ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਅੱਜ ਕਰਨਗੇ ਸਾਂਝੇ ਜਥੇਬੰਦਕ ਢਾਂਚੇ ਦਾ ਐਲਾਨ

ਪੰਜਾਬ ਦੀ ਰਾਜਨੀਤੀ

ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਸਾਂਝੇ ਢਾਂਚੇ ਦਾ ਐਲਾਨ ਅੱਜ

By ਸਿੱਖ ਸਿਆਸਤ ਬਿਊਰੋ

May 20, 2016

ਅੰਮ੍ਰਿਤਸਰ: ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਅੱਜ ਮੁਕੰਮਲ ਏਕਤਾ ਅਤੇ ਜਥੇਬੰਦਕ ਢਾਂਚੇ ਦਾ ਐਲਾਨ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।

ਸਾਂਝੇ ਬਿਆਨ ਮੁਤਾਬਕ ਦੋਵਾਂ ਪੰਥਕ ਜਥੇਬੰਦੀਆਂ ਨੇ ਲੰਬੇ ਸੋਚ ਵਿਚਾਰ ਤੋਂ ਬਾਅਦ ਗੰਭੀਰਤਾ ਨਾਲ ਇਹ ਫੈਸਲਾ ਲਿਆ ਹੈ।

ਜ਼ਿਕਰਯੋਗ ਹੈ ਕਿ ਦੋਵਾਂ ਜਥੇਬੰਦੀਆਂ ਨੇ ਪਿਛਲੇ ਸਾਲ ਸਤੰਬਰ ਤੋਂ ਆਪਣੇ ਜਥੇਬੰਦਕ ਢਾਂਚਿਆਂ ਨੂੰ ਭੰਗ ਕਰ ਦਿੱਤਾ ਸੀ। ਦੋਵੇਂ ਧਿਰਾਂ ਦੇ ਚੋਟੀ ਦੇ ਆਗੂਆਂ ਹਰਚਰਨਜੀਤ ਸਿੰਘ ਧਾਮੀ ਅਤੇ ਭਾਈ ਦਲਜੀਤ ਸਿੰਘ ਨੇ ਅਜ਼ਾਦੀ ਦੇ ਨਿਸ਼ਾਨੇ ਨੂੰ ਪ੍ਰਾਪਤ ਕਰਨ ਦਾ ਤਹੱਈਆ ਕੀਤਾ ਹੈ।

ਜਥੇਬੰਦੀ ਦਾ ਨਾਂ, ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੇ ਨਾਂ ਦਾ ਐਲਾਨ ਵੀ ਅੱਜ ਚੰਡੀਗੜ੍ਹ ਦੇ ਸੈਕਟਰ 34 ਦੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾਏਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: