
ਬਠਿੰਡਾ (4 ਫਰਵਰੀ, 2012 – ਸਿੱਖ ਸਿਆਸਤ): ਡੇਰਾ ਸਿਰਸਾ ਮੁਖੀ ਸੌਦਾ ਸਾਧ ਵਲੋਂ 11 ਮਈ 2007 ਨੂੰ ਜ਼ਿਲ੍ਹਾ ਬਠਿੰਡਾ ਵਿਚ ਪੈਂਦੇ ਸਲਾਬਤਪੁਰਾ ਵਿਖੇ ਸਥਿਤ ਡੇਰੇ ਦੀ ਪੰਜਾਬ ਸ਼ਾਖਾ ਵਿਚ ਇਕ ਡਰਾਮਾ ਰਚ ਕੇ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਹਿਣ ਕੇ ਖੰਡੇ ਬਾਟੇ ਦੀ ਰੀਸ ਕਰਦਿਆਂ ਹੋਇਆ ਅਖੌਤੀ ਰੂਹਾਨੀ ਜਾਮ ਦਾ ਸ਼ਰਬਤ ਪਿਲਾਇਆ ਗਿਆ।
February 5, 2012 | ਇਹ ਸਮਗਰੀ
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਤਿਹਗੜ੍ਹ ਸਾਹਿਬ, (4ਫਰਵਰੀ2012):-ਹਾਲ ਹੀ ‘ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਵਿਰੋਧਤਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ ਤੇ ਇਨ੍ਹਾਂ ਵਿਰੋਧੀਆਂ ਦੀ ਕਾਰਗੁਜ਼ਾਰੀ ਨੂੰ ਪਾਰਟੀ ਪ੍ਰਧਾਨ ਦੇ ਧਿਆਨ ਵਿਚ ਲਿਆ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ
February 4, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ, ਪੰਜਾਬ (2 ਫਰਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਟ ਅਤੇ ਨੌਜਵਾਨ ਸਿੱਖ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇੱਕ ਪ੍ਰੈਸ ਬਿਆਨ ਵਿਚ ਭਾਰਤੀ ਸੁਪਰੀਮ ਕੋਰਟ ਵਲੋਂ ਪਿਛਲੇ ਦਿਨੀਂ ਗੁਜਰਾਤ ਵਿਚ 2003 ਤੋਂ 2006 ਤੱਕ ਹੋਏ 21 ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਗੁਜਰਾਤ ਸਰਕਾਰ ਤੋਂ ਜੁਆਬ ਤਲਬੀ ਕੀਤੇ ਜਾਣ ਦੀ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ,
February 2, 2012 | ਇਹ ਸਮਗਰੀ
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸ੍ਰੀਨਗਰ, 31 ਜਨਵਰੀ: ਕਸ਼ਮੀਰ ਸਥਿਤ ਸਿੱਖਾਂ ਦੇ ਇਕ ਧੜੇ ਵਲੋਂ ਛੱਤੀਸਿੰਘਪੁਰਾ ਸਿੱਖ ਕਤਲੇਆਮ ਅਤੇ ਪਥਰੀਬਲ ਝੂਠੇ ਮੁਕਾਬਲੇ ਦੀ ਮੁੜ ਜਾਂਚ ਦੀ ਮੰਗ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਇਕ ਚਿੱਠੀ ਭੇਜੀ ਗਈ ਹੈ। ਆਲ ਪਾਰਟੀਜ਼ ਸਿੱਖ ਕੁਆਰਡੀਨੇਸ਼ਨ ਕਮੇਟੀ ਜਿਸ ਦੇ ਮੁਖੀ ਜਗਮੋਹਨ ਸਿੰਘ ਰੈਨਾ ਹਨ, ਨੇ ਜਸਟਿਸ ਬੀ.ਐਸ. ਚੌਹਾਨ ਅਤੇ ਜਸਟਿਸ ਸਵਤੰਤਰ ਕੁਮਾਰ ਕੋਲੋਂ ਮੰਗ ਕੀਤੀ ਹੈ
February 1, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਅੰਮ੍ਰਿਤਸਰ, 31 ਜਨਵਰੀ2012) : ਅਕਾਲ ਤਖ਼ਤ ਸਾਹਿਬ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਲੈ ਕੇ ਆਪਹੁਦਰੀਆਂ ਕਾਰਵਾਈਆਂ ਨਾ ਕਰਨ ਦੀ ਹਿਦਾਇਤ ਨੂੰ ਦਰਕਿਨਾਰ ਕਰਦਿਆਂ ਅੱਜ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਮੁਛਲ ਦੇ ਕਾਰਕੁਨਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਦੋ ਕਰਮਚਾਰੀਆਂ ਨੂੰ ਸਤਿਕਾਰ ਦੇ ਮਾਮਲੇ ਵਿਚ ਹੋਈ ਇਕ ਝੜਪ ਦੌਰਾਨ ਜ਼ਖ਼ਮੀ ਕਰ ਦਿਤਾ। ਹਾਲਾਤ
February 1, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਤਾਜਾ ਖਬਰਾਂ ਅਨੁਸਾਰ ਪੰਜਾਬ ਵਿਚ ਕੁੱਲ 65% ਲੋਕਾਂ ਨੇ ਵੋਟਾਂ ਪਾਈਆਂ ਹਨ, ਹਾਲਾਂਕਿ ਇਸ ਵਿਚ ਮਾਲਵਾ ਖੇਤਰ ਵਿਚ ਮੁਕਾਬਲਤਨ ਵੱਧ ਅਤੇ ਮਾਝਾ ਖੇਤਰ ਵਿਚ ਘੱਟ ਲੋਕਾਂ ਨੇ ਵੋਟਾਂ ਪਾਈਆਂ ਹਨ। ਪੰਜਾਬ ਚੋਣ ਕਮਿਸ਼ਨ ਵੱਲੋਂ ਜਨਤਕ ਕੀਤੀ ਗਈ ਜਾਣਕਾਰੀ ਅਨੁਸਾਰ ਮਲੇਰਕੋਟਲਾ ਅਤੇ ਫਰੀਦਕੋਟ ਵਿਚ ਸਭ ਤੋਂ 82% ਵੋਟਾਂ ਪਈਆਂ ਹਨ ਜਦਕਿ ਫਤਹਿਗੜ੍ਹ ਚੂੜੀਆਂ ਵਿਚ ਸਭ ਤੋਂ ਘੱਟ 22% ਵੋਟਾਂ ਪਈਆਂ ਹਨ।
January 30, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ (27 ਜਨਵਰੀ, 2012 – ਸਿੱਖ ਸਿਆਸਤ): ਪੰਥ ਦੀ ਮੌਜੂਦਾ ਅਧੋਗਤੀ ਦੀ ਦਸ਼ਾ ਤੇ ਭਾਰਤ ਦਾ ਚੋਣ ਪਰਬੰਧ ਪੰਥ ਦੀਆਂ ਸੁੱਚੀਆਂ ਭਾਵਨਾਵਾਂ ਦੀ ਪੂਰਤੀ ਨਹੀਂ ਕਰਦੇ ਇਸ ਲਈ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ 30 ਜਨਵਰੀ 2012 ਨੂੰ ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਤੋਂ ਪਾਸੇ ਰਹਿਣ ਦਾ ਫੈਸਲਾ ਕੀਤਾ ਹੈ ਅਤੇ ਕਿਸੇ ਪਾਰਟੀ ਨੂੰ ਕੋਈ ਸਮਰਥਨ ਵੀ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਮੌਜੂਦਾ ਚੋਣਾਂ ਵਿਚ ਸ਼ਾਮਲ ਕੋਈ ਵੀ ਪਾਰਟੀ ਸਿੱਖ ਪੰਥ ਤੇ ਪੰਜਾਬ ਦੇ ਮਸਲਿਆਂ ਲਈ ਸੰਜੀਦਾ ਨਹੀਂ ਹੈ।
January 27, 2012 | ਇਹ ਸਮਗਰੀ
ਦੇਸ ਪੰਜਾਬ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ, ਪੰਜਾਬ (26 ਜਨਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਸੰਗਰੂਰ ਜਿਲ੍ਹੇ ਨਾਲ ਸੰਬੰਧਤ ਕੁਝ ਆਗੂਆਂ ਵੱਲੋਂ ਕਾਂਗਰਸ ਪਾਰਟੀ ਦੀ ਹਿਮਾਇਤ ਦੇ ਐਲਾਨ ਦਾ ਗੰਭੀਰ ਨੋਟਿਸ ਲਿਆ ਜਾਵੇਗਾ ਅਤੇ ਆਪਹੁਦਰੇ ਤੌਰ ਉੱਤੇ ਅਜਿਹੀ ਕਾਰਵਾਈ ਕਰਨ ਵਾਲੇ ਆਗੂਆਂ ਅਤੇ ਮੈਂਬਰਾਂ ਖਿਲਾਫ ਢੁਕਵੀਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਖੁਲਾਸਾ ਪੰਚ ਪ੍ਰਧਾਨੀ ਦੇ ਨੌਜਵਾਨ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਮਾਜਕ ਸੰਪਰਕ ਮੰਚ “ਫੇਸਬੁੱਕ” ਉੱਤੇ ਕੀਤਾ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਹਨ।
January 26, 2012 | ਇਹ ਸਮਗਰੀ
ਦੇਸ ਪੰਜਾਬ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਸ਼੍ਰੀ ਅੰਮ੍ਰਿਤਸਰ, ਪੰਜਾਬ (23 ਜਨਵਰੀ, 2012): ਖਾਲਿਸਤਾਨ ਕਮਾਂਡੋ ਫੋਰਸ ਦੇ ਰੂਪੋਸ਼ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਸ.ਕਸ਼ਮੀਰ ਸਿੰਘ ਦਾ ਸਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਪੰਜਵੜ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਆਗੂਆਂ ,ਪਤਵੰਤੇ ਸੱਜਣਾਂ ਤੇ ਸਿੱਖ ਸੰਗਤਾਂ ਨੇ ਹਾਜਿਰੀ ਭਰੀ।
January 23, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਸ਼੍ਰੀ ਅੰਮ੍ਰਿਤਸਰ, ਪੰਜਾਬ (22 ਜਨਵਰੀ, 2012): ਰੂਪੋਸ਼ ਖਾੜਕੂ ਆਗੂ ਤੇ ਖਾਲਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਬਾਪੂ ਕਸ਼ਮੀਰ ਸਿੰਘ ਅੱਜ ਸਵੇਰੇ ਤਕਰੀਬਨ ਸਵਾ ਤਿੰਨ ਵਜੇ ਅਕਾਲ ਚਲਾਣਾ ਕਰ ਗਏ। ਅੰਮਿਤਸਰ ਜੇਲ੍ਹ ਵਿਚ ਨਜ਼ਰਬੰਦ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੀ ਜਥੇਬੰਦੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਨੌਜਵਾਨ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇਹ ਜਾਣਕਾਰੀ ਅੱਜ ਸਮਾਜਕ ਸੰਪਰਕ ਮੰਚ “ਫੇਸਬੁੱਕ” ਉੱਤੇ ਸਾਂਝੀ ਕੀਤੀ ਹੈ। ਉਨ੍ਹਾਂ ਪੰਚ ਪ੍ਰਧਾਨੀ ਵੱਲੋਂ ਅਰਦਾਸ ਕੀਤੀ ਹੈ ਕਿ ਅਕਾਲ ਪੁਰਖ ਬਾਪੂ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।
January 22, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »