Site icon Sikh Siyasat News

ਰਾਜੀਵ ਗਾਂਧੀ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਸਿੱਖ ਦਾ ਕਤਲੇਆਮ ਸ਼ੁਰੂ ਸੀ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ: ਕੈਪਟਨ ਅਮਰਿੰਦਰ ਸਿੰਘ ਨੇ ਨਵੰਬਰ 1984 ਸਿੱਖ ਕਤਲੇਆਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਝੂਠਾ ਭੰਡੀ ਪ੍ਰਚਾਰ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਨਿਰਾਸ਼ਾਜਨਕ ਕੋਸ਼ਿਸ਼ ਦੀ ਤਿੱਖੀ ਆਲੋਚਨਾ ਕੀਤੀ ਹੈ।

ਸਿੱਖ ਕਤਲੇਆਮ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ ‘ਤੇ ਸਵਾਲ ਉਠਾਉਣ ਕੈਪਟਨ ਨੇ ਕਿਹਾ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ ‘ਤੇ ਕਲਕੱਤਾ ਤੋਂ ਕੋਈ 150 ਕਿਲੇਮੀਟਰ ਦੂਰ ਕੋਂਟਾਈ ਵਿਖੇ ਸਨ ਅਤੇ ਸੁਖਬੀਰ ਬਾਦਲ ਟੀ.ਵੀ. ਇੰਟਰਵਿਊ ਵਿੱਚ ਜਗਦੀਸ਼ ਟਾਈਟਲਰ ਦੇ ਬਿਆਨ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਨੇ ਇਸ ਸਟਿੰਗ ਅਪ੍ਰੇਸ਼ਨ ਦੇ ਨਾਲ ਰਾਜੀਵ ਗਾਂਧੀ ਨੂੰ ਜੋੜਨ ਦੀ ਕੋਸ਼ਿਸ਼ ਕਰਨ ਲਈ ਅਕਾਲੀ ਆਗੂ ਦੀ ਆਲੋਚਨਾ ਕੀਤੀ ਹੈ ਜਿਸ ਨੂੰ ਟਾਈਟਲਰ ਪਹਿਲਾਂ ਹੀ ਜਾਅਲੀ ਵੀਡੀਓ ਆਖ ਕੇ ਰੱਦ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਪੂਰੀ ਤਰਾਂ ਰਿਕਾਰਡ ਹੈ ਕਿ ਰਾਜੀਵ ਗਾਂਧੀ ਨੂੰ ਇੰਦਰਾ ਗਾਂਧੀ ਦੀ ਮੌਤ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਦਿੱਲੀ ਵਾਪਿਸ ਆਇਆ ਅਤੇ ਉਸ ਸਮੇਂ ਸਿੱਖ ਦਾ ਕਤਲੇਆਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਟਾਈਟਲਰ ਨੇ ਆਪਣੀ ਇੰਟਰਵਿਊ ਵਿੱਚ ਸ਼ਪਸ਼ਟ ਕਿਹਾ ਹੈ ਕਿ ਰਾਜੀਵ ਗਾਂਧੀ ਨੇ ਉਨਾਂ ਦੇ ਨਾਲ ਸਥਿਤੀ ‘ਤੇ ਨਿਯੰਤਰਣ ਕਰਨ ਦੀ ਕੋਸ਼ਿਸ਼ ਕੀਤੀ ਜੋ ਕਿ ਉਨਾਂ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਸਮੇਂ ਗੰਭੀਰ ਰੂਪ ਅਖਤਿਆਰ ਕਰ ਗਈ ਸੀ। ਰਾਜੀਵ ਗਾਂਧੀ ਨੇ ਸਾਰੇ ਪਾਰਟੀ ਵਿਧਾਇਕਾਂ ਨੂੰ ਆਪਣੇ ਆਪਣੇ ਹਲਕਿਆਂ ਵਿੱਚ ਜਾਣ ਦੀਆਂ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਉਨਾਂ ਨੂੰ ਹਰ ਕੀਮਤ ‘ਤੇ ਸਥਿਤੀ ਸ਼ਾਂਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version