ਖਾਸ ਖਬਰਾਂ » ਖੇਤੀਬਾੜੀ » ਸਿਆਸੀ ਖਬਰਾਂ

ਪੰਜਾਬ ਸਰਕਾਰ ਨੇ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਮਾਹਰਾਂ ਦਾ ਬਣਾਇਆ ਪੈਨਲ

April 15, 2017 | By

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਮਾਹਰਾਂ ਦਾ ਇਕ ਪੈਨਲ ਬਣਾਇਆ ਹੈ ਜਿਹੜਾ ਕਿ ਕਰਜ਼ਿਆਂ ਦੀ ਮਾਫੀ ਸਬੰਧੀ ਤਰੀਕਿਆਂ ਦਾ ਸੁਝਾਅ ਦੇਵੇਗਾ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਪੈਨਲ ਦੀ ਅਗਵਾਈ ‘ਖੇਤੀਬਾੜੀ ਦੇ ਖਰਚੇ ਅਤੇ ਕੀਮਤਾਂ’ ਕਮਿਸ਼ਨ ਦੇ ਸਾਬਕਾ ਚੇਅਰਮੈਨ ਡਾ. ਟੀ. ਹੱਕ ਹੋਣਗੇ, ਜੋ ਕਿ ਸਰਕਾਰ ਨੂੰ ਆਪਣੀ ਰਿਪੋਰਟ 60 ਦਿਨਾਂ ‘ਚ ਸੌਂਪਣਗੇ।

ਪੈਨਲ ਦੇ ਦੋ ਹੋਰ ਮੈਂਬਰਾਂ ਵਿਚੋਂ ਡਾ. ਪ੍ਰਮੋਦ ਕੁਮਾਰ ਜੋਸ਼ੀ (ਡਾਇਰੈਕਟਰ, ਦੱਖਣੀ ਏਸ਼ੀਆ, ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਟਿਊਟ) ਅਤੇ ਡਾ. ਬੀ.ਐਸ. ਢਿੱਲੋਂ (ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ) ਹੋਣਗੇ।

ਡਾ. ਬਲਵਿੰਦਰ ਸਿੰਘ ਸਿੱਧੂ (ਕਮਿਸ਼ਨਰ ਅਤੇ ਡਾਇਰੈਕਟਰ, ਪੰਜਾਬ) ਪੈਨਲ ਦੇ ਸਹਾਇਕ ਵਜੋਂ ਸੇਵਾ ਨਿਭਾਉਣਗੇ। ਉਹ ਬੈਂਕਿੰਗ ਖੇਤਰ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਪ੍ਰਬੰਧ ਕਰਨਗੇ।

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਸੁਵਿਧਾਜਨਕ ਬਣਾਉਣ ਲਈ ਪੈਨਲ ਕਿਸੇ ਹੋਰ ਮੈਂਬਰ ਨੂੰ ਵੀ ਸ਼ਾਮਲ ਕਰ ਸਕਦਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjab Govt Sets Up Expert Panel On Farm Debt Waiver, To Seek Ways & Means For The Debt Waiver …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,