ਵੀਰਵਾਰ, 23 ਫਰਵਰੀ, 2012

ਪੁਰਾਣੀਆਂ ਖਬਰਾਂ ‘ਜੀਵਨੀਆਂ’

ਸ਼ਹੀਦ ਭਾਈ ਜਸਵੀਰ ਸਿੰਘ ਬੱਬਰ ਉਰਫ਼ ਭੋਲਾ

ਸ਼ਹੀਦ ਭਾਈ ਜਸਵੀਰ ਸਿੰਘ ਬੱਬਰ ਉਰਫ਼ ਭੋਲਾ

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।

ਸ਼ਹੀਦ ਭਾਈ ਜੁਗਰਾਜ ਸਿੰਘ ਤੂਫਾਨ

ਸ਼ਹੀਦ ਭਾਈ ਜੁਗਰਾਜ ਸਿੰਘ ਤੂਫਾਨ

ਬਟਾਲੇ ਤੋਂ ਕਰੀਬ 20 ਕਿ: ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ. ਮਹਿੰਦਰ ਸਿੰਘ ਦੇ ਦਾਦਾ ਸ. ਭਾਨ ਸਿੰਘ ਬੜੇ ਪ੍ਰਸਿੱਧ ਨਿਸ਼ਾਨੇ ਬਾਜ ਸਨ। ਬੜੀ ਡੂੰਘੀ ਸੋਚ ਦਾ ਮਾਲਕ, ਪੰਜਾਂ ਭੈਣਾ ਦਾ ਇਕੱਲਾ ਭਰਾ ਜੁਗਰਾਜ ਸਿੰਘ ਬਚਪਨ ਤੋਂ ਹੀ ਬੜਾ ਚੁੱਪ-ਚਾਪ ਰਹਿੰਦਾ ਸੀ।

ਸ਼ਹੀਦ ਜਨਰਲ ਸੁਬੇਗ ਸਿੰਘ ਜੀ

ਸ਼ਹੀਦ ਜਨਰਲ ਸੁਬੇਗ ਸਿੰਘ ਜੀ

ਸਿੱਖ ਕੌਮ ਨੇ ਗੁਰੂ ਅਰਜਨ ਦੇਵ ਜੀ ਦੇ ਸਮੇਂ ਤੋਂ ਹੀ ਕੌਮੀ ਕਾਰਜਾਂ ਪ੍ਰਤੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਹਰੇਕ ਹਮਲਾਵਰ ਦਾ ਆਪਣੀਆਂ ਜਾਨਾਂ ਵਾਰ ਕੇ ਮੁਕਾਬਲਾ ਕੀਤਾ ਹੈ। ਗੁਰੂ ਅਰਜਨ ਦੇਵ ਜੀ ਨੇ ਸਿੱਖ ਸਿਧਾਂਤਾਂ ਲਈ ਚੰਦੂ ਸ਼ਾਹ ਵਲੋਂ ਪੰਜੀ ਲੱਖ ਰੁਪਏ ਦੇ ਜੁਰਮਾਨੇ ਦੀ ਮੰਗ ਨੂੰ ਠੁਕਰਾ ਕੇ ਸ਼ਹੀਦੀ ਦੇਣ ਦੀ ਚੋਣ ਕੀਤੀ ਸੀ। ਗੁਰੂ ਤੇਗ ਬਹਾਦਰ ਜੀ ਨੇ ਬ੍ਰਾਹਮਣਾਂ ਦੇ ਆਪਣੇ ਧਰਮ ਨੂੰ ਮੰਨਣ ਦੀ ਅਜਾਦੀ ਅਤੇ ਜਬਰੀ ਧਰਮ ਬਦਲਣ ਦੇ ਮੁਗਲ ਬਾਦਸ਼ਾਹ ਔਰੰਗਜੇਬ ਦੀ ਨੀਤੀ ਵਿਰੁੱਧ ਆਪਣੀ ਕੁਰਬਾਨੀ ਦਿੱਤੀ। ਗੁਰੂ ਗੋਬਿੰਦ ਸਿੰਘ ਨੇ ਸਿੱਖ ਸਿਧਾਂਤਾਂ ਲਈ ਆਪਣੇ ਸਾਰੇ ਪਰਿਵਾਰ ਨੂੰ ਕੁਰਬਾਨ ਕਰ ਦਿੱਤਾ।

ਇਕ ਨਿਰਭੈ ਯੋਧਾ ਭਾਈ ਗੁਰਦੇਵ ਸਿੰਘ ਕਾਉਂਕੇ (ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ)

ਇਕ ਨਿਰਭੈ ਯੋਧਾ ਭਾਈ ਗੁਰਦੇਵ ਸਿੰਘ ਕਾਉਂਕੇ (ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ)

26 ਜਨਵਰੀ 1986 ਨੂੰ ਅਕਾਲ ਤਖਤ ਸਾਹਿਬ ’ਤੇ ਹੋਏ ਸਰਬੱਤ ਖਾਲਸਾ ਨੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਛਾਪਿਆ, ਪ੍ਰੰਤੂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦੀ ਕਾਰਨ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ।

ਮਨੁੱਖੀ ਅਧਿਕਾਰਾਂ ਦਾ ਮਸੀਹਾ: ਸ. ਜਸਵੰਤ ਸਿੰਘ ਖਾਲੜਾ

ਮਨੁੱਖੀ ਅਧਿਕਾਰਾਂ ਦਾ ਮਸੀਹਾ: ਸ. ਜਸਵੰਤ ਸਿੰਘ ਖਾਲੜਾ

ਸਿੱਖੀ ਦੇ ਬਾਨੀ ਗੁਰੂ ਨਾਨਕ ਸਾਹਿਬ ਨੇ ਮੂਲਮੰਤਰ ਦਾ ਉਚਾਰਣ ਕਰਕੇ ਗਿਆਨ ਦੇ ਪੱਖੋਂ ਕੁੱਜੇ ਵਿਚ ਸਮੁੰਦਰ ਬੰਦ ਕਰ ਦਿੱਤਾ। ਹਰ ਸਿੱਖ ਨੂੰ ਉਪਦੇਸ਼ ਕੀਤਾ ਕਿ ਉਹ ਇਸ ਮੂਲਮੰਤਰ ਅਤੇ ਉਸ ਦੀ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਮੁੱਚੀ ਗੁਰਬਾਣੀ ਵਿਚ ਕੀਤੀ ਗਈ ਵਿਆਖਿਆ ਦਾ ਸਿਮਰਨ ਕਰਕੇ ਹਰ ਸਮੇਂ ਉਸ ਸੰਦਰਭ ਵਿਚ ਆਪਣੀ ਨਿਮਾਣੀ ਹੋਂਦ ਨੂੰ ਚੇਤੇ ਰੱਖੇ।

ਇਸ਼ਤਿਹਾਰ

ਸਿੱਖ ਸਿਆਸਤ @ YOUTUBE

Recent Posts