ਸਿੱਖ ਖਬਰਾਂ

1984 ਸਿੱਖ ਨਸਲਕੁਸ਼ੀ ਮਾਮਲਾ: 33 ਸਾਲਾਂ ਬਾਅਦ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਖ਼ਿਲਾਫ਼ ਕਤਲਾਂ ‘ਚ ਭੂਮਿਕਾ ਬਾਰੇ ਬਿਆਨ ਮੰਗੇ

December 12, 2017 | By

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸੋਮਵਾਰ (11 ਦਸੰਬਰ) 1984 ਸਿੱਖ ਕਤਲੇਆਮ ਸਬੰਧੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ. ਟੀ.) ਨੂੰ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ਼ ਗਵਾਹਾਂ ਵਲੋਂ ਦਰਜ ਕਰਵਾਏ ਬਿਆਨਾਂ ਨੂੰ ਅਦਾਲਤ ਸਾਹਮਣੇ ਪੇਸ਼ ਕਰਨ ਲਈ ਕਿਹਾ। ਜਸਟਿਸ ਅਨੁ ਮਲਹੋਤਰਾ ਨੇ ਐਸ.ਆਈ. ਟੀ. ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਸੰਜੇ ਜੈਨ ਨੂੰ ਕਿਹਾ ਕਿ ਕਤਲਾਂ ਸਬੰਧੀ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਅਤੇ ਮੈਜਿਸਟ੍ਰੇਟ ਵਲੋਂ ਸੱਜਣ ਕੁਮਾਰ ਖ਼ਿਲਾਫ਼ ਗਵਾਹਾਂ ਦੇ ਦਰਜ ਕੀਤੇ ਬਿਆਨਾਂ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇ। ਵਧੀਕ ਸਾਲਿਸਟਰ ਜਨਰਲ ਜੋ ਕੱਲ੍ਹ (11 ਦਸੰਬਰ) ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਨ ਸਬੰਧੀ ਅਦਾਲਤ ‘ਚ ਪੁੱਜੇ ਸਨ ਨੂੰ ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਬਿਆਨਾਂ ਦੀ ਇਕ ਕਾਪੀ ਕਾਂਗਰਸੀ ਆਗੂ ਦੇ ਵਕੀਲ ਨੂੰ ਵੀ ਮੁਹੱਈਆ ਕਰਵਾਈ ਜਾਵੇ।

ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ (ਫਾਈਲ ਫੋਟੋ)

ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ (ਫਾਈਲ ਫੋਟੋ)

ਵਧੀਕ ਸਾਲਿਸਟਰ ਜਨਰਲ ਨੇ ਕਿਹਾ ਕਿ ਸੱਜਣ ਕੁਮਾਰ ਪੁਲਿਸ ਹਿਰਾਸਤ ‘ਚ ਨਹੀਂ ਹੈ, ਇਸ ਲਈ ਗਵਾਹ ਸਾਹਮਣੇ ਨਹੀਂ ਆਏ ਸਨ। ਉਨ੍ਹਾਂ ਕਿਹਾ ਕਿ ਕਤਲੇਆਮ ਤੋਂ ਬਾਅਦ ਆਪਣੀ ਜਾਨ ਨੂੰ ਖ਼ਤਰਾ ਦੇਖਦਿਆਂ ਪੀੜਤ ਅਤੇ ਗਵਾਹ ਆਪਣੇ ਪਰਿਵਾਰਾਂ ਸਣੇ ਪੰਜਾਬ ਚਲੇ ਗਏ ਸਨ ਅਤੇ ਉਹ ਹੁਣ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਖ਼ਿਲਾਫ਼ ਜਨਕਪੁਰੀ ਅਤੇ ਵਿਕਾਸ ਪੁਰੀ ਦੇ ਪੁਲਿਸ ਥਾਣਿਆਂ ‘ਚ ਸੋਹਨ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਅਤੇ ਗੁਰਚਰਨ ਸਿੰਘ ਨੂੰ ਸਾੜਨ, ਜੋ 50 ਫ਼ੀਸਦੀ ਸੜ ਗਿਆ ਸੀ ਅਤੇ ਤਿੰਨ ਸਾਲ ਪਹਿਲਾਂ ਮੌਤ ਹੋ ਗਈ ਸੀ, ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Genocide 1984: After 33 Years Delhi High Court Asks For Statements Alleging Sajjan Kumar’s Role In Killings …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,