ਕੌਮਾਂਤਰੀ ਖਬਰਾਂ

ਪਾਕਿਸਤਾਨ ਫੌਜ ਨੇ ਅਫ਼ਗਾਨ ਸਰਹੱਦ ‘ਤੇ ਭੇਜਿਆ ਭਾਰੀ ਤੋਪਖਾਨਾ

February 21, 2017 | By

ਇਸਲਾਮਾਬਾਦ: ਪਾਕਿਸਤਾਨ ਨੇ ਅਫ਼ਗਾਨਿਸਤਾਨ ਦੀ ਸਰਹੱਦ ਵੱਲ ਭਾਰੀ ਤੋਪਖਾਨਾ ਭੇਜਿਆ ਹੈ। ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸੋਮਵਾਰ ਕਿਹਾ ਕਿ ਸਰਹੱਦ ‘ਤੇ ਸੁਰੱਖਿਆ ਪ੍ਰਬੰਧ ਇੰਤਹਾਪਸੰਦੀ ਖਿਲਾਫ਼ ਜੰਗ ਲਈ ਮਜ਼ਬੂਤ ਕੀਤੇ ਗਏ ਹਨ। ਪਾਕਿਸਤਾਨੀ ਅੰਗ੍ਰੇਜ਼ੀ ਅਖ਼ਬਾਰ ‘ਐਕਸਪ੍ਰੈਸ ਟ੍ਰਿਬਿਊਨ’ ਨੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਵਿਚ ਲਗਾਤਾਰ ‘ਦਹਿਸ਼ਤਗਰਦੀ’ ਹਮਲਿਆਂ ਪਿੱਛੋਂ ਪਾਕਿਸਤਾਨੀ ਫ਼ੌਜ ਨੇ ਚਮਨ ਤੇ ਤੋਰਖਾਮ ਜ਼ਿਲ੍ਹਿਆਂ ਵਿਚ ਪਾਕਿਸਤਾਨ-ਅਫ਼ਗਾਨ ਸਰਹੱਦ ‘ਤੇ ਭਾਰੀ ਤੋਪਖਾਨਾ ਭੇਜਿਆ ਹੈ।

ਪਾਕਿਸਤਾਨ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ

ਪਾਕਿਸਤਾਨ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ

ਫ਼ੌਜ ਨੇ ਦੋ ਦਿਨ ਪਹਿਲਾਂ ਹੀ ਮੁਹੰਮਦ ਤੇ ਖੈਬਰ ਕਬਾਇਲੀ ਖੇਤਰਾਂ ਦੇ ਸਾਹਮਣੇ ਤੋਰਖਾਮ ਸਰਹੱਦ ‘ਤੇ ਤਹਿਰੀਕ-ਏ-ਤਾਲਿਬਾਨ ਦੇ ਜਮਾਤ-ਉਲ-ਅਹਰਾਰ ਜਥੇਬੰਦੀਆਂ ਦੇ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਸੀ। ਪਾਕਿਸਤਾਨ ਦਾ ਦੋਸ਼ ਹੈ ਕਿ ਹਾਲ ਹੀ ਵਿਚ ਪਾਕਿਸਤਾਨ ਦੇ ਲਾਹੌਰ ਅਤੇ ਸਿੰਧ ਆਦਿ ਸਥਾਨਾਂ ‘ਤੇ ਹੋਏ ਆਤਮਘਾਤੀ ਹਮਲਿਆਂ ਪਿੱਛੇ ਜਿਨ੍ਹਾਂ ਦਾ ਹੱਥ ਹੈ ਉਹ ਅਫ਼ਗਾਨਿਸਤਾਨ ਸਰਹੱਦ ਪਾਰ ਸੁਰੱਖਿਅਤ ਪਨਾਹਗਾਹਾਂ ‘ਚ ਬੈਠੇ ਹਨ। ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਨੇ ਕਿਹਾ ਕਿ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਸੁਰੱਖਿਆ ਉਪਾਅ ‘ਦਹਿਸ਼ਤਗਰਦੀ ਖਿਲਾਫ ਜੰਗ’ ਦਾ ਹਿੱਸਾ ਹੈ।

ਸਬੰਧਤ ਖ਼ਬਰ:

“ਝੂਲੇ ਲਾਲ” ਦੀ ਦਰਗਾਹ ‘ਤੇ ਹਮਲੇ ਦੇ ਜਵਾਬ ‘ਚ ਪਾਕਿਸਤਾਨੀ ਫੌਜ ਦੀ ਕਾਰਵਾਈ ‘ਚ 100 ਇੰਤਹਾਪਸੰਦ ਮਰੇ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,