ਸਿਆਸੀ ਖਬਰਾਂ

ਓਂਟਾਰੀਓ ‘ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤੇ ਦੀ ਭਾਰਤ ਵਲੋਂ ਵਿਰੋਧਤਾ ਮੰਦਭਾਗੀ: ਸ਼੍ਰੋਮਣੀ ਕਮੇਟੀ

By ਸਿੱਖ ਸਿਆਸਤ ਬਿਊਰੋ

April 09, 2017

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਕੈਨੇਡਾ ਦੇ ਉਂਟਰੀਓ ਸੂਬੇ ਦੀ ਵਿਧਾਨ ਸਭਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ’ਤੇ ਪਾਸ ਕੀਤੇ ਮਤੇ ਦੀ ਭਾਰਤ ਸਰਕਾਰ ਵੱਲੋਂ ਨਿੰਦਾ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਖ਼ਦਿਲੀ ਦਿਖਾਉਣ ਲਈ ਕਿਹਾ ਹੈ। ਪ੍ਰੋ. ਬੰਡੂਗਰ ਨੇ ਇੱਥੇ ਪੱਤਰਕਾਰ ਮਿਲਣੀ ਦੌਰਾਨ ਉਂਟਾਰੀਓ ਵਿਧਾਨ ਸਭਾ ਦੇ ਮਤੇ ਦਾ ਸਵਾਗਤ ਕੀਤਾ ਅਤੇ ਮੰਗ ਕੀਤੀ ਕਿ ਭਾਰਤ ਸਰਕਾਰ ਵੀ 1984 ਦੀ ਸਿੱਖ ਨਸਲਕੁਸ਼ੀ ਸਬੰਧੀ ਮੁਆਫ਼ੀ ਮੰਗੇ। ਦੱਸਣਯੋਗ ਹੈ ਕਿ ਉਂਟਾਰੀਓ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਦੀ ਭਾਰਤ ਸਰਕਾਰ ਨੇ ਨਿੰਦਾ ਕੀਤੀ ਹੈ। ਭਾਰਤ ਦੇ ਵਿਦੇਸ਼ ਵਿਭਾਗ (MEA) ਦੇ ਬੁਲਾਰੇ ਨੇ ਅਜਿਹੇ ਮਤੇ ਦੀ ਜਿੱਥੇ ਨਿਖੇਧੀ ਕੀਤੀ ਹੈ, ਉਥੇ ਇਸ ਨੂੰ ਰੱਦ ਕਰਨ ਲਈ ਵੀ ਕਿਹਾ ਹੈ। ਉਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਆਖਿਆ ਹੈ ਕਿ ਸਿੱਖ ਨਸਲਕੁਸ਼ੀ ਕਾਰਨ ਸਿੱਖਾਂ ਦੇ ਜ਼ਖ਼ਮ ਅਜੇ ਵੀ ਅੱਲ੍ਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਅਜੇ ਤੱਕ ਕਾਨੂੰਨੀ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਜੇਕਰ ਉਂਟਾਰੀਓ ਵਿਧਾਨ ਸਭਾ ਨੇ ਸਿੱਖਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ ਤਾਂ ਇਸ ਵਿੱਚ ਹਰਜ਼ ਵੀ ਕੀ ਹੈ?

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਕੇਂਦਰ ਸਰਕਾਰ ਨੂੰ ਮੁੜ ਪੱਤਰ ਲਿਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਭਾਰਤ ਫੇਰੀ ਦੌਰਾਨ 20 ਅਪਰੈਲ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੇ ਸਨਮਾਨ ਦਾ ਪ੍ਰੋਗਰਾਮ ਉਲੀਕਿਆ ਹੈ।

ਸਬੰਧਤ ਖ਼ਬਰ ਅੰਗ੍ਰੇਜ਼ੀ ਵਿਚ ਪੜ੍ਹਨ ਲਈ: AISSF (Peer Mohammad) Demands “Sikh Genocide 1984” Resolution In Punjab Assembly …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: