ਆਮ ਖਬਰਾਂ

ਪੰਜਾਬ ਸਰਕਾਰ ਵਲੋਂ ਤਿੰਨ ਕੇਸਾਂ ਦੀ ਜਾਂਚ ਸੀਬੀਆਈ ਹਵਾਲੇ ਕੀਤੇ ਗਈ

September 16, 2016   ·   0 Comments

cbi

ਪੰਜਾਬ ਸਰਕਾਰ ਨੇ ਨਾਮਧਾਰੀ ਮੁਖੀ ਦੀ ਪਤਨੀ ਚੰਦ ਕੌਰ ਕਤਲ ਕੇਸ ਸਮੇਤ ਤਿੰਨ ਮਾਮਲੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤੇ ਹਨ। ਸੂਤਰਾਂ ਅਨੁਸਾਰ ਗ੍ਰਹਿ ਵਿਭਾਗ ਵੱਲੋਂ ਇਸ ਸਬੰਧੀ 11 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਸੂਬਾ ਸਰਕਾਰ ਨੇ ਜਿਹੜੇ ਦੋ ਹੋਰ ਮਾਮਲੇ ਜਾਂਚ ਲਈ ਸੀਬੀਆਈ ਦੇ ਸਪੁਰਦ ਕੀਤੇ ਹਨ, ਉਨ੍ਹਾਂ ਵਿੱਚ ਲੁਧਿਆਣਾ ਦੇ ਹੀ ਕੂੰਮ ਕਲਾਂ ਖੇਤਰ ’ਚ ਨਾਮਧਾਰੀਆਂ ਨਾਲ ਸਬੰਧਤ ਅਵਤਾਰ ਸਿੰਘ ਤਾਰੀ ਦਾ ਕਤਲ ਕੇਸ ਅਤੇ ਜਲੰਧਰ ਦੇ ਮਕਸੂਦਾਂ ਥਾਣੇ ਦੀ ਹਦੂਦ ’ਚ ਹੋਏ ‘ਟਿਫਿਨ ਬੰਬ ਧਮਾਕੇ’ ਦਾ ਮਾਮਲਾ ਸ਼ਾਮਲ ਹਨ।

ਭਾਰਤੀ ਸਰਵ-ਉੱਚ ਅਦਾਲਤ

ਹਰਿਆਣਾ ਵਲੋਂ ਸੁਪਰੀਮ ਕੋਰਟ ‘ਚ ਹਾਂਸੀ-ਬੁਟਾਣਾ ਨਹਿਰ ਦੀ ਜਲਦੀ ਸੁਣਵਾਈ ਦੀ ਅਪੀਲ ਰੱਦ

ਪੰਜਾਬ ਤੇ ਰਾਜਸਥਾਨ ਨਾਲ ਵਿਵਾਦ ਦਾ ਕਾਰਨ ਬਣੀ 109 ਕਿਲੋਮੀਟਰ ਲੰਬੀ ਹਾਂਸੀ-ਬੁਟਾਣਾ ਨਹਿਰ ਬਾਰੇ ਜਲਦੀ ਸੁਣਵਾਈ ਕੀਤੇ ਜਾਣ ਸਬੰਧੀ ਹਰਿਆਣਾ ਦੀ ਅਪੀਲ ਬੁੱਧਵਾਰ (14 ਸਤੰਬਰ) ਨੂੰ ਸੁਪਰੀਮ ਕੋਰਟ ਨੇ ਰੱਦ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਕੇਸ ’ਤੇ ਵਾਰੀ ਅਨੁਸਾਰ ਹੀ ਸੁਣਵਾਈ ਹੋਵੇਗੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ

ਹਾਈਕੋਰਟ ਦਾ ਹੁਕਮ: ਨਸ਼ੇ ਦੇ ਸਰੋਤ ਨਸ਼ਰ ਕਰੋ; ਸਕੂਲਾਂ ‘ਚ ਨਸ਼ਿਆਂ ਤੋਂ ਜਾਗਰੂਕਤਾ ਲਈ ਪੜ੍ਹਾਇਆ ਜਾਵੇ

ਪੰਜਾਬ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ ਜਾਂਚ ਏਜੰਸੀਆਂ ਤੋਂ ਨਸ਼ਿਆਂ ਦੇ ਸਰੋਤਾਂ ਦੀ ਤਹਿਕੀਕਾਤ ਕਰਾਉਣਾ ਚਾਹੁੰਦੀ ਹੈ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਨਸ਼ਿਆਂ ਦੇ ਸਰੋਤਾਂ ਦੇ ਵੇਰਵੇ ਅਤੇ ਪਿਛਲੇ ਇਕ ਸਾਲ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ’ਚ ਦਰਜ ਐਫਆਈਆਰ ਦਾ ਰਿਕਾਰਡ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਨਸ਼ਾ ਕਰਨ ਦੇ ਖ਼ਤਰਿਆਂ ਦੀ ਜਾਣਕਾਰੀ ਦੇਣ ਲਈ ਕਾਲਜਾਂ ਲਈ ਪ੍ਰਸਤਾਵਿਤ ਪਾਠਕ੍ਰਮ ਤਿਆਰ ਕੀਤਾ ਜਾ ਚੁੱਕਿਆ ਹੈ। ਕੇਸ ਦੀ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਸੀ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਅਜੇ ਤੱਕ ਸਕੂਲਾਂ ਦੇ ਸਿਲੇਬਸ ’ਚ ਇਸ ਨੂੰ ਸ਼ਾਮਲ ਕਿਉਂ ਨਹੀਂ ਕੀਤਾ ਗਿਆ।

bharti-kisan-union-ugraha

ਕਿਸਾਨ ਖੁਦਕੁਸ਼ੀਆਂ: ਕਿਸੇ ਇਕ ਕਿਸਾਨ ਦਾ ਕਰਜ਼ਾ ਮਾਫ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਣਾ

ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿਚੋਂ ਦਸ ਲੱਖ ਰੁਪਏ ਦਾ ਚੈਕ ਅਤੇ ਮੁਆਵਜ਼ੇ ਦੇ ਰੂਪ ਵਿਚ 3 ਲੱਖ ਰੁਪਏ ਵੱਖਰੇ ਤੌਰ 'ਤੇ ਦਿੱਤੇ ਗਏ। ਜੋ ਕਿ ਸੰਗਰੂਰ ਦੇ ਡੀ.ਸੀ. ਅਰਸ਼ਦੀਪ ਸਿੰਘ ਥਿੰਦ ਨੇ ਮ੍ਰਿਤਕ ਕਿਸਾਨ ਦੀ ਪਤਨੀ ਬਲਦੇਵ ਕੌਰ ਨੂੰ ਦਿੱਤੇ। ਸਰਕਾਰ ਵਲੋਂ ਦਰਸ਼ਨ ਸਿੰਘ ਦੇ ਬੈਂਕ ਕਰਜ਼ੇ ਨੂੰ ਮਾਫ ਕਰਨ ਅਤੇ ਦਰਸ਼ਨ ਸਿੰਘ ਦੇ ਪੋਤੇ ਕਰਨਵੀਰ ਨੂੰ ਮਾਲੀਆ ਮਹਿਕਮੇ ਵਿਚ ਠੇਕਾ ਸਿਸਟਮ ਤਹਿਤ ਨੌਕਰੀ ਦੇਣ ਅਤੇ ਅਗਾਂਹ ਨੌਕਰੀ ਪੱਕੀ ਕਰਨ ਦੇ ਐਲਾਨ ਤੋਂ ਬਾਅਦ ਹੀ ਪਰਿਵਾਰ ਨੇ ਦਰਸ਼ਨ ਸਿੰਘ ਦਾ ਅੰਤਮ ਸੰਸਕਾਰ ਕੀਤਾ।

ਸੰਗਰੂਰ ਸਿਵਲ ਹਸਪਤਾਲ ਵਿੱਚ ਘਟਨਾ ਬਾਰੇ ਪੜਤਾਲ ਕਰਦੇ ਹੋਏ ਪੁਲਿਸ ਅਧਿਕਾਰੀ ਅਤੇ (ਇਨਸੈੱਟ) ਮ੍ਰਿਤਕ ਕਿਸਾਨ ਦਰਸ਼ਨ ਸਿੰਘ ਦੀ ਪੁਰਾਣੀ ਤਸਵੀਰ

8 ਲੱਖ ਦਾ ਕਰਜ਼ਾ ਸਿਰ ਹੋਣ ਕਰਕੇ ਘਰਾਚੋਂ ’ਚ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਕਿਸਾਨੀ ਮੰਗਾਂ ਵਾਸਤੇ ਪੱਕਾ ਮੋਰਚਾ ਲਾਉਣ ਲਈ ਚੰਡੀਗੜ੍ਹ ਜਾਂਦਿਆਂ ਪੁਲਿਸ ਵੱਲੋਂ ਰੋਕੇ ਜਾਣ ’ਤੇ ਸੁਨਾਮ-ਪਟਿਆਲਾ ਸੜਕ ਉੱਤੇ ਪਿੰਡ ਘਰਾਚੋਂ ’ਚ ਚੱਲ ਰਹੇ ਧਰਨੇ ਦੌਰਾਨ ਪਿੰਡ ਸਾਰੋਂ ਦੇ ਕਿਸਾਨ ਦਰਸ਼ਨ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਸਿਰਫ਼ ਦੋ ਵਿੱਘੇ ਜ਼ਮੀਨ ਦੇ ਮਾਲਕ ਕਿਸਾਨ ਸਿਰ ਕਰੀਬ ਅੱਠ ਲੱਖ ਰੁਪਏ ਕਰਜ਼ਾ ਸੀ। ਕਰਜ਼ਾ ਨਾ ਮੋੜਨ ਦੀ ਸੂਰਤ ਵਿੱਚ ਬੈਂਕ ਵੱਲੋਂ ਘਰ ਦੀ ਨਿਲਾਮੀ ਦਾ ਨੋਟਿਸ ਵੀ ਭੇਜਿਆ ਗਿਆ ਸੀ। ਇਸ ਕਾਰਨ ਦਰਸ਼ਨ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਮੰਗਾਂ ਪ੍ਰਤੀ ਸੁਣਵਾਈ ਹੋਣ ਤੱਕ ਕਿਸਾਨ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਸਾਰੇ ਕਰਜ਼ੇ ’ਤੇ ਲੀਕ ਮਾਰੀ ਜਾਵੇ।

Shiv sena on remand Gagneja-Case

ਜਗਦੀਸ਼ ਗਗਨੇਜਾ ਕੇਸ: ਜੇਲ੍ਹ ਚੋਂ ਲਿਆਂਦੇ ਸ਼ਿਵ ਸੈਨਾ ਵਾਲੇ ਵਾਪਸ ਜੇਲ੍ਹ ਭੇਜੇ

ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ’ਤੇ ਗੋਲੀਆਂ ਮਾਰ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚੋਂ ਜਲੰਧਰ ਲਿਆਂਦੇ ਗਏ ਚਾਰ ਸ਼ਿਵ ਸੈਨਕਾਂ ਤੋਂ ਪੁਲਿਸ ਸੱਤ ਦਿਨਾਂ ਦੇ ਰਿਮਾਂਡ ਦੌਰਾਨ ਕੋਈ ਗੱਲ ਸਾਹਮਣੇ ਨਹੀਂ ਲਿਆ ਸਕੀ। ਪੁਲਿਸ ਨੇ ਬੁੱਧਵਾਰ ਬਾਅਦ ਦੁਪਹਿਰ ਇਨ੍ਹਾਂ ਚਾਰਾਂ ਵਿੱਚੋਂ ਤਿੰਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਇਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਇਨ੍ਹਾਂ ਵਿੱਚੋਂ ਸਮਰ ਡਿਸੂਜ਼ਾ ਨੂੰ ਪੁਲਿਸ ਨੇ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਸੀ।

RSS workers

ਹੁਣ ਖਾਕੀ ਨਿੱਕਰ ‘ਚ ਨਹੀਂ ਦਿਸਣਗੇ ਆਰ.ਐਸ.ਐਸ. ਦੇ ਕਾਰਜਕਰਤਾ

ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੀ ਨਵੀਂ ਵਰਦੀ (ਗਣਵੇਸ਼) ਦੀ ਇਸੇ ਹਫਤੇ ਭਾਰਤ ਵਿਚ ਵਿਕਣੀ ਸ਼ੁਰੂ ਹੋ ਰਹੀ ਹੈ।

ਫਾਈਲ ਫੋਟੋ

52 ਦਿਨਾਂ ਤੋਂ ਜਾਰੀ ਕਰਫਿਊ ‘ਚ ਢਿੱਲ ਮਿਲਦੇ ਹੀ ਮੁਜਾਹਰਿਆਂ ਨੇ ਕਸ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ

ਭਾਰਤੀ ਕਬਜ਼ੇ ਵਾਲੇ ਕਸ਼ਮੀਰ 'ਚ ਅਜ਼ਾਦੀ ਪਸੰਦ ਮੁਜਾਹਰਿਆਂ ਅਤੇ ਰੈਲੀਆਂ ਨੇ ਅੱਜ (29 ਅਗਸਤ) ਕਸ਼ਮੀਰ ਘਾਟੀ ਨੂੰ ਹਿਲਾ ਕੇ ਰੱਖ ਦਿੱਤਾ। ਅੱਜ 52 ਦਿਨਾਂ ਤੋਂ ਜਾਰੀ ਕਰਫਿਊ 'ਚ ਢਿੱਲ ਦਿੱਤੀ ਗਈ ਸੀ।

usain_bolt_624x351_pa

ਭਾਜਪਾ ਸੰਸਦ ਮੈਂਬਰ ਦਾ ਬਿਆਨ; ਬੀਫ ਖਾ ਕੇ ਹੀ ਜਿੱਤੇ ਯੂਸੈਨ ਬੋਲਟ ਨੇ 9 ਗੋਲਡ ਮੈਡਲ

ਭਾਜਪਾ ਸੰਸਦ ਅਤੇ ਦਲਿਤ ਆਗੂ ਉਦਿਤ ਰਾਜ ਨੇ ਬੀਫ ਖਾਣ 'ਤੇ ਇਕ ਬਿਆਨ ਦਿੱਤਾ ਹੈ। ਉਦਿਤ ਰਾਜ ਨੇ ਟਵੀਟ ਕੀਤਾ, "ਜਮੈਕਾ ਦੇ ਯੂਸੈਨ ਬੋਲਟ ਗਰੀਬ ਸੀ ਅਤੇ ਉਦੋਂ ਉਨ੍ਹਾਂ ਦੇ ਟ੍ਰੇਨਰ ਨੇ ਬੋਲਟ ਨੂੰ ਬੀਫ ਖਾਣ ਦੀ ਸਲਾਹ ਦਿੱਤੀ, ਜਿਸਤੋਂ ਬਾਅਦ ਯੂਸੈਨ ਬੋਲਟ ਨੇ ਓਲੰਪਿਕ 'ਚ ਕੁਲ 9 ਗੋਲਡ ਮੈਡਲ ਜਿੱਤੇ।"

ਤਸਵੀਰ ਸਿਰਫ ਪ੍ਰਤੀਕ ਦੇ ਤੌਰ 'ਤੇ ਵਰਤੀ ਗਈ

ਭ੍ਰਿਸ਼ਟਾਚਾਰ ਕਵਰ ਵਾਲੇ ਪੱਤਰਕਾਰਾਂ ਦੀ ਜਾਨ ਨੂੰ ਭਾਰਤ ਵਿਚ ਖਤਰਾ: ਰਿਪੋਰਟ

ਪੱਤਰਕਾਰਾਂ ਦੀ ਸੁਰੱਖਿਆ ਦੀ ਨਿਗਰਾਨੀ ਕਰਨ ਵਾਲੀ ਮਸ਼ਹੂਰ ਕੌਮਾਂਤਰੀ ਸੰਸਥਾ ਸੀਪੀਜੇ ਮੁਤਾਬਕ ਭਾਰਤ 'ਚ ਭ੍ਰਿਸ਼ਟਾਚਾਰ ਕਵਰ ਕਰਨ ਵਾਲੇ ਪੱਤਰਕਾਰਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ।

« Previous PageNext Page »