ਖਾਸ ਖਬਰਾਂ » ਵਿਦੇਸ਼ » ਸਿੱਖ ਖਬਰਾਂ

ਪਾਕਿਸਤਾਨ ਦੇ ਸੂਬੇ ਖ਼ੈਬਰ ਪਖ਼ਤੂਨਖ਼ਵਾ ਵਿਚ ਸਿੱਖ ਬੱਚਿਆਂ ਲਈ ਵੱਖਰਾ ਸਕੂਲ ਖੋਲ੍ਹਣ ਦੀ ਤਿਆਰੀ

August 8, 2018 | By

ਚੰਡੀਗੜ੍ਹ: ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖ਼ਵਾ ਵਿੱਚ ਛੇਤੀ ਹੀ ਸਿੱਖ ਭਾਈਚਾਰੇ ਨੂੰ ਆਪਣੇ ਬੱਚਿਆਂ ਦੀ ਸਕੂਲੀ ਸਿੱਖਿਆ ਲਈ ਵਿਸ਼ੇਸ਼ ਸਕੂਲ ਮਿਲ ਜਾਵੇਗਾ। ਸਥਾਨਕ ਪ੍ਰਸ਼ਾਸਨ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਇਹ ਵਿਸ਼ੇਸ਼ ਸਕੂਲ ਖੋਲ੍ਹਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗ਼ੌਰਤਲਬ ਹੈ ਕਿ ਹਾਲ ਹੀ ਵਿੱਚ ਦਬਗਾਰੀ ਇਲਾਕੇ ਦੇ ਮੁਹੱਲਾ ਜੋਗਨ ਸ਼ਾਹ ਦੇ ਸਿੱਖ ਭਾਈਚਾਰੇ ਨੇ ਸੂਬਾ ਸਰਕਾਰ ਤੱਕ ਪਹੁੰਚ ਕਰ ਕੇ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਬੰਦੋਬਸਤ ਕਰਨ ਦੀ ਅਪੀਲ ਕੀਤੀ ਸੀ। ਇਸ ਸਬੰਧੀ ਦਰਖ਼ਾਸਤ ਮਿਲਣ ਤੋਂ ਬਾਅਦ ਹਕੂਮਤ ਨੇ ਸਬੰਧਤ ਇਲਾਕੇ ਵਿੱਚ ਖ਼ਾਸ ਤੌਰ ’ਤੇ ਘੱਟਗਿਣਤੀ ਭਾਈਚਾਰੇ ਲਈ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: