
ਫ਼ਤਹਿਗੜ੍ਹ ਸਾਹਿਬ (28 ਮਾਰਚ, 2012): ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਮਾਨ ਦਲ ਦੇ ਨੌਜਵਾਨ ਆਗੂ ਸ. ਰਣਦੇਵ ਸਿੰਘ ਦੇਬੀ ਅਤੇ 7-8 ਦੇ ਕਰੀਬ ਹੋਰ ਨੌਜਵਾਨਾਂ ਨੂੰ ਗੁਰੁਦਆਰਾ ਫ਼ਤਹਿਗੜ੍ਹ ਸਾਹਿਬ ਨੇੜਿਉਂ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਤਸਵੀਰਾਂ ਵਾਲੇ ਪੋਸਟਰ ਲਗਾਉਣ ਦੇ ‘ਦੋਸ਼’ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
March 28, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ, ਪੰਜਾਬ (24 ਮਾਰਚ, 2012): ਸਿੱਖ ਸਿਆਸਤ ਨੂੰ ਮਿਲੀ ਤਾਜਾ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਮੁੱਖ ਮੰਤਰੀ ਤੇ ਬਾਦਲ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮਾਮਲੇ ਵਿਚ ਭਾਰਤ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਲ ਨੂੰ ਮਿਲਣ ਦੀ ਗੱਲ ਕੀਤੀ ਹੈ।
ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵਿਚ ਫਾਂਸੀ ਵਿਰੁਧ ਮਤਾ ਪਾਸ ਕਰਨ ਬਾਰੇ ਕੋਈ ਗੱਲ ਨਹੀਂ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ …
March 26, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਜਾ ਰਹੀ ਫਾਂਸੀ ਦੇ ਮਾਮਲੇ ਵਿਚ ਬੀਤੇ ਦਿਨ, ਐਤਵਾਰ ਨੂੰ, ਪੰਜਾਬ ਸਮੇਤ ਦੁਨੀਆ ਭਰ ਵਿਚ ਭਾਰੀ ਸਰਗਰਮੀ ਚੱਲਦੀ ਰਹੀ।
ਬਾਦਲ ਦਲ ਦੀ ਇਕੱਤਰਤਾ:
ਐਤਵਾਰ ਨੂੰ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੇਂਦਰੀ ਕਮੇਟੀ ਦੀ ਇਕੱਤਰਤਾ ਹੋਈ ਜਿਸ ਵਿਚ ਬਾਦਲ ਦਲ ਦੇ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਰਤੀ ਰਾਸ਼ਟਰਪਤੀ ਕੋਲ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਜਾਣ ਵਾਲੀ ਫਾਂਸੀ ਵਿਰੁਧ ਦਰਖਾਸਤ ਦਾਖਲ ਕਰਨ ਲਈ ਕਿਹਾ ਹੈ।
…
March 26, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਨਿਊਜ਼ੀਲੈਂਡ 25 ਮਾਰਚ2012)- ਭਾਰਤੀ ਦੀ ਸਰਕਾਰ ਵਲੋ ਸਜਾ ਪ੍ਰਾਪਤ ਨੌਜਵਾਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇ ਤਖਤੇ ‘ਤੇ ਲਟਕਾਉਣ ਦੇ ਫੈਸਲੇ ਦੇ ਵਿਰੌਧ ਚ ਨਿਊਜ਼ੀਲੈਂਡ ਦੀਆ ਸਿੱਖ ਸੰਗਤਾ ਨੇ ਕੇਸਰੀ ਨਿਸ਼ਾਨ ਸਾਹਿਬ ਝੁਲਾ ਕੇ ,ਰੋਜੋਆਨਾ ਤੇਰੀ ਸੋਚ ਤੇ ਪਹਰਾ ਦੀਆਂ ਠੋਕ ਕੇ ,ਖਾਲਿਸਤਾਨ ਜਿੰਦਾਬਾਦ ਦੇ ਨਾਰੇਆ ਨਾਲ ਰੋਹ ਭਰਿਆ ਮੁਜ਼ਾਹਰਾ ਕੀਤਾ ਗਿਆ। ਸਿਖ ਸੰਗਤਾ ਜਿਸ ਦੇ ਵਿਚ ਬਜ਼ੁਰਗ, ਨੌਜਵਾਨ, ਬੀਬੀਆਂ, ਬੱਚੀਆਂ ਤੇ ਬੱਚਿਆਂ ਨੇ ਪੂਰੇ ਜੋਸ਼ੋ ਖਰੋਸ਼ ਨਾਲ ਭਾਗ ਲਿਆ ।
March 25, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ, (25 ਮਾਰਚ, 2012): ਪੰਜਾਬ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਚੰਡੀਗੜ੍ਹ ਦੇ ਵਧੀਕ ਸੈਸ਼ਨ ਜੱਜ ਵੱਲੋਂ 31 ਮਾਰਚ ਨੂੰ ਫ਼ਾਂਸੀ ਦੇਣ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਪਟਿਆਲਾ ਸੈਂਟਰਲ ਜੇਲ੍ਹ ਦੇ ਸੁਪਰਡੈਂਟ ਰਾਹੀਂ ਉਕਤ ਵਾਰੰਟ ਚੰਡੀਗੜ੍ਹ ਦੀ ਅਦਾਲਤ ਨੂੰ ਵਾਪਸ ਭੇਜ ਦਿੱਤੇ ਗਏ ਹਨ। ਚੰਡੀਗੜ੍ਹ ਦੀ ਵਧੀਕ ਸੈਸ਼ਨ ਜੱਜ ਸ੍ਰੀਮਤੀ ਸ਼ਾਲੀਨੀ ਸਿੰਘ ਨਾਗਪਾਲ ਦੀ ਅਦਾਲਤ ਨੂੰ ਭੇਜੇ ਗਏ 11 ਸਫ਼ਿਆਂ ਦੇ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਭਾਈ ਰਾਜੋਆਣਾ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਅਜੇ ਫ਼ਾਂਸੀ ਦਿੱਤੀ ਹੀ ਨਹੀਂ ਜਾ ਸਕਦੀ, ਕਿਉਂਕਿ ਉਨ੍ਹਾਂ ਦੇ ਨਾਲ ਕੇਸ ਵਿਚਲੇ ਦੂਸਰੇ ਦੋਸ਼ੀ ਲਖਵਿੰਦਰ ਸਿੰਘ ਲੱਖਾ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਪਟੀਸ਼ਨਾਂ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹਨ।
March 25, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਟਿਆਲਾ, ਪੰਜਾਬ (24 ਮਾਰਚ, 2012): ਫਾਂਸੀ ਦੀ ਸਜਾ ਤਹਿਤ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਧਰਮ ਭੈਣ ਬੀਬੀ ਕਮਲਜੀਤ ਕੌਰ ਨੇ ਅੱਜ ਉਨ੍ਹਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਤੇ ਭਾਈ ਰਾਜੋਆਣਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ 23 ਮਾਰਚ, 2012 ਨੂੰ ਲਏ ਗਏ ਫੈਸਲੇ ਤੋਂ ਜਾਣੂ ਕਰਵਾਇਆ।
March 24, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ, ਪੰਜਾਬ (24 ਮਾਰਚ, 2012): ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਅੱਜ ਇਕ ਬਿਆਨ ਜਾਰੀ ਕਰਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪੰਜਾਬ ਸਰਕਾਰ ਤੋਂ ਮੰਗ ਉਠਾਈ ਹੈ। ਪੰਜਾਬ ਵਿਚ ਮਨੁੱਖੀ ਹੱਕਾਂ ਦੇ ਪਿਤਾਮਾ ਵੱਜੋਂ ਜਾਣੇ ਜਾਂਦੇ ਜਸਟਿਸ ਅਜੀਤ ਸਿੰਘ ਬੈਂਸ (ਰਿਟਾ.) ਦੀ ਅਗਵਾਈ ਵਾਲੀ ਇਸ ਜਥੇਬੰਦੀ ਦੇ ਜਨਰਲ ਸਕੱਤਰ ਸ੍ਰ. ਗੁਰਬਚਨ ਸਿੰਘ ਨੇ ਸਿੱਖ ਸਿਆਸਤ ਵੱਲੋਂ ਜੋ ਬਿਆਨ “ਸਿੱਖ ਸਿਆਸਤ” ਨੂੰ ਭੇਜਿਆ ਗਿਆ ਹੈ, ਉਸ ਨੂੰ ਹੇਠਾਂ ਇੰਨ-ਬਿੰਨ ਛਾਪਿਆ ਜਾ ਰਿਹਾ ਹੈ:
March 24, 2012 | ਇਹ ਸਮਗਰੀ
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਵਿਅਕਤੀਗਤ ਨਹੀਂ ਸਗੋਂ ਕੌਮੀ ਹੈ ਅਤੇ ਇਹ ਸਿੱਖ ਕੌਮ ਉੱਤੇ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਸਿੱਧਾ ਅਤੇ ਸਪੱਸ਼ਟ ਰੂਪ ਹੈ ਕਿਉਂਕਿ ਜੇ ਭਾਰਤੀ ਇਨਸਾਫ ਪ੍ਰਣਾਲੀ ਦੀ ਗੱਲ ਕਰੀਏ ਤਾਂ ਸਪੱਸ਼ਟ ਹੈ ਕਿ ਸਿੱਖਾਂ ਦੇ ਸਬੰਧ ਵਿਚ ਇਸਨੇ ਹਮੇਸ਼ਾ ਦੋਹਰੇ-ਮਾਪਢੰਡ ਅਪਣਾਏ ਹਨ।
March 23, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੰਮ੍ਰਿਤਸਰ, ਪੰਜਾਬ (ਮਾਰਚ 23, 2012): ਸ਼੍ਰੀ ਅਕਾਲ ਤਖਤ ਸਾਹਿਬ ਨੇ ਭਾਈ ਦਿਲਾਵਰ ਸਿੰਘ ਨੂੰ ਸਿੱਖ ਕੌਮ ਦਾ ਕੌਮੀ ਸ਼ਹੀਦ ਐਲਾਨਿਆ ਹੈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਿੱਖ ਕੌਮ ਦਾ ਜ਼ਿੰਦਾ ਸ਼ਹੀਦ ਐਲਾਨਿਆ ਹੈ। ਪੰਜ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਨੇ ਅੱਜ ਇਕੱਤਰਤਾ ਤੋਂ ਬਾਅਦ ਐਲਾਨ ਕੀਤਾ ਹੈ ਕਿ ਸ. ਪਰਕਾਸ਼ ਸਿੰਘ ਬਾਦਲ (ਮੁੱਖ ਮੰਤਰੀ ਪੰਜਾਬ ਅਤੇ ਸਰਪ੍ਰਸਤ ਬਾਦਲ ਦਲ), ਸ. ਸੁਖਬੀਰ ਸਿੰਘ ਬਾਦਲ (ਪ੍ਰਧਾਨ ਬਾਦਲ ਦਲ) ਅਤੇ ਸ. ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਉਪਰਾਲਾ ਕਰਨ ਤੇ ਭਾਰਤ ਸਰਕਾਰ ਤੱਕ ਸਿੱਖਾਂ ਦੀਆਂ ਭਾਵਨਾਵਾਂ ਪਹੁੰਚਦੀਆਂ ਕਰਨ।
ਉਨ੍ਹਾਂ ਸਿੱਖ ਸੰਗਤਾਂ ਨੂੰ ਕਿਹਾ ਹੈ ਕਿ ਉਹ 28 ਮਾਰਚ, 2012 ਨੂੰ ਆਪਣੇ ਕਾਰੋਬਾਰੀ ਅਦਾਰੇ ਬੰਦ ਕਰਕੇ ਨਾਮ ਸਿਮਰਨ ਕਰਨ।
March 23, 2012 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਅੰਮ੍ਰਿਤਸਰ (22 ਮਾਰਚ, 2012): ਸ੍ਰੀ ਅਕਾਲ ਤਖਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕੱਲ੍ਹ 23 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਾਉਣ ਲਈ ਮੰਗੇ ਸੁਝਾਵਾਂ ਉਪਰੰਤ ਰੱਖੀ ਮੀਟਿੰਗ ਦੇ ਸਥਾਨ ਵਿਚ ਤਬਦੀਲੀ ਕੀਤੀ ਹੈ। ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਦੀ ਬਜਾਏ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਹੋਵੇਗੀ।
March 23, 2012 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »