April 21, 2015 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ (21 ਅਪ੍ਰੈਲ, 2015): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ, ਭਾਈ ਮਰਦਾਨਾ ਅਤੇ ਬੇਬੇ ਨਾਨਕੀ ਨੂੰ ਫਿਲਮੀ ਪਰਦੇ ‘ਤੇ ਦ੍ਰਿਸ਼ਮਾਨ ਕਰਦੀ ਵਿਵਾਦਤ ਫਿਲਮ ਨੂੰ ਨਿਰਮਾਤਾ ਹਰਿੰਦਰ ਸਿੱਕਾ ਨੇ ਅੱਜ ਵਾਪਸ ਲੈ ਲਿਆ ਹੈ। ਇਸ ਸਬੰਧੀ ਟਿੱਪਣੀ ਕਰਦਿਆਂ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਸਾਹਮਣੇ ਆਤਮ ਸਮਰਪਣ ਕਰਦਿਆਂ ਹਰਿੰਦਰ ਸਿੱਕਾ ਨੇ ਫਿਲਮ ਨੂੰ ਵਾਪਸ ਲੈਣ ਦਾ ਐਲਾਨ ਕਰਕੇ ਸਿੱਕਾ ਸ਼ਰਮਿੰਦਗੀ ਤੋਂ ਅਤੇ ਆਪਣਾ ਮਾਸ ਬਚਾਉਣ ਦੀ ਕੋਸ਼ਿਸ਼ ਕੀਤੀ ਹੈ।
ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਭਾਵੇਂ ਦੇਰ ਨਾਲ ਹੀ ਸੀ, ਸਿੱਕਾ ਨੂੰ ਅਕਲ ਜਰੂਰ ਆ ਗਈ ਹੈ। ਉਸਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਸਿੱਖਾਂ ਦੀ ਜਾਇਜ਼ ਮੰਗ ਵੱਲ ਧਿਆਨ ਨਾ ਦੇਣ ਦਾ ਪਛਤਾਵਾ ਕਰਨਾ ਪਵੇਗਾ ਅਤੇ ਹਰਜਾਨਾ ਭਰਨਾ ਪਵੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਸਰਕਾਰ ਅਤੇ ਭਾਰਤੀ ਫਿਲਮ ਬੋਰਡ ਦੇ ਮੂੰਹ ‘ਤੇ ਚਪੇੜ ਹੈ,ਜਿੰਨਾਂ ਨੇ ਇਸ ਫਿਲਮ ਵੱਲੋਂ ਸਿੱਖ ਧਰਮ ਦੇ ਮੂਲ ਸਿਧਾਂਤਾਂ ਨਾਮ ਖਿਲਵਾੜ ਕਰਨ ਵਾਲੇ ਤੱਤਾਂ ਵੱਲ ਧਿਆਨ ਨਹੀਂ ਦਿੱਤਾ।
Related Topics: Dal Khalsa International, Harinder Sikka, Kanwar Pal Singh Bittu