ਵੀਡੀਓ » ਸਿਆਸੀ ਖਬਰਾਂ

ਪੰਜਾਬ ‘ਚੋਂ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿਆਂਗੇ: ਸੁਖਬੀਰ ਬਾਦਲ

July 7, 2016 | By

ਜਲਾਲਾਬਾਦ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੂਬੇ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਐਸਵਾਈਐਲ ਮੁੱਦੇ ‘ਤੇ ਪੰਜਾਬ ਦੇ ਹਿਤਾਂ ਦਾ ਪੱਖ ਪੂਰਿਆ ਜਾਵੇਗਾ ਕਿਉਂਕਿ ਪਾਣੀ ਪੰਜਾਬ ਦੀ ਕਿਰਸਾਨੀ ਦੀ ਜਿੰਦ-ਜਾਨ ਹੈ।

ਜ਼ਿਕਰਯੋਗ ਹੈ ਕਿ 2004 ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਦੌਰਾਨ ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਂਇਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ਼ ਜ਼ੁਮਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ।ਇਸ ਤਰਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ਼-ਜ਼ੁਮਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹਤੁ ਵੱਡਾ ਨੁਕਸਾਨ ਹੋ ਗਿਆ ਹੈ।ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਨਣ ਨੂੰ ਬੜਾ ਅਜ਼ੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ਼ ਜ਼ੁਮਨਾ ਲਿੰਕ ਨਹਿਰ ਨੂੰ ਬਨਣ ਤੋਂ ਰੋਕਣ ਲਈ (ਜਿਸ ਰਾਹੀ 34 ਪਾਣੀ ਜਾਣ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ (59.5) ਰਾਜਸਥਾਨ(86), ਅਤੇ ਦਿੱਲੀ (2) ਨੂੰ ਗੈਰ-ਕਾਨੂੰਨੀ ਸਮਝੋਤਿਆਂ ਰਾਹੀ ਵੱਡੀ ਮਾਤਰਾ ਵਿੱਚ ਦਿੱਤੇ ਪਾਣੀ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਪਾਣੀਆਂ ਬਾਰੇ ਵਧੇਰੇ ਜਾਣਕਾਰੀ ਲਈ ਵੀਡੀਓ ਦੇਖੋ:

ਇਸ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ: http://sikhsiyasat.net/2015/07/09/river-water-issue-badal-and-amarinder-equally-responsible-for-murdering-riparian-rights-of-the-punjab/

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,