ਵੀਡੀਓ » ਸਿੱਖ ਖਬਰਾਂ

ਸ਼ਹੀਦਾਂ ਦੀਆਂ ਤਸਵੀਰਾਂ,ਕਿਤਾਬਾਂ ਦੇ ਅਧਾਰ ‘ਤੇ ਸਿੱਖਾਂ ਨੂੰ ਉਮਰਕੈਦ ਦੇ ਮਾਮਲੇ ਬਾਰੇ ਵਕੀਲ ਰਾਜਵਿੰਦਰ ਸਿੰਘ ਬੈਂਸ ਨਾਲ ਖਾਸ ਗੱਲਬਾਤ(ਵੇਖੋ)

February 9, 2019 | By

 

ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ। ਖਾੜਕੂ ਸਿੱਖ ਸੰਘਰਸ਼ ਦੇ ਮੁੱਖ ਮਾਮਲਿਆਂ, ਸਮੇਤ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਦੇ ਮਾਮਲੇ ਨੂੰ ਅਦਾਲਤਾਂ ਨੇ ਸਰਕਾਰ ਵਿਰੁਧ ਜੰਗ ਛੇੜਨ ਦੀ ਕਾਰਵਾਈ ਨਹੀਂ ਸੀ ਮੰਨਿਆ ਪਰ ਇਸ ਅਦਾਲਤ ਨੇ ਇਕ ਬਿਲਕੁਲ ਬੇਅਧਾਰ ਮਾਮਲੇ ਨੂੰ ਇਹ ‘ਜੰਗ ਛੇੜਨ ਦੀ ਕਾਰਵਾਈ’ ਬਣਾ ਦਿੱਤਾ ਹੈ।

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) ਦੀ ਅਦਾਲਤ ਵਲੋਂ ਤਿੰਨ ਸਿੱਖ ਕਾਰਕੁੰਨਾ ਨੂੰ ਭਾਰਤੀ ਸਜਾਵਲੀ ਦੀ ਧਾਰਾ(ਅਨੁਭਾਗ) 121(ਰਾਜ ਵਿਰੁੱਧ ਜੰਗ ਵਿੱਢਣ) ਅਤੇ 121ਏ (ਰਾਜ ਵਿਰੁੱਧ ਜੰਗ ਵਿੱਢਣ ਦੀ ਤਿਆਰੀ) ਅਧੀਨ ਉਮਰਕੈਦ ਦੀ ਸਜਾ ਸੁਣਾ ਦਿੱਤੀ ਗਈ ।

ਇਸ ਮਾਮਲੇ ਬਾਰੇ ਸਿੱਖ ਸਿਆਸਤ ਵਲੋਂ ਉੱਘੇ ਵਕੀਲ ਸ. ਰਾਜਵਿੰਦਰ ਸਿੰਘ ਬੈਂਸ ਨਾਲ ਖਾਸ ਗੱਲਬਾਤ ਕੀਤੀ ਗਈ ਹੈ।

 

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,