Site icon Sikh Siyasat News

ਜਸਟਿਸ ਰਣਜੀਤ ਸਿੰਘ ਵੱਲੋਂ ਕੈਪਟਨ ਨੂੰ ਲਿਖੇ ਪੱਤਰ ਕਾਰਨ ਸਿਆਸੀ ਹਲਕਿਆਂ ‘ਚ ਹਲਚਲ

ਚੰਡੀਗੜ੍ਹ: ਜਸਟਿਸ ਰਣਜੀਤ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮੁੱਦੇ ਉੱਤੇ ਪੱਤਰ ਭੇਜਿਆ ਗਿਆ ਹੈ।

ਇਸ ਪੱਤਰ ਕਾਰਨ ਸਿਆਸੀ ਹਲਕਿਆਂ ਵਿੱਚ ਹਲਮਲ ਮਚ ਗਈ ਹੈ। ਇਸ ਪੱਤਰ ਵਿਚ ਜਸਟਿਸ ਰਣਜੀਤ ਸਿੰਘ ਨੇ ਦਾਅਵਾ ਕੀਤਾ ਕਿ ਰਣਜੀਤ ਸਿੰਘ ਦੀ ਸੁਰੱਖਿਆ ਦਾ ਮੁੱਦਾ ਸੂਬੇ ਦੇ ਡੀਜੀਪੀ ਅਤੇ ਹੋਰਨਾਂ ਅਧਿਕਾਰੀਆਂ ਕੋਲ ਉਠਾਇਆ ਗਿਆ ਸੀ ਪਰ ਇਸ ਸੰਵੇਦਨਸ਼ੀਲ ਮਾਮਲੇ ਤੇ ਕਿਸੇ ਵੀ ਅਧਿਕਾਰੀ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਐੱਸਐੱਸਪੀ ਨੂੰ ਨਿੱਜੀ ਤੌਰ ਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਗਈ ਸੀ।

ਮ੍ਰਿਤਕ ਸ. ਸੁਰਜੀਤ ਸਿੰਘ

ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਨੇ ਜਸਟਿਸ ਰਣਜੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਖੁਲਾਸਾ ਕੀਤਾ ਕਿ ਸੁਰਜੀਤ ਦੀ ਮੌਤ ਕੁਦਰਤੀ ਨਹੀਂ ਸੀ। ਉਸ ਦੀ ਮੌਤ ਪ੍ਰਭਾਵਸ਼ਾਲੀ ਵਿਅਕਤੀਆਂ ਅਤੇ ਖਾਸ ਕਰ ਕੇ ਪੁਲਿਸ ਵੱਲੋਂ ਲਗਾਤਾਰ ਪਾਏ ਜਾਦੇ ਦਬਾਅ ਕਾਰਨ ਹੋਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version