Site icon Sikh Siyasat News

ਬੈਂਸ ਭਰਾਵਾਂ ਵਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਖਿਲਾਫ ਸਾਰੇ ਸਿਆਸੀ ਦਲਾਂ ਨੂੰ ਇਕ ਹੋਣ ਦਾ ਸੱਦਾ

ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਲੁਧਿਆਣਾ (ਹਲਕਾ ਆਤਮ ਨਗਰ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀਰਵਾਰ ਨੂੰ ਕਿਹਾ ਕਿ ਵਿਵਾਦਤ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਅਤੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਖਿਲਾਫ ਪੰਜਾਬ ਦੇ ਸਾਰੇ ਸਿਆਸੀ ਦਲਾਂ ਨੂੰ ਏਕਤਾ ਦਾ ਸਬੂਤ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਕਿ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ।

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੀ ਪਾਰਟੀ ਦੇ ਅਹੁਦੇਦਾਰਾਂ ਨਾਲ ਵੀਰਵਾਰ ਨੂੰ ਲੁਧਿਆਣਾ ਵਿਖੇ

ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਫੌਰੀ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਸਰਬ ਸੰਮਤੀ ਨਾਲ ਮਤਾ ਪਾਸ ਕਰਨਾ ਚਾਹੀਦਾ ਹੈ।

ਸਬੰਧਤ ਖ਼ਬਰ:

ਐਸ.ਵਾਈ.ਐਲ: ਸੁਪਰੀਮ ਕੋਰਟ ਦੇ ਹੁਕਮ ਦਾ ਚਾਅ ਕਿਉਂ ਚੜ੍ਹਿਆ ਮੁੱਖ ਮੰਤਰੀ ਨੂੰ? …

“ਇਕ ਵਾਰ ਜਦੋਂ ਮਤਾ ਪਾਸ ਹੋ ਕੇ ਰਾਸ਼ਟਰਪਤੀ ਕੋਲ ਪਹੁੰਚ ਜਾਏਗਾ ਤਾਂ ਉਹ ਪੁੱਛਣਗੇ ਕਿ ਪੰਜਾਬ ਦੇ ਸਬੰਧ ‘ਚ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾਵਾਂ 76, 77, 78 ਸੰਵਿਧਾਨਕ ਹਨ ਜਾਂ ਨਹੀਂ।”

ਇਸਤੋਂ ਅਲਾਵਾ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੀ ਨੂੰਹ ਨੂੰ ਕਹਿਣਾ ਚਾਹੀਦਾ ਕਿ ਉਹ ਐਸ.ਵਾਈ.ਐਲ. ਦੇ ਵਿਰੋਧ ‘ਚ ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇਣ।

ਉਨ੍ਹਾਂ ਆਪਣੇ ਬਿਆਨ ‘ਚ ਕਿਹਾ, “ਪੰਜਾਬ ਦੇ ਹਿਤਾਂ ਲਈ ਅਤੇ ਪਾਣੀਆਂ ਦੀ ਰਾਖੀ ਲਈ ਮੈਂ ਪੁਲਿਸ ਦੀਆਂ ਡਾਂਗਾਂ ਖਾਣ ਨੂੰ ਤਿਆਰ ਹਾਂ॥”

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Bains Brothers Calls For All Parties Unity Against Punjab’s River Water Loot …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version