ਖਾਸ ਖਬਰਾਂ » ਸਿਆਸੀ ਖਬਰਾਂ

ਮੁੱਖ ਮਾਰਗਾਂ ‘ਤੇ ਹਿੰਦੀ ‘ਚ ਬੋਰਡ ਲਾਉਣ ਦੇ ਕੰਮ ‘ਚ ਤੇਜ਼ੀ, ਪੰਜਾਬੀ ਨੂੰ ਪਹਿਲੇ ਥਾਂ ‘ਤੇ ਲਿਖਣ ਤੋਂ ਇਨਕਾਰ

October 10, 2017 | By

ਬਠਿੰਡਾ: ਕੇਂਦਰ ਸਰਕਾਰ ਨੇ ਆਪਣੇ ਉਲੀਕੇ ਪ੍ਰੋਜੈਕਟਾਂ ‘ਤੇ ਪੰਜਾਬੀ ਭਾਸ਼ਾ ਨੂੰ ਸਭ ਤੋਂ ਉੱਪਰ ਲਿਖਣ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਕਿਹਾ ਪ੍ਰਾਜੈਕਟਾਂ ਵਿੱਚ ਬੋਰਡਾਂ ’ਤੇ ਹਿੰਦੀ ਭਾਸ਼ਾ ਹੀ ਮੋਹਰੀ ਰਹੇਗੀ। ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਲਾਏ ਜਾ ਰਹੇ ਸਾਈਨ ਬੋਰਡਾਂ ’ਤੇ ਹਿੰਦੀ ਭਾਸ਼ਾ ਨੂੰ ਪਹਿਲਾ ਥਾਂ ਦਿੱਤਾ ਗਿਆ ਹੈ ਜਦਕਿ ਦੂਜੇ ਥਾਂ ’ਤੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਤੀਜੇ ਥਾਂ ’ਤੇ ਹੈ।

ਹਿੰਦੀ ਨੂੰ ਪਹਿਲੀ ਥਾਂ ਅਤੇ ਪੰਜਾਬੀ ਨੂੰ ਤੀਜੀ ਥਾਂ ਦਰਸਾਉਂਦੇ ਮੁੱਖ ਮਾਰਗਾਂ 'ਤੇ ਲੱਗੇ ਬੋਰਡ

ਹਿੰਦੀ ਨੂੰ ਪਹਿਲੀ ਥਾਂ ਅਤੇ ਪੰਜਾਬੀ ਨੂੰ ਤੀਜੀ ਥਾਂ ਦਰਸਾਉਂਦੇ ਮੁੱਖ ਮਾਰਗਾਂ ‘ਤੇ ਲੱਗੇ ਬੋਰਡ

ਪੰਜਾਬੀ ਬੋਲੀ ਦੇ ਪ੍ਰੇਮੀਆਂ ਨੇ ਇਸ ਮਾਮਲੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੂੰ ਮੰਗ ਪੱਤਰ ਵੀ ਦਿੱਤਾ ਸੀ। ਹਰਰਾਏਪੁਰ ਅਤੇ ਅਮਰਗੜ੍ਹ ਪਿੰਡਾਂ ਦੇ ਲੋਕਾਂ ਨੇ ਅੱਕ ਕੇ ਦਰਜਨਾਂ ਸਾਈਨ ਬੋਰਡਾਂ ’ਤੇ ਕਾਲਾ ਪੋਚਾ ਵੀ ਫੇਰ ਦਿੱਤਾ। ਕੌਮੀ ਸ਼ਾਹਰਾਹ ਅਥਾਰਟੀ ਵੱਲੋਂ ਜਾਰੀ ਕੀਤੇ ਗਏ ਸਾਈਨ ਬੋਰਡਾਂ ਦੇ ਨਮੂਨੇ ਵਿੱਚ ਹਿੰਦੀ ਨੂੰ ਸਭ ਤੋਂ ਉਪਰ ਰੱਖਿਆ ਗਿਆ ਹੈ। ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਈਨ ਬੋਰਡਾਂ ’ਤੇ ਪੰਜਾਬੀ ਤੀਜੇ ਨੰਬਰ ’ਤੇ ਆ ਗਈ ਹੈ। ਮਾਮਲਾ ਭਖਣ ‘ਤੇ ਪ੍ਰਾਈਵੇਟ ਕੰਪਨੀ ਨੇ ਕੌਮੀ ਸ਼ਾਹਰਾਹ ’ਤੇ ਬਾਕੀ ਬਚਦੇ ਸਾਈਨ ਬੋਰਡ ਵੀ ਧੜਾਧੜ ਲਾਉਣੇ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ’ਤੇ ਹਿੰਦੀ ਨੂੰ ਹੀ ਸਭ ਤੋਂ ਉੱਪਰ ਥਾਂ ਦਿੱਤੀ ਗਈ ਹੈ।

ਸਬੰਧਤ ਖ਼ਬਰ:

ਕਿਵੇਂ ਮਰਦੀ ਹੈ ਕੋਈ ਬੋਲੀ? …

ਸਥਾਨਕ ਲੋਕਾਂ ਦੇ ਦੱਸਣ ਮੁਤਾਬਕ ਪ੍ਰਾਈਵੇਟ ਕੰਪਨੀ ਵੱਲੋਂ ਹੀ ਇਹ ਸਾਈਨ ਬੋਰਡ ਲਗਾਏ ਜਾ ਰਹੇ ਹਨ। ਪਿਛਲੇ ਦੋ ਦਿਨਾਂ ਤੋਂ ਇਸ ਕੰਪਨੀ ਨੇ ਸਾਈਨ ਬੋਰਡ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਹੈ।

ਸਬੰਧਤ ਖ਼ਬਰ:

‘ਹਰ’ ਭਾਸ਼ਾ ਸਿੱਖਣੀ ਮੁਸ਼ਕਲ, ਇਸ ਲਈ ਚੰਡੀਗੜ੍ਹ ‘ਚ ਪੰਜਾਬੀ ਲਾਗੂ ਨਹੀਂ ਕੀਤੀ ਜਾ ਸਕਦੀ: ਰਾਜਨਾਥ ਸਿੰਘ …

ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਏ.ਕੇ. ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੇ ਕੌਮੀ ਸ਼ਾਹਰਾਹ ਅਥਾਰਟੀ ਦੇ ਅਧਿਕਾਰੀਆਂ ਕੋਲ ਪੰਜਾਬੀ ਦਾ ਮੁੱਦਾ ਉਠਾਇਆ ਸੀ, ਪਰ ਉਨ੍ਹਾਂ ਸਾਈਨ ਬੋਰਡ ਤਬਦੀਲ ਕਰਨ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਲਿਖਤੀ ਰੂਪ ’ਚ ਮਾਮਲਾ ਭੇਜਣ ਲਈ ਵੀ ਆਖਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,