June 2, 2020 | By ਸਿੱਖ ਸਿਆਸਤ ਬਿਊਰੋ
ਫਰੈਕਫੋਰਟ: ਤੀਜੇ ਘੱਲਘਾਰੇ (ਜੂਨ 1984 ਦੇ ਹਮਲੇ) ਦੀ 36ਵੀਂ ਵਰ੍ਹੇਗੰਢ ਮੌਕੇ ਜਰਮਨੀ ਰਹਿੰਦੇ ਸੰਘਰਸ਼ਸ਼ੀਲ ਸਿੱਖਾਂ ਵੱਲੋਂ 6 ਜੂਨ ਦਿਨ ਸ਼ਨੀਵਾਰ ਨੂੰ ਫਰੈਂਕਫਰਟ ਸਥਿਤ ਭਾਰਤੀ ਸਫਾਰਤਖਾਨੇ (ਕੌਂਸਲੇਟ) ਦੇ ਬਾਹਰ ਰੋਹ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਦੀ ਸੰਗਤਾਂ ਵੱਲੋ 7 ਜੂਨ ਨੂੰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਵੀ ਕਰਵਾਏ ਜਾ ਰਹੇ ਹਨ।
ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਜਰਮਨੀ ਤੋਂ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਿਹਾ ਕਿ ਜੂਨ 84 ਦੇ ਘੱਲੂਘਾਰੇ ਨੂੰ ਵਾਪਰਿਆਂ ਪੂਰੇ 36 ਸਾਲ ਹੋ ਗਏ ਹਨ ਸਿੱਖ ਯਾਦ ਵਿੱਚ ਇਸ ਘੱਲੂਘਾਰੇ ਦੀ ਯਾਦ ਬਿਲਕੁਲ ਤਾਜ਼ਾ ਹੈ।
ਘੱਲੂਘਾਰੇ ਦੇ ਸ਼ਹੀਦਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਧਰਮ ਹੇਤ ਕੁਰਬਾਨੀਆਂ ਕਰਨ ਵਾਲੇ, ਇਤਿਹਾਸ ਤੇ ਲੋਕ ਯਾਦ ਦਾ ਅਮਿੱਟ ਹਿੱਸਾ ਬਣ ਜਾਂਦੇ ਹਨ।
“ਸਿੱਖ ਕੌਮ ਦੇ ਇਤਿਹਾਸ ਦਾ ਅਮਿੱਟ ਹਿੱਸਾ ਬਣੇ ਕੌਮੀ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਸਮੂਹ ਨਾਨਕ ਲੇਵਾ ਸੰਗਤਾਂ ਬੇਨਤੀ ਹੈ ਕਿ ਗੁਰਦੁਆਰਾ ਸਾਹਿਬਾਂ ਵਿੱਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਤੇ ਰੋਹ ਮੁਜ਼ਾਹਰਿਆਂ ਵਿੱਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਆਪਣੇ ਕੌਮੀ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰੀਏ”, ਭਾਈ ਗੁਰਚਰਨ ਸਿੰਘ ਨੇ ਕਿਹਾ।
Related Topics: Gurcharan Singh Goraya, June 1984 attack on Sikhs, June 1984 Memorial, Sikh News Germany