ਸਿਆਸੀ ਖਬਰਾਂ

ਕੇਂਦਰ ਨਾਲ ਰਾਬਤਾ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਆਪਣੇ ਹਿੱਸੇ ਦੀ ਜੀਐਸਟੀ ਹਟਾਉਣ: ਪ੍ਰੋ. ਬਡੂੰਗਰ

July 21, 2017 | By

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੀ.ਐਸ.ਟੀ. ਮਾਮਲੇ ‘ਤੇ ਕਿਹਾ ਕਿ ਜੀ.ਐਸ.ਟੀ. ਤੋਂ ਪਹਿਲਾਂ ਧਾਰਮਿਕ ਸਥਾਨ ਕਰ ਮੁਕਤ ਸਨ, ਪਰ ਵਿੱਤ ਮੰਤਰਾਲੇ ਵੱਲੋਂ ਜੀ.ਐਸ.ਟੀ. ਪ੍ਰਣਾਲੀ ਹੋਂਦ ਵਿਚ ਲਿਆ ਕਿ ਦੇਸ਼ ਦੇ ਸਮੁੱਚੇ ਧਾਰਮਿਕ ਸਥਾਨਾਂ ਨੂੰ ਏਸ ਦੇ ਘੇਰੇ ਵਿਚ ਲਿਆਂਦਾ ਗਿਆ ਹੈ, ਜਿਸ ਪ੍ਰਤੀ ਹਰੇਕ ਸ਼ਰਧਾਵਾਨ ਦੇ ਮਨ ਵਿਚ ਸਰਕਾਰ ਪ੍ਰਤੀ ਰੋਸ ਅਤੇ ਰੋਹ ਹੈ।

ਪਟਿਆਲਾ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ

ਪਟਿਆਲਾ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ

ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਧਰਮ ਸਥਾਨਾਂ ਵਿਚ ਕਿਸੇ ਵੀ ਧਰਮ ਦੇ ਲੋਕ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਗੁਰੂ ਦੇ ਲੰਗਰਾਂ ‘ਚੋਂ ਪ੍ਰਸ਼ਾਦਾਂ ਛਕਦੇ ਹਨ, ਪਰ ਜੀ.ਐਸ.ਟੀ. ਪ੍ਰਣਾਲੀ ਤਿਆਰ ਕਰਨ ਵਾਲਿਆਂ ਨੇ ਇਸ ਗੱਲ ਦੀ ਨਜ਼ਰਸਾਨੀ ਕਰਨੀ ਮੁਨਾਸਬ ਨਹੀਂ ਸਮਝੀ ਕਿ ਗੁਰੂ ਦੇ ਲੰਗਰਾਂ ‘ਚੋਂ ਪ੍ਰਸ਼ਾਦਾਂ ਛਕਣ ਵਾਲੀ ਸੰਗਤ ਤੋਂ ਕਿਸੇ ਵੀ ਤਰ੍ਹਾਂ ਦੀ ਭੇਟਾ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਵਿਖੇ ਲੰਗਰ ਛਕਦੀਆਂ ਹਨ। ਉਨ੍ਹਾਂ ਸਰਕਾਰ ਨੂੰ ਇਹ ਸਵਾਲ ਪੁੱਛਿਆ ਕਿ ਜੀਐਸਟੀ ਲੱਗਣ ਤੋਂ ਬਾਅਦ ਕੀ ਅਸੀਂ ਲੰਗਰ ਦਾ ਸਮਾਂ ਘਟਾ ਸਕਦੇ ਹਾਂ?

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੇ ਇਸ ਮਾਰੂ ਫੈਸਲੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਮੇਟੀ ‘ਤੇ ਤਕਰੀਬਨ 10 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

ਪ੍ਰੋ. ਬਡੂੰਗਰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਖ ਧਰਮ ਅਸਥਾਨਾਂ ਤੋਂ ਜੀ.ਐਸ.ਟੀ. ਹਟਾਉਣ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ, ਪਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਤੋਂ ਪਹਿਲਾਂ ਪੰਜਾਬ ਦੇ ਹਿੱਸੇ ਦਾ 50 ਫੀਸਦੀ ਜੀ.ਐਸ.ਟੀ. ਲੈਣਾ ਛੱਡੇ।

ਪ੍ਰੋ. ਬਡੂੰਗਰ ਨੇ ਕਿਹਾ ਕਿ ਦੋਵਾਂ ਸਰਕਾਰਾਂ ਨੂੰ ਇਸ ਮਸਲੇ ‘ਤੇ ਤੁਰੰਤ ਵਿਚਾਰ ਕਰਕੇ ਇਸ ਕਰ (ਟੈਕਸ) ਨੂੰ ਸਿੱਖ ਧਰਮ ਸਥਾਨਾਂ ਸਮੇਤ ਬਾਕੀ ਧਰਮ ਸਥਾਨਾਂ ਤੋਂ ਵੀ ਹਟਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਪ ਕਰਕੇ ਨਹੀਂ ਬੈਠੇਗੀ ਕਿ ਇਸ ਸਬੰਧੀ ਸਾਰੇ ਸੰਸਦ ਮੈਂਬਰਾਂ ਨੂੰ ਪੱਤਰ ਲਿਖਕੇ ਸ਼੍ਰੋਮਣੀ ਕਮੇਟੀ ਵਲੋਂ ਅਪੀਲ ਕੀਤੀ ਗਈ ਹੈ ਕਿ ਉਹ ਸਿੱਖ ਧਰਮ ਸਥਾਨਾਂ ਸਮੇਤ ਹੋਰ ਧਰਮ ਸਥਾਨਾਂ ਤੋਂ ਲਗਾਇਆ ਗਿਆ ਜੀ.ਐਸ.ਟੀ. ਆਪਣੇ ਅਸਰ-ਰਸੂਖ ਨਾਲ ਸਰਕਾਰ ਪਾਸੋਂ ਮੁਆਫ ਕਰਵਾਉਣ।

ਸਬੰਧਤ ਖ਼ਬਰ:

ਜੇ ਸ਼੍ਰੋਮਣੀ ਕਮੇਟੀ ਜੀਐਸਟੀ ਦੇ ਖਿਲਾਫ ਸੰਘਰਸ਼ ਕਰੇ ਤਾਂ ਅਸੀਂ ਪੂਰਾ ਸਾਥ ਦਿਆਂਗੇ: ਸਰਨਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,