ਆਮ ਖਬਰਾਂ

ਸੁਖਬੀਰ ਬਾਦਲ ਦੀ ਗੱਡੀ ਘੇਰਨ ਦਾ ਮਾਮਲਾ: ਜੇਲ੍ਹ ‘ਚ ਬੰਦ ਸਿੱਖ ਕਾਰਕੁਨਾਂ ਦੀ ਜ਼ਮਾਨਤ ਅਪੀਲ ਫਿਰ ਰੱਦ

November 28, 2018

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਘੇਰਨ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤ ਗਏੇ ਛੇ ਸਿੱਖ ਕਾਰਕੁੰਨ, ਜੋ ਕਿ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਬੰਦ ਹਨ, ਦੀ ਜ਼ਮਾਨਤ ਦੀ ਅਪੀਲ ਨੂੰ ਅੱਜ ਫਿਰ ਸੰਗਰੂਰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਲੰਡਨ ਦੀਆਂ 13 ਯੁਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ ਜੱਗੀ ਮਾਮਲੇ ਵਿੱਚ ਭਾਰਤ ਸਰਕਾਰ ਦੀ ਨਿੰਦਾ ਕੀਤੀ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।

2 ਦਸੰਬਰ ਨੂੰ ਸੰਗਰੂਰ ਵਿਖੇ ਹੋਵੇਗਾ ਡਾ. ਭੀਮ ਰਾੳ ਅੰਬੇਦਕਰ ਯਾਦਗਾਰੀ ਵਖਿਆਨ

ਇਸ ਸਮਾਗਮ ਵਿੱਚ ੳੱਘੇ ਸਿੱਖ ਵਿਦਵਾਨ ਅਤੇ ਰਾਜਨੀਤਕ ਵਿਸ਼ਲੇਸ਼ਕ ਸ.ਅਜਮੇਰ ਸਿੰਘ ਵਖਿਆਨ ਕਰਨਗੇ।

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ਼੍ਰੋ.ਗੁ.ਪ੍ਰ.ਕਮੇਟੀ ਭਾਰਤੀ ਰਾਸ਼ਟਰਪਤੀ ਤੱਕ ਕਰੇ ਪਹੁੰਚ : ਭਾਈ ਹਰਪ੍ਰੀਤ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰਨੀ ਜਥੇਦਾਰ ਬਣਾਏ ਜਾਣ ਤੋਂ ਬਾਅਦ ਬੀਤੇ ਦਿਨੀਂ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਬੈਠਕ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਭਾਰਤ ਦੇ ਰਾਸ਼ਟਰਪਤੀ ਤੀਕ ਉਸਾਰੂ ਪਹੁੰਚ ਕਰਕੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਦਾ ਫੈਸਲਾ ਕਰਵਾ ਕੇ ਰਿਹਾਈ ਦੇ ਹਰ ਸੰਭਵ ਯਤਨ ਕੀਤੇ ਜਾਣ।

ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿੱਚ ਹੋਇਆ ਬੰਬ ਧਮਾਕਾ; 3 ਜਣਿਆਂ ਦੀ ਮੌਤ 10 ਜਖਮੀ

ਅੰਮ੍ਰਿਤਸਰ ਦੇ ਨੇੜੇ ਪੈਂਦੇ ਨਗਰ ਰਾਜਾਸਾਂਸੀ ਦੇ ਪਿੰਡ ਅਦੀਵਾਲਾ ਦੇ ਨਿਰੰਕਾਰੀ ਭਵਨ ਵਿਚ ਬੰਬ ਧਮਾਕਾ ਹੋਇਆ ਹੈ ਜਿਸ ਵਿੱਚ 3 ਜਣਿਆਂ ਦੀ ਮੌਤ ਹੋ ਗਈ ਅਤੇ ਤਕਰੀਬਨ ਦਸ ਜਣਿਆਂ ਨੂੰ ਸੱਟਾਂ ਲੱਗੀਆਂ ਹਨ।

ਪ੍ਰਕਾਸ਼ ਬਾਦਲ ਨਾਲ ਐਸਆਈਟੀ ਦੀ ਪੁੱਛ ਪੜਤਾਲ ਦਸਾਂ ਮਿੰਟਾਂ ‘ਚ ਮੁੱਕੀ: ਕੁੰਵਰ ਵਿਜੈ ਪ੍ਰਤਾਪ ਨੂੰ ਜੁਆਬ ਦੇਣੋ ਕੀਤੀ ਨਾਂਹ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਉੱਤੇ ਜਾਂਚ ਲਈ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬਣਾਏ ਗਏ ਵਿਸ਼ੇਸ਼ ਜਾਂਚ ਦਲ (ਐਸਆਈਟੀ) ਵਲੋਂ ਅੱਜ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ ਪੜਤਾਲ ਕੀਤੀ ਗਈ ।

ਸਿੱਖ ਕਿਸਾਨ ਪਵਿੱਤਰ ਸਿੰਘ ਢਿੱਲੋਂ ਕੈਨੇਡੀਅਨ ਐਗਰੀਕਲਚਰਲ ਹਾਲ ਆਫ ਫੇਮ ਵਿਚ ਸ਼ਾਮਲ

ਬ੍ਰਿਟਿਸ਼ ਕੋਲੰਬੀਆ ਦੇ ਵੱਡੇ ਕਰੈਨਬੈਰੀ ਉਤਪਾਦਕ ਸਿੱਖ ਕਿਸਾਨ ਪਵਿੱਤਰ ਸਿੰਘ ਉਰਫ ਪੀਟਰ ਢਿੱਲੋਂ ਨੇ ਇਤਿਹਾਸ ਸਿਰਜਿਆ ਹੈ। ਮੁਲਕ ਦੇ ਸਭ ਤੋਂ ਵੱਡੇ ਕਰੈਨਬੈਰੀ ਉਤਪਾਦਕ ਸ. ਢਿੱਲੋਂ ਨੇ ਕੈਨੇਡੀਅਨ ਐਗਰੀਕਲਚਰਲ ਹਾਲ ਆਫ ਫੇਮ ਵਿਚ ਸ਼ਾਮਲ ਹੋ ਕੇ ਨਵਾਂ ਕੀਰਤੀਮਾਨ ਬਣਾਇਆ

ਸੁਖਬੀਰ ਬਾਦਲ ਨੇ ਆਪਣੇ ਚਹੇਤੇ ਗੋਬਿੰਦ ਸਿੰਘ ਲੋਂਗੋਵਾਲ ਨੂੰ ਕਮੇਟੀ ਪ੍ਰਧਾਨ ਬਣੇ ਰਹਿਣ ਦੀ ਦਿੱਤੀ ਇਜਾਜਤ

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਰਸਮੀ ਤੌਰ ਉੱਤੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਲਈ ਚੋਣ ਹੋਈ। ਜਿਸ ਵਿੱਚ ਇਹ ਐਲਾਨ ਹੋਇਆ ਹੈ ਗੋਬਿੰਦ ਸਿੰਘ ਲੋਗੋਂਵਾਲ, ਜੋ ਕਿ ਮੌਜੂਦਾ ਪ੍ਰਧਾਨ ਹਨ, ਅਗਲੀਆਂ ਚੋਣਾਂ ਤੀਕ ਪ੍ਰਧਾਨਗੀ ਮਾਣ ਸਕਦੇ ਹਨ।

ਇਸ ਵਾਰ ਵੀ ਸੁਖਬੀਰ ਬਾਦਲ ਦੀ ਜੇਬ ਵਿੱਚੋਂ ਨਿਕਲੇਗਾ ਨਵਾਂ ਕਮੇਟੀ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਸੰਸਥਾਵਾਂ ਦਾ ਪ੍ਰਬੰਧ ਸੁਚਾਰੂ ਤਰੀਕੇ ਅਤੇ ਬਿਨਾ ਕਿਸੇ ਸਿਆਸੀ ਪ੍ਰਭਾਵ ਅਧੀਨ ਚਲਾਉਣ ਲਈ ਚੁਣੇ ਗਏ 130 ਕਮੇਟੀ ਮੈਂਬਰਾਂ ਨੇ ਬਿਨ੍ਹਾ ਕਿਸੇ ਰੋਸ ਦੇ ਸ਼੍ਰੋ.ਗੁ.ਪ੍ਰ.ਕ ਦਾ ਨਵਾਂ ਪ੍ਰਧਾਨ ਅਤੇ ਹੋਰ ਅਹੁਦੇਦਾਰ ਚੁਣਨ ਦੇ ਹੱਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।

ਬ੍ਰਹਮਪੁਰਾ,ਅਜਨਾਲਾ ਅਤੇ ਉਹਨਾਂ ਦੇ ਪੁੱਤਾਂ ਨੂੰ ਅਕਾਲੀ ਦਲ ‘ਚੋਂ ਕੱਢੇ ਜਾਣ ‘ਤੇ ਸਿਮਰਜੀਤ ਸਿੰਘ ਮਾਨ ਨੇ ਕੱਸਿਆ ਵਿਅੰਗ

ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦਾ ਕਹਿਣੈ ਕਿ "ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ, ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਪਾਰਟੀ ਵਿਚੋਂ ਕੱਢਣਾ ਈਦ ਮਗਰੋਂ ਤੂਬਾਂ ਫੂਕਣ ਵਾਲੇ ਅਮਲ ਨੇ"

« Previous PageNext Page »