ਵਿਦੇਸ਼ » ਸਿੱਖ ਖਬਰਾਂ

ਇਟਲੀ ਦੇ ਸ਼ਹਿਰ ਵੀਨਸ ਵਿੱਚ ਹੋਇਆ ਖਾਲਸਾ ਸਾਜ਼ਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

May 1, 2016 | By

ਵੀਨਸ, ਇਟਲੀ: ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵੱਲੋਂ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਵਿਚੈਂਸਾ ਸ਼ਹਿਰ ਵਿਖੇ ਤੀਜਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਖ਼ਾਲਸਾ ਸਾਜਨਾ ਦਿਵਸ ਨੂੰ ਸਜਾਏ ਗਏ ਇਸ ਨਗਰ ਕੀਰਤਨ ਵਿਚ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦਾ ਆਰੰਭ ਵਿਚੈਂਸਾ ਦੀ ਐਰੋਸਪਿਨ ਮਾਰਕੀਟ ਦੇ ਨੇੜਿਉਂ  ਬਹੁਤ ਹੀ ਸ਼ਰਧਾਪੂਰਵਕ ਤੇ ਸ਼ਾਨੋਂ-ਸ਼ੌਕਤ ਦੇ ਨਾਲ ਹੋਇਆ।

1326590__5ਥਾਂ-ਥਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਦੇ ਮੁੱਖ ਸੇਵਾਦਾਰ ਭਾਈ ਗੁਰਦੇਵ ਸਿੰਘ ਭਦਾਸ, ਸੈਕਟਰੀ ਭਾਈ ਅਵਤਾਰ ਸਿੰਘ ਮਿਆਣੀ, ਭਾਈ ਲਖਵਿੰਦਰ ਸਿੰਘ ਤਲਵੰਡੀ ਕੂਕਾਂ, ਭਾਈ ਬਲਜੀਤ ਸਿੰਘ, ਭਾਈ ਪ੍ਰੇਮ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਸਵੀਰ ਸਿੰਘ, ਭਾਈ ਹਰਵਿੰਦਰ ਸਿੰਘ ਸੋਢੀ, ਭਾਈ ਤਜਿੰਦਰ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਆਰਜੀਨਿਆਨੋ ਤੇ ਸਤਵੀਰ ਸਿੰਘ ਆਦਿ ਅਹੁਦੇਦਾਰਾਂ ਦੇ ਸੁਚੱਜੇ ਪ੍ਰੰਬਧਾਂ ਸਦਕਾ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਬਾਬਾ ਦੀਪ ਸਿੰਘ ਗੁਰਮਤਿ ਗਤਕਾ ਅਕੈਡਮੀ ਪੋਰਦੀਨੋਨੇ ਦੁਆਰਾ ਗਤਕੇ ਦੇ ਜੌਹਰ ਦਿਖਾਏ ਗਏ।

ਨਗਰ ਕੀਰਤਨ ਦੌਰਾਨ ਇੰਡੀਆ ਦੀ ਧਰਤੀ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਇੰਟਰਨੈਸ਼ਨਲ ਪੰਥਕ ਢਾਡੀ ਭਾਈ ਸਰੂਪ ਸਿੰਘ ਕੰਡਿਆਣਾ ਦੇ ਢਾਡੀ ਜਥੇ ਦੁਆਰਾ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਗਿਆ। ਨਗਰ ਕੀਰਤਨ ਵਿਚ ਇਟਲੀ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਅਤੇ ਇਟਾਲੀਅਨ ਪ੍ਰਮੁੱਖ ਅਧਿਕਾਰੀ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: