Site icon Sikh Siyasat News

ਪੰਥਕ ਜਥੇਬੰਦੀਆਂ ਵਲੋਂ ਭਾਈ ਸੁੱਖਾ, ਭਾਈ ਜਿੰਦਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਅਰੁਣ ਵੈਦਿਆ ਨੂੰ ਮਾਰਨ ਕਰਕੇ 9 ਅਕਤੂਬਰ, 1992 ਨੂੰ ਫਾਂਸੀ ਦਿੱਤੀ ਗਈ ਸੀ।

ਸ਼ਹੀਦਾਂ ਦੀ 25ਵੀਂ ਯਾਦ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।

ਭਾਈ ਸੁੱਖਾ ਅਤੇ ਭਾਈ ਜਿੰਦਾ ਨੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪੰਥਕ ਜਥੇਬੰਦੀਆਂ ਦੇ ਆਗੂ

ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ਼ਹੀਦਾਂ ਵਲੋਂ ਦਿੱਤੀ ਕੁਰਬਾਨੀ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਦੋਵਾਂ ਨੇ ਜੂਨ 1984 ‘ਚ ਦਰਬਾਰ ਸਾਹਿਬ / ਅਕਾਲ ਤਖ਼ਤ ਸਾਹਿਬ ‘ਤੇ ਭਾਰਤੀ ਫੌਜ ਦੇ ਹਮਲੇ ਦਾ ਬਦਲਾ ਲੈਣਾ ਲਈ ਆਪਾ ਵਾਰਿਆ। ਇਸ ਮੌਕੇ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਅਤੇ ਸਿੱਖ ਜਥੇਬੰਦੀਆਂ ਵਲੋਂ ਭਾਈ ਜਿੰਦਾ ਦੇ ਭੈਣ ਜੀ ਅਤੇ ਭਾਈ ਸੁੱਖਾ ਦੀ ਭਾਣਜੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਸਹੀਦਾਂ ਨੂੰ ਖ਼ਾਲਿਸਤਾਨ ਸੰਘਰਸ਼ ਦੇ ਸ਼ਹੀਦ ਐਲਾਨਿਆ। ਦਲ ਖ਼ਾਲਸਾ ਆਗੂਆਂ ਨੇ ਭਾਈ ਸੁੱਖਾ ਅਤੇ ਭਾਈ ਜਿੰਦਾ ਵਲੋਂ ਮੁਕੱਦਮੇ ਦੌਰਾਨ ਦਿਖਾਈ ਗਈ ਮਿਸਾਲੀ ਬਹਾਦਰੀ ਲਈ ਉਨ੍ਹਾਂ ਦੀ ਤਰੀਫ ਕੀਤੀ ਕਿ ਸ਼ਹੀਦਾਂ ਨੇ ਰਹਿਮ ਦੀ ਅਪੀਲ ਕਰਨ ਦੀ ਬਜਾਏ ਖੁੱਸ਼ੀ ਨਾਲ ਸ਼ਹਾਦਤ ਨੂੰ ਗਲ ਲਾਇਆ।

2015 ‘ਚ ਹੋਏ ਸ਼ਹੀਦੀ ਸਮਾਗਮ ਦੀ ਵੀਡੀਓ ਰਿਪੋਰਟ ਦੇਖਣ ਲਈ:

ਸ਼ਹੀਦੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ, ਦਮਦਮੀ ਟਕਸਾਲ ਦੇ ਬੁਲਾਰੇ ਅਜੈਬ ਸਿੰਘ ਅਭਿਆਸੀ, ਭਾਈ ਜਿੰਦਾ-ਸੁੱਖਾ ਦੇ ਸਾਥੀ ਨਿਰਮਲ ਸਿੰਘ, ਸਰਬਜੀਤ ਸਿੰਘ ਘੁਮਾਣ, ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਮਨਜੀਤ ਸਿੰਘ ਭੋਮਾ ਵੀ ਸ਼ਾਮਲ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Remembering Martyrs: Panthic Groups Praised Bhai Sukha & Bhai Jinda For Their Courageous Acts …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version