ਸਿੱਖ ਖਬਰਾਂ

ਚੰਡੀਗੜ੍ਹ ਪੁਲਿਸ ਨੂੰ ਨਹੀਂ ਮਿਲਿਆ ਜੇਲ ਫਰਾਰੀ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਦਾ ਰਿਮਾਂਡ

February 18, 2015 | By

ਚੰਡੀਗੜ੍ਹ (17 ਫਰਵਰੀ, 2015): ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਚੰਡੀਗੜ੍ਹ ਦੀ ਇਕ ਅਦਾਲਤ ਨੇ ਜੇਲ੍ਹ ਬਰੇਕ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ ਹੈ। ਚੰਡੀਗੜ੍ਹ ਪੁਲੀਸ ਨੇ ਭਾਈ ਤਾਰਾ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਉਸ ਨੂੰ ਇਸ ਕੇਸ ਵਿੱਚੋਂ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਤਾਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਬੁੜੈਲ ਜੇਲ੍ਹ ਭੇਜ ਦਿੱਤਾ ਹੈ।

ਜਗਤਾਰ ਸਿੰਘ ਤਾਰਾ ਨੂੰ ਚੰਡੀਗਡ਼੍ਹ ਦੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕਰਨ ਲਿਜਾਂਦੀ ਹੋੲੀ ਪੁਲੀਸ

ਜਗਤਾਰ ਸਿੰਘ ਤਾਰਾ ਨੂੰ ਚੰਡੀਗਡ਼੍ਹ ਦੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕਰਨ ਲਿਜਾਂਦੀ ਹੋੲੀ ਪੁਲੀਸ

ਪੰਜਾਬ ਪੁਲੀਸ ਵੱਲੋਂ ਅੱਜ ਅਚਨਚੇਤ ਭਾਈ ਤਾਰਾ ਨੂੰ ਬੁੜੈਲ ਜੇਲ੍ਹ ਬੰਦ ਕਰਨ ਲਈ ਲਿਆਉਣ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਹਾਸਲ ਕਰਨ ਤੋਂ ਇਨਕਾਰ ਕਰਦਿਆਂ ਅਦਾਲਤ ਰਾਹੀਂ ਲਿਆਉਣ ਲਈ ਕਿਹਾ। ਫਿਰ ਪੰਜਾਬ ਪੁਲੀਸ ਦੀ ਟੀਮ ਨੇ ਉਨ੍ਹਾਂ ਨੂੰ ਇੱਥੇ ਅਦਾਲਤ ਵਿੱਚ ਪੇਸ਼ ਕੀਤਾ।

ਇਸੇ ਦੌਰਾਨ ਚੰਡੀਗੜ੍ਹ ਪੁਲੀਸ ਦੇ ਅਪਰੇਸ਼ਨ ਸੈੱਲ ਦੀ ਟੀਮ ਵੀ ਉਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ’ਤੇ ਲੈਣ ਲਈ ਅਦਾਲਤ ਵਿੱਚ ਪੁੱਜ ਗਈ। ਚੰਡੀਗੜ੍ਹ ਪੁਲੀਸ ਜੇਲ੍ਹ ਬਰੇਕ ਕੇਸ ਵਿੱਚ 14 ਦਿਨਾਂ ਦਾ ਰਿਮਾਂਡ ਮੰਗਿਆ।

ਦੂਸਰੇ ਪਾਸੇ ਭਾਈ ਤਾਰਾ ਦੇ ਵਕੀਲ ਅਮਰ ਸਿੰਘ ਚਾਹਿਲ ਨੇ ਕਿਹਾ ਕਿ ਜੇਲ੍ਹ ਬਰੇਕ ਕੇਸ ਵਿਚਲੀਆਂ ਗ਼ੈਰ-ਜ਼ਮਾਨਤੀ ਧਾਰਾਵਾਂ ਪਹਿਲਾਂ ਹੀ ਉਪਰਲੀ ਅਦਾਲਤ ਖਤਮ ਕਰ ਚੁੱਕੀ ਹੈ ਅਤੇ ਬਾਕੀ ਬਚਦੀ ਇਕ ਧਾਰਾ 224 ਜ਼ਮਾਨਤਯੋਗ ਹੈ। ਦੂਸਰੇ ਪਾਸੇ ਪੁਲੀਸ ਦੇ ਵਕੀਲ ਨੇ ਕਿਹਾ ਕਿ ਜੇਲ੍ਹ ਵਿੱਚੋਂ ਫਰਾਰ ਹੋਣ ਤੋਂ ਬਾਅਦ ਭਾਈ ਤਾਰਾ ਪਹਿਲੀ ਵਾਰ ਅੱਜ ਅਦਾਲਤ ਵਿੱਚ ਪੇਸ਼ ਹੋਇਆ ਹੈ ਤੇ ਉਸ ਉਪਰ ਪਹਿਲੀਆਂ ਧਰਾਵਾਂ ਬਰਕਰਾਰ ਹਨ, ਉਂਜ ਵੀ ਅਦਾਲਤ ਉਨਾਂ ਨੂੰ ਭਗੌੜਾ ਐਲਾਨ ਚੁੱਕੀ ਹੈ।ਬਹਿਸ ਮਗਰੋਂ ਅਦਾਲਤ ਨੇ ਜੇਲ੍ਹ ਬਰੇਕ ਕੇਸ ਵਿੱਚੋਂ ਤਾਰੇ ਨੂੰ ਜ਼ਮਾਨਤ ਦੇ ਦਿੱਤੀ।

ਬੇਅੰਤ ਸਿੰਘ ਹੱਤਿਆ ਕਾਂਡ ਦਾ ਕੇਸ ਸੀਬੀਆਈ ਵਖਰੇ ਤੌਰ ’ਤੇ ਲੜ ਰਹੀ ਹੈ। ਜਿਸ ਵਿੱਚ ਉਨ੍ਹਾਂ ਦੇ ਸਾਥੀਆਂ ਭਾਈ ਬਲਵੰਤ ਸਿੰਘ ਰਾਜੋਆਣਾ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ , ਜਦਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਮੌਤ ਤੱਕ ਜੇਲ ਵਿੱਚ ਰੱਖਯ ਦੀ ਸਜ਼ਾ ਹਾਈਕੋਰਟ ਨੇ ਸੁਣਾਈ ਹੈ ਅਤੇ ਬਾਕੀ ਤਿੰਨ ਲਖਵਿੰਦਰ ਸਿੰਘ, ਗੁਰਮੀਤ ਸਿੰਘ ਨੂੰ ਮੌਤ ਦੀ ਸਜ਼ਾ ਉਣਾਈ ਗਈ ਸੀ, ਜੋ ਕਿ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਤੋਂ ਵੱਧ ਸਮਾਂ ਜੇਲ ਵਿੱਚ ਕੱਟ ਚੁੱਕੇ ਹਨ, ਪਰ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: