Site icon Sikh Siyasat News

ਪਾਕਿਸਤਾਨ ਸਿੱਖ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਇਆ

ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਜਿਲ੍ਹਾ ਬਠਿੰਡਾ (ਪੰਜਾਬ)।

ਤਲਵੰਡੀ ਸਾਬੋ: ਪੰਜਾਬ ਵਿਚਲੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਆਇਆ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ 41 ਮੈਂਬਰੀ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਇਆ। ਭਾਈ ਗੁਰਬਿੰਦਰ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਇੱਥੇ ਪਹੁੰਚਣ ‘ਤੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਵਾਗਤ ਕੀਤਾ ਗਿਆ।

ਤਖ਼ਤ ਦਮਦਮਾ ਸਾਹਿਬ ਸਮੇਤ ਇੱਥੋਂ ਦੇ ਹੋਰ ਧਾਰਮਿਕ ਅਸਥਾਨਾਂ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਵਸਤਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਪਾਕਿਸਤਾਨ ਦੀਆਂ ਸੰਗਤਾਂ ਨੇ ਕਿਹਾ ਕਿ ਉਨ੍ਹਾਂ ਦੇ ਦਿਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਤਾਂਘ ਸੀ, ਜੋ ਅੱਜ ਪੂਰੀ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਸਰਹੱਦਾਂ ‘ਤੇ ਤਣਾਅ ਵਾਲੀ ਸਥਿਤੀ ਬਣਦੀ ਹੈ ਤਾਂ ਦੋਵਾਂ ਮੁਲਕਾਂ ਦੇ ਸ਼ਰਧਾਲੂਆਂ ਨੂੰ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਵੀਜ਼ਾ ਪ੍ਰਣਾਲੀ ਵੀ ਸੁਖਾਲੀ ਬਣਾਉਣ ਦੀ ਅਪੀਲ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version