Site icon Sikh Siyasat News

ਦਲ ਖ਼ਾਲਸਾ-ਪੰਚ ਪ੍ਰਧਾਨੀ: ਏਕਤਾ ਦਾ ਵਿਦੇਸ਼ਾਂ ਵਿਚ ਸਵਾਗਤ

ਈਪਰ, ਬੈਲਜੀਅਮ: ਯੂਰਪ ਵਸਦੇ ਖ਼ਾਲਿਸਤਾਨ ਸਮਰਥਕਾਂ ਵਲੋਂ ਭੇਜੇ ਬਿਆਨ ਵਿਚ ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਦੀ ਮੁਕੰਮਲ ਏਕਤਾ ਦਾ ਸਵਾਗਤ ਕੀਤਾ ਗਿਆ ਹੈ।

ਸਮਾਗਮ ਦੌਰਾਨ ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ, ਸ. ਹਰਚਰਨਜੀਤ ਸਿੰਘ ਧਾਮੀ, ਭਾਈ ਹਰਪਾਲ ਸਿੰਘ ਚੀਮਾ, ਸ. ਅਮਰ ਸਿੰਘ ਚਹਿਲ (ਐਡਵੋਕੇਟ), ਭਾਈ ਕੰਵਰਪਾਲ ਸਿੰਘ

ਜਾਰੀ ਬਿਆਨ ਵਿਚ ਕਿਹਾ ਗਿਆ ਕਿ ਸ. ਗਜਿੰਦਰ ਸਿੰਘ ਅਤੇ ਭਾਈ ਦਲਜੀਤ ਸਿੰਘ ਦੀ ਪ੍ਰੇਰਣਾ ਸਦਕਾ ਦੋਵਾਂ ਜਥੇਬੰਦੀਆਂ ਨੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਲਈ ਇਕੱਠੇ ਚੱਲਣ ਦਾ ਫੈਸਲਾ ਕੀਤਾ ਹੈ।

ਯੌਰਪ ਵਿਚ ਇਹਨਾਂ ਜਥੇਬੰਦੀਆਂ ਦੇ ਸਮਰਥਕਾਂ ਜਰਮਨੀ ਤੋਂ ਭਾਈ ਸੁਰਿੰਦਰ ਸਿੰਘ ਸੇਖੋਂ, ਭਾਈ ਪ੍ਰਤਾਪ ਸਿੰਘ, ਬੈਲਜੀਅਮ ਤੋਂ ਭਾਈ ਹਰਵਿੰਦਰ ਸਿੰਘ ਭਤੇੜੀ, ਭਾਈ ਗੁਰਦਿਆਲ ਸਿੂੰਘ ਢਕਾਣਸੂ, ਭਾਈ ਜਗਮੋਹਣ ਸਿੰਘ ਮੰਡ, ਸਵਿਟਜ਼ਰਲੈਂਡ ਤੋਂ ਭਾਈ ਪ੍ਰਿਤਪਾਲ ਸਿੰਘ ਖ਼ਾਲਸਾ ਅਤੇ ਬਾਬਾ ਸੁਰਜੀਤ ਸਿੰਘ ਸੁੱਖਾ ਨੇ ਇਸ ਏਕਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਨਵਾਂ ਬਣਾਇਆ ਜਾਣ ਵਾਲਾ ਜਥੇਬੰਦਕ ਢਾਂਚਾ ਕੌਮ ਦੀ ਉਮੀਦਾਂ ਮੁਤਾਬਕ ਸੰਘਰਸ਼ ਜਾਰੀ ਰੱਖਦਾ ਹੋਇਆ ਪਹਿਲਾਂ ਦੀ ਤਰ੍ਹਾਂ ਜ਼ਮੀਨੀ ਪੱਧਰ ’ਤੇ ਚੱਲ ਰਹੀਆਂ ਗਤੀਵਿਧੀਆਂ ਵਿਚ ਇਤਿਹਾਸਕ ਵਾਧਾ ਕਰੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version