September 17, 2016 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਅੱਜ ਇਥੇ ਕਾਰਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਅਤੇ ਬੀਬੀ ਸੁਪਰੀਤ ਕੌਰ ਸੇਰੋਂ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਨੇ ਲਿਆ।
ਇਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗ੍ਰੰਥੀ ਗਿਆਨੀ ਰਘਬੀਰ ਸਿੰਘ ਗ੍ਰੰਥੀ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਸੇਵਾ ਦੀ ਆਰੰਭਤਾ ਕੀਤੀ। ਬਾਟਿਆਂ ਦੀ ਸੇਵਾ ਬਾਬਾ ਅਨੂਪ ਸਿੰਘ ਹਜ਼ੂਰ ਸਾਹਿਬ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਰਣਜੀਤ ਸਿੰਘ ਸੇਵਾ ਪੰਥੀ ਅਤੇ ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ ਵਾਲਿਆਂ ਨੇ ਕੀਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਨਗਰਾਸੂ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ, ਬਾਬਾ ਸਾਧ ਜੀ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਨੇ ਵੀ ਸੰਗਤੀ ਰੂਪ ਵਿੱਚ ਸੇਵਾ ਵਿੱਚ ਹਿੱਸਾ ਪਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਕੱਤਰ ਸਿੰਘ ਤੇ ਸ. ਬਲਵਿੰਦਰ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਤੇ ਸ. ਗੁਰਵਿੰਦਰ ਸਿੰਘ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ, ਪ੍ਰੋ: ਸਰਦਾਰਾ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਫਤਿਹ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਆਤਮਾ ਸਿੰਘ ਤੇ ਬਾਬਾ ਰਾਣਾ ਸਿੰਘ ਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ, ਸ. ਅਵਤਾਰ ਸਿੰਘ ਟਰੱਕਾਂ ਵਾਲੇ ਵੀ ਹਾਜ਼ਰ ਸਨ।
Related Topics: Gurduara Ramsar Sahib, Kar Sewa, Shiromani Gurdwara Parbandhak Committee (SGPC)