ਅਸਪਾਲ ਕਲਾਂ ਵਿੱਚ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਭਗਵੰਤ ਮਾਨ।

ਪੰਜਾਬ ਦੀ ਰਾਜਨੀਤੀ

2019 ਦੀ ਲੋਕ ਸਭਾ ਚੋਣ ਸੰਗਰੂਰ ਤੋਂ ਹੀ ਲੜਾਂਗਾ: ਭਗਵੰਤ ਮਾਨ

By ਸਿੱਖ ਸਿਆਸਤ ਬਿਊਰੋ

January 23, 2018

ਚੰਡੀਗੜ: ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ 2019 ਦੀ ਲੋਕ ਸਭਾ ਚੋਣ ਸੰਗਰੂਰ ਤੋਂ ਹੀ ਲੜਨ ਦਾ ਐਲਾਨ ਕੀਤਾ ਹੈ। ਹਲਕਾ ਭਦੌੜ ਦੇ ਅੱਠ ਪਿੰਡਾਂ ਦੇ ਦੌਰੇ ਤਹਿਤ ਪਿੰਡ ਅਸਪਾਲ ਕਲਾਂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਆਖਿਆ ਕਿ ਸੰਗਰੂਰ ਦੇ ਲੋਕਾਂ ਨੇ 2.5 ਲੱਖ ਵੋਟਾਂ ਨਾਲ ਜਿਤਾ ਕੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕੀਤਾ ਹੈ, ਉਸਨੂੰ ਉਹ ਕਦੇ ਨਹੀਂ ਤੋੜਨਗੇ। ਦੱਸਣਯੋਗ ਹੈ ਕਿ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਹਨ।

ਦਿੱਲੀ ਵਿੱਚ ਅਯੋਗ ਕਰਾਰ ਦਿੱਤੇ ਵਿਧਾਇਕਾਂ ਦੇ ਮਾਮਲੇ ਵਿੱਚ ਮਾਨ ਨੇ ਆਖਿਆ ਕਿ ਇਹ ਇਕਪਾਸੜ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਇਹ ਨਰਿੰਦਰ ਮੋਦੀ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਚੱਲੀਆਂ ਜਾ ਰਹੀਆਂ ਚਾਲਾਂ ਜਿਹੀ ਹੀ ਇੱਕ ਚਾਲ ਹੈ।

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਮਾਨ ਨੇ ਆਖਿਆ ਕਿ ਇੰਜ ਲੱਗਦਾ ਹੈ ਕਿ ਜਿਵੇਂ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਦੀ ਇਸ ਤੋਂ ਵੱਡੀ ਨਲਾਇਕੀ ਕੀ ਹੋ ਸਕਦੀ ਹੈ ਕਿ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੀ ਹੀ ਹਕੂਮਤ ਵਿਰੁੱਧ ਮੋਰਚਾ ਖੋਲ੍ਹਣਾ ਪਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: