ਸਿੱਖ ਖਬਰਾਂ

ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਇਤਿਹਾਸ ਸਨ ਸ਼ਹੀਦ ਸਰਾਭਾ ਦੇ ਪ੍ਰੇਰਣਾਸਰੋਤ- ਸਿੱਖ ਯੂਥ ਆਫ ਪੰਜਾਬ

November 16, 2015 | By

ਹੁਸ਼ਿਆਰਪੁਰ: ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਸ਼ਤਾਬਦੀ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਸ. ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਜਿਸ ਮਾਰਗ ਤੇ ਚਲਦਿਆਂ ਸ਼ਹਾਦਤ ਪ੍ਰਾਪਤ ਕੀਤੀ ਗਈ ਉਸ ਮਾਰਗ ਤੇ ਉਨ੍ਹਾਂ ਦੀ ਪ੍ਰੇਰਣਾ ਅਤੇ ਅਗਵਾਈ ਦੇ ਸਰੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਇਤਿਹਾਸ ਸਨ।
ਪਰਮਜੀਤ ਸਿੰਘ ਟਾਂਡਾ ਅਤੇ ਗੁਰਪ੍ਰੀਤ ਸਿੰਘ ਵੀਚਾਰ ਸਾਂਝੇ ਕਰਦੇ ਹੋਏ(ਫਾਈਲ ਫੋਟੋ)

ਪਰਮਜੀਤ ਸਿੰਘ ਟਾਂਡਾ ਅਤੇ ਗੁਰਪ੍ਰੀਤ ਸਿੰਘ ਵੀਚਾਰ ਸਾਂਝੇ ਕਰਦੇ ਹੋਏ(ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤੀ ਰਾਸ਼ਟਰਵਾਦ ਅਤੇ ਕੌਮਨਿਸਟ ਵਿਰਾਸਤ ਨਾਲ ਨੱਥੀ ਕਰਕੇ ਪੇਸ਼ ਕੀਤਾ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੀ ਸਖਸ਼ੀਅਤ ਨਾਲ ਘੋਰ ਬੇਇਨਸਾਫੀ ਹੈ।ਜਦਕਿ ਉਹ ਸਿੱਖੀ ਨੂੰ ਪ੍ਰਣਾਏ ਹੋਏ ਗੁਰੂ ਕੇ ਸਿੱਖ ਸਨ।ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੌਜਵਾਨਾ ਲਈ ਪ੍ਰੇਰਣਾ ਦੇ ਸਰੋਤ ਹਨ ਅਤੇ ਉਨ੍ਹਾਂ ਦੀ ਸਖਸ਼ੀਅਤ ਅੱਜ ਵੀ ਨੌਜਵਾਨਾ ਨੂੰ ਗੁਲਾਮੀ ਅਤੇ ਬੇਇਨਸਾਫੀ ਖਿਲਾਫ ਜੂਝਣ ਲਈ ਪ੍ਰੇਰਣਾ ਦਿੰਦੀ ਹੈ।

ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਦੇ ਮੀਤ ਪ੍ਰਧਾਨ ਸ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਯੂਥ ਆਫ ਪੰਜਾਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਸੈਮੀਨਾਰ ਅਗਲੇ ਦਿਨਾਂ ਵਿੱਚ ਕਰਵਾਇਆ ਜਾਵੇਗਾ ਜਿਸ ਵਿੱਚ ਉਨ੍ਹਾਂ ਦੀ ਸਖਸ਼ੀਅਤ ਸੰਬੰਧੀ ਪਾਏ ਗਏ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਵਿਚਾਰ ਚਰਚਾ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,