ਸਿਆਸੀ ਖਬਰਾਂ

‘ਹਰ’ ਭਾਸ਼ਾ ਸਿੱਖਣੀ ਮੁਸ਼ਕਲ, ਇਸ ਲਈ ਚੰਡੀਗੜ੍ਹ ‘ਚ ਪੰਜਾਬੀ ਲਾਗੂ ਨਹੀਂ ਕੀਤੀ ਜਾ ਸਕਦੀ: ਰਾਜਨਾਥ ਸਿੰਘ

July 28, 2017 | By

ਚੰਡੀਗੜ੍ਹ: ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਦੀ ਦਫ਼ਤਰੀ ਪੰਜਾਬੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਰਾਜਨਾਥ ਨੇ ਕਿਹਾ ਕਿ ਚੰਡੀਗੜ੍ਹ ਦੀ ਦਫਤਰੀ ਭਾਸ਼ਾ ਅੰਗਰੇਜ਼ੀ ਹੀ ਰਹੇਗੀ। ਗ੍ਰਹਿ ਮੰਤਰੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬੀ ਭਾਸ਼ਾ ’ਚ ਆਏ ਚਿੱਠੀ-ਪੱਤਰਾਂ ਦਾ ਜਵਾਬ ਪੰਜਾਬੀ ਅਤੇ ਹਿੰਦੀ ਭਾਸ਼ਾ ’ਚ ਦਿੱਤਾ ਜਾਇਆ ਕਰੇ।

ਭਾਰਤ ਦੇ ਗ੍ਰਹਿ ਮੰਤਰ ਰਾਜਨਾਥ ਸਿੰਘ ਚੰਡੀਗੜ੍ਹ 'ਚ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ

ਭਾਰਤ ਦੇ ਗ੍ਰਹਿ ਮੰਤਰ ਰਾਜਨਾਥ ਸਿੰਘ ਚੰਡੀਗੜ੍ਹ ‘ਚ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ

ਗ੍ਰਹਿ ਮੰਤਰਾਲੇ ਦੀ ਚੰਡੀਗੜ੍ਹ ਤੋਂ ਸਲਾਹਕਾਰ ਕਮੇਟੀ ਦੀ ਵੀਰਵਾਰ (27 ਜੁਲਾਈ) ਰਾਜਨਾਥ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਹੋਈ। 12 ਮੈਂਬਰੀ ਕਮੇਟੀ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਚੰਡੀਗੜ੍ਹ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤਾ।

ਗੱਲਬਾਤ ਦੌਰਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਅੰਗਰੇਜ਼ੀ ਹੀ ਰਹੇਗੀ। ਰਾਜਨਾਥ ਦੀ ਦਲੀਲ ਇਹ ਸੀ ਕਿ ਚੰਡੀਗੜ੍ਹ ‘ਚ ਭਾਰਤੀ ਉਪ ਮਹਾਂਦੀਪ ਦੇ ਵੱਖ-ਵੱਖ ਹਿੱਸਿਆਂ ’ਤੋਂ ਅਧਿਕਾਰੀ ਆਉਂਦੇ ਹਨ ਅਤੇ ਉਨ੍ਹਾਂ ਲਈ ‘ਹਰ’ ਭਾਸ਼ਾ ਸਿੱਖਣੀ ਮੁਸ਼ਕਲ ਹੈ। ਇਸ ਵਾਸਤੇ ਚੰਡੀਗੜ੍ਹ ਦੀ ਮੁੱਖ ਭਾਸ਼ਾ ਅੰਗਰੇਜ਼ੀ ਹੀ ਰਹੇਗੀ।

ਸਬੰਧਤ ਖ਼ਬਰ:

ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਲਈ ਚੰਡੀਗੜ੍ਹ ‘ਚ ਪ੍ਰਦਰਸ਼ਨ; ਗ੍ਰਿਫਤਾਰੀਆਂ …

ਗ੍ਰਹਿ ਮੰਤਰਾਲੇ ਦੀ ਸਲਾਹਾਕਰ ਕਮੇਟੀ ਦੀ ਮੀਟਿੰਗ ਹੁਣ ਹਰ ਛੇ ਮਹੀਨੇ ਬਾਅਦ ਹੋਇਆ ਕਰੇਗੀ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਇਸ ਵਾਰ 12 ਸਾਲਾਂ ਬਾਅਦ ਹੋਈ ਹੈ।

ਸਬੰਧਤ ਖ਼ਬਰ:

ਚੰਡੀਗੜ੍ਹ ਦੀਆਂ ਪੰਚਾਇਤਾਂ ਵੱਲੋਂ ਪੰਜਾਬੀ ਦੇ ਹੱਕ ’ਚ ਮਤੇ ਪਾਸ ਕਰਕੇ 1 ਜੂਨ ਤੋਂ ਸੰਘਰਸ਼ ਕਰਨ ਦਾ ਐਲਾਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,