ਆਮ ਖਬਰਾਂ

ਸੁਖਬੀਰ ਬਾਦਲ ਨੇ ਆਪਣੇ ਚਹੇਤੇ ਗੋਬਿੰਦ ਸਿੰਘ ਲੋਂਗੋਵਾਲ ਨੂੰ ਕਮੇਟੀ ਪ੍ਰਧਾਨ ਬਣੇ ਰਹਿਣ ਦੀ ਦਿੱਤੀ ਇਜਾਜਤ

By ਸਿੱਖ ਸਿਆਸਤ ਬਿਊਰੋ

November 13, 2018

ਸ੍ਰੀ ਅੰਮ੍ਰਿਤਸਰ ਸਾਹਿਬ: ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਰਸਮੀ ਤੌਰ ਉੱਤੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਲਈ ਚੋਣ ਹੋਈ। ਜਿਸ ਵਿੱਚ ਇਹ ਐਲਾਨ ਹੋਇਆ ਹੈ ਗੋਬਿੰਦ ਸਿੰਘ ਲੋਗੋਂਵਾਲ, ਜੋ ਕਿ ਮੌਜੂਦਾ ਪ੍ਰਧਾਨ ਹਨ, ਅਗਲੀਆਂ ਚੋਣਾਂ ਤੀਕ ਪ੍ਰਧਾਨਗੀ ਮਾਣ ਸਕਦੇ ਹਨ।

ਇਹ ਦੱਸਣਯੋਗ ਹੈ ਕਿ ਸ਼੍ਰੋ.ਪ੍ਰੋ.ਗੁ ਕਮੇਟੀ ਦੇ ਵਿਧਾਨ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਹਰੇਕ ਸਾਲ ਹੋਣੀ ਹੁੰਦੀ ਹੈ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਨਵਾਂ ਪ੍ਰਧਾਨ ਚੁਣਨ ਦੇ ਸਾਰੇ ਹੱਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਸਨ ਅਤੇ ਅੱਜ ਸੁਖਬੀਰ ਬਾਦਲ ਨੇ ਆਪਣੀ ਤਾਕਤ ਵਰਤਦਿਆਂ ਆਪਣੇ ਚਹੇਤੇ ਗੋਬਿੰਦ ਸਿੰਘ ਲੋਂਗੋਵਾਲ ਨੂੰ ਪ੍ਰਧਾਨਗੀ ਦੇ ਅਹੁਦੇ ਉੱਤੇ ਇੱਕ ਸਾਲ ਹੋਰ ਬੈਠੇ ਰਹਿਣ ਦੀ ਇਜਾਜਤ ਦੇ ਦਿੱਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: