇ ਹਾਰ ਤੋਂ ਡਰਦਿਆਂ ਕਾਗਜ਼ ਰੱਦ ਕਰਵਾਏ: ਭਾਈ ਬਲਦੀਪ ਸਿੰਘ

January 29, 2016 | By

ਭਾਈ ਬਲਦੀਪ ਸਿੰਘ (ਫਾਈਲ ਫੋਟੋ)

ਭਾਈ ਬਲਦੀਪ ਸਿੰਘ (ਫਾਈਲ ਫੋਟੋ)

ਅੰਮਿ੍ਤਸਰ (28 ਜਨਵਰੀ, 2016): ਖਡੂਰ ਸਾਹਿਬ ਦੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਭਾਈ ਬਲਦੀਪ ਦੇ ਕਾਗਜ਼ ਰੱਦ ਹੋਣ ‘ਤੇ ਅੰਮਿ੍ਤਸਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਭਾਈ ਬਲਦੀਪ ਸਿੰਘ ਨੇ ਇਸ ਸਬੰਧੀ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਪ੍ਰਜ਼ਾਈਡਿੰਗ ਅਫ਼ਸਰ ਵੱਲੋਂ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਪੰਜਾਬ ਦੀ ਨਾਗਰਿਕਤਾ ਨਾ ਹੋਣ ਕਰਕੇ ਰੱਦ ਕੀਤੇ ਗਏ ਪਰ ਉਨ੍ਹਾਂ ਦਿੱਲੀ ਤੋਂ ਆਪਣੀ ਵੋਟ ਕਟਵਾਉਣ ਨੂੰ ਆਪਣੇ ਜੱਦੀ ਪਿੰਡ ਸੈਦਪੁਰ ਕਪੂਰਥਲਾ ‘ਚ ਵੋਟ ਬਣਾਉਣ ਸਬੰਧੀ ਦਰਜ ਕੀਤੇ ਹੋਏ ਦਸਤਾਵੇਜ਼ ਨਾਮਜ਼ਦਗੀ ਕਾਗਜ਼ਾਂ ਨਾਲ ਨੱਥੀ ਕੀਤੇ ਸਨ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਕੱਲ੍ਹ ਪੰਜਾਬ ਦੀ ਨਾਗਰਿਕਤਾ ਹਾਸਲ ਹੋਣੀ ਹੈ, ਜਿਸ ਸਬੰਧੀ ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਵੱਖ-ਵੱਖ ਨਿਯਮਾਂ ਦਾ ਹਵਾਲਾ ਵੀ ਦਿੱਤਾ ਪਰ ਉਨ੍ਹਾਂ ਦੇ ਦਾਅਵਿਆਂ ਨੂੰ ਅਣਗੌਲਿਆਂ ਕਰਦੇ ਹੋਏ ਸੂਬਾ ਸਰਕਾਰ ਦੇ ਇਸ਼ਾਰੇ ‘ਤੇ ਪਹਿਲਾਂ ਤੋਂ ਹੀ ਤੈਅ ਫੈਸਲਾ ਸੁਣਾਇਆ ਗਿਆ, ਕਿਉਂਕਿ ਕਾਂਗਰਸ ਵੱਲੋਂ ਜ਼ਿਮਨੀ ਚੋਣ ਦਾ ਬਾਈਕਾਟ ਕਰਨ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਉਨ੍ਹਾਂ (ਭਾਈ ਬਲਦੀਪ ਸਿੰਘ) ਦਰਮਿਆਨ ਸਿੱਧਾ ਮੁਕਾਬਲਾ ਹੋ ਗਿਆ ਸੀ ।

ਉਨ੍ਹਾਂ ਕਿਹਾ ਕਿ ਹਾਰ ਹੁੰਦੀ ਵੇਖ ਸੂਬਾ ਸਰਕਾਰ ਨੇ ਅਜਿਹਾ ਕਾਇਰਾਨਾ ਕਦਮ ਚੁੱਕਿਆ । ਜੋ ਕਿ ਉਨ੍ਹਾਂ ਦੇ ਸੰਵਿਧਾਨਿਕ ਹੱਕ ‘ਤੇ ਛੁਰਾ ਘੋਪਿਆ ਗਿਆ ਹੈ । ਉਨ੍ਹਾਂ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਕਤ ਮਾਮਲੇ ‘ਤੇ ਕੋਈ ਵੀ ਸਰਕਾਰੀ ਮੁਲਾਜ਼ਮ ਉਨ੍ਹਾਂ ਨਾਲ ਖੁੱਲ੍ਹੀ ਬਹਿਸ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਨੂੰ ਦਿੱਤੇ ਗਏ ਲਿਖ਼ਤੀ ਜਵਾਬ ਦੀ ਕਾਪੀ ਚੋਣ ਕਮਿਸ਼ਨ ਪੰਜਾਬ ਨੂੰ ਵੀ ਭੇਜੀ ਗਈ ਹੈ ਤੇ ਉਮੀਦ ਹੈ ਕਿ ਉਹ ਦਖਲ ਦੇ ਕੇ ਜਲਦ ਨਿਆਂਪੂਰਬਕ ਫੈਸਲਾ ਦੇਣਗੇ ।

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਦਾਲਤ ਦਾ ਦਰਵਾਜਾ ਖੜਕਾਉਣ ਦੀ ਲੋੜ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ । ਇਸ ਦੌਰਾਨ ਉਨ੍ਹਾਂ ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਸਵੱਛਤਾ ਤੇ ਜਮਹੂਰੀਅਤ ਦੇ ਪਿਆਰੇ ਹਨ ਤਾਂ ਉਹ ਵੀ 30 ਨੂੰ ਆਪਣੇ ਕਾਗਜ਼ ਵਾਪਸ ਲੈਣ ।

ਇਸ ਮੌਕੇ ਉਨ੍ਹਾਂ ਕਾਂਗਰਸ ਵੱਲੋਂ ਚੋਣਾਂ ਦਾ ਬਾਈਕਾਟ ਕੀਤੇ ਜਾਣ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਰਮਿੰਦਰਜੀਤ ਸਿੰਘ ਸਿੱਕੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਵਿਧਾਇਕ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਪਰੰਤ ਮੁੜ ਜ਼ਿਮਨੀ ਚੋਣ ‘ਚ ਹਿੱਸਾ ਨਾ ਲੈਣਾ ਸ਼ਲਾਘਾਯੋਗ ਕਦਮ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,