Site icon Sikh Siyasat News

1986 ‘ਚ ਨਕੋਦਰ ਵਿਖੇ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ (ਅੰਮ੍ਰਿਤਸਰ) ‘ਚ ਲਾਈਆਂ ਗਈਆਂ

ਸਾਕਾ ਨਕੋਦਰ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਏ ਜਾਣ ਮੌਕੇ ਦੀ ਇਕ ਤਸਵੀਰ (2017)

ਅੰਮ੍ਰਿਤਸਰ: 4 ਫਰਵਰੀ, 1986 ਵਿੱਚ ਗੁਰਦੁਆਰਾ ਸ੍ਰੀ ਗੁਰੂ ਨਾਨਕਪੁਰਾ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਰੋਸ ਪ੍ਰਗਟ ਕਰਦੇ ਸਮੇਂ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਖੇ ਲਾਈਆਂ ਗਈਆਂ ਹਨ।

ਸ਼ਹੀਦ ਹੋਏ ਚਾਰ ਸਿੱਖ ਨੌਜਵਾਨ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਤੇ ਭਾਈ ਝਿਲਮਣ ਸਿੰਘ ਰਾਜੇਵਾਲ ਗੋਰਸੀਆਂ ਸਨ। ਉਸ ਵੇਲੇ ਦੇ ਜਲੰਧਰ ਦੇ ਐਸ.ਐਸ.ਪੀ. ਇਜ਼ਹਾਰ ਆਲਮ ਨੇ 4 ਫਰਵਰੀ 1986 ਨੂੰ ਨਕੋਦਰ ਵਿਖੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ।

ਇਨ੍ਹਾਂ ਚਾਰ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਏ ਜਾਣ ਦੀ ਮੰਗ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ ਜਿਸ ਨੂੰ ਪਿਛਲੇ ਦਿਨੀਂ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਪ੍ਰਵਾਨ ਕਰ ਲਿਆ ਗਿਆ ਸੀ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਜਾਂਦੀਆਂ ਹਨ ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਸੁਚੱਜੇ ਕਾਰਜ ਕੀਤੇ ਹੋਣ ਤੇ ਜੋ ਦੂਸਰਿਆਂ ਲਈ ਮਾਰਗ ਦਰਸ਼ਕ ਹੋਣ।

ਸਬੰਧਤ ਖ਼ਬਰ:

ਨਕੋਦਰ ਸਾਕੇ ਦੇ ਸ਼ਹੀਦਾਂ ਦੀਆਂ ਤਸਵੀਰਾਂ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ‘ਚ ਲੱਗੀਆਂ …

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਹੁਦੇਦਾਰ ਮਨਜੀਤ ਸਿੰਘ, ਅਮਰਜੀਤ ਸਿੰਘ ਚਾਵਲਾ, ਰਾਮ ਸਿੰਘ, ਹਰਚਰਨ ਸਿੰਘ, ਰੂਪ ਸਿੰਘ ਵੀ ਮੌਜੂਦ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Portraits of Sikh Martyrs of Nakodar Police Firing Installed at Sikh Ajaib Ghar (Museum) …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version