Site icon Sikh Siyasat News

ਸਿਮਰਨਜੀਤ ਸਿੰਘ ਮਾਨ ਨੇ ਨਸਲਕੁਸ਼ੀ 1984 ਦੇ ਮਾਮਲੇ ਵਿੱਚ ਬਾਦਲਾਂ ਨੂੰ ਵੰਗਾਰ ਪਾਈ

ਸ. ਸਿਮਰਨਜੀਤ ਸਿੰਘ ਮਾਨ (ਪੁਰਾਣੀ ਤਸਵੀਰ)

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਤੇ ਸਾਬਕਾ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੰਗਾਰ ਪਾਉਂਦਿਆਂ ਰਿਹਾ ਹੈ ਕਿ ਦੋਵੇਂ ਬਾਦਲ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਵਾਰਾਂ ਦੇ ਮੁੜ ਵਸੇਬੇ ਲਈ ਕੇਂਦਰ ਸਰਕਾਰ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਮਾਂ ਲੈਣ ਤਾਂ ਉਹ ਖੁਦ ਇਸ ਮਾਮਲੇ ਤੇ ਕੇਂਦਰ ਨਾਲ ਗੱਲ ਕਰਨ ਲਈ ਬਾਦਲਾਂ ਦੇ ਨਾਲ ਜਾਣਗੇ। ਸ. ਮਾਨ ਨੇ ਕਿਹਾ ਕਿ ਸ਼੍ਰੋ.ਅ.ਦ. (ਬਾਦਲ) ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਬਾਦਲਾਂ ਵੱਲੋਂ ਜੋ ਬਿਆਨਬਾਜ਼ੀ ਅਤੇ ਸਰਗਰਮੀ ਕੀਤੀ ਜਾ ਰਹੀ ਹੈ ਉਸ ਵਿੱਚ ਕੋਈ ਵੀ ਸੁਹਿਰਦਤਾ ਨਹੀਂ ਹੈ ਕਿਉਂਕਿ ਉਹਨਾਂ ਆਪਣੇ 15 ਸਾਲਾਂ ਦੇ ਰਾਜ ਦੌਰਾਨ 1984 ਦੀ ਨਸਲਕੁਸ਼ੀ ਦੇ ਪੀੜਤਾਂ ਦੇ ਮੁੜਵਸੇਬੇ ਲਈ ਕੁਝ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਦੂਜੀ ਵਾਰ ਸੱਤਾ ਭੋਗ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਵੀ ਬਾਦਲਾਂ ਨਾਲੋਂ ਵੱਖਰੀ ਨਹੀਂ ਹੈ।
ਉਹਨਾਂ ਕਿਹਾ ਕਿ ਬਾਦਲ ਵੱਲੋਂ ਹੁਣ ਕੀਤੀ ਜਾ ਰਹੀ ਸਰਗਰਮੀ ਗੋਂਗਲੂਆਂ ਤੋਂ ਮਿੱਟੀ ਝਾੜਨ ਤੋਂ ਵਧਕੇ ਹੋਰ ਕੁਝ ਵੀ ਨਹੀਂ ਹੈ।

ਪ੍ਰਕਾਸ਼ ਸਿੰਘ ਬਾਦਲ ਅਤੇ ਕੇਂਦਰੀ ਵਜੀਰ ਹਰਸਿਮਰਤ ਕੌਰ ਬਾਦਲ।

ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿਹਾ ਕਿ ਜੇਕਰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਫੇਲ ਹਵਾਈ ਜਹਾਜ਼ ਦੇ ਮਾਮਲੇ ਵਿੱਚ ਵਿਚ ਰਿਲਾਇਸ ਕੰਪਨੀ ਅਤੇ ਅੰਬਾਨੀ ਪਰਿਵਾਰ ਨੂੰ 30 ਲੱਖ ਕਰੋੜ ਦਾ ਫਾਇਦਾ ਦਿਵਾ ਸਕਦੇ ਹਨ ਤਾਂ ਉਹ 1984 ਦੇ ਕਤਲੇਆਮ ਦੇ ਪੀੜ੍ਹਤ ਪਰਿਵਾਰਾਂ ਦੇ ਮੁੜ-ਵਸੇਬੇ ਲਈ 90 ਲੱਖ ਕਰੋੜ ਦੀ ਰਕਮ ਜਾਰੀ ਕਰਨ ਅਤੇ ਪਠਾਨਕੋਟ ਦੇ ਨੇੜੇ ਮਾਧੋਪੁਰ ਵਿਖੇ ਇਨ੍ਹਾਂ ਸਮੁੱਚੇ ਕਤਲੇਆਮ ਦੇ ਪੀੜ੍ਹਤ ਪਰਿਵਾਰਾਂ ਦੀ ਰਿਹਾਇਸ਼ ਤੇ ਮੁੜ-ਵਸੇਬਾ ਕਰਨ ਵਿਚ ਯੋਗਦਾਨ ਪਾ ਸਕਦੇ ਹਨ। ਉਹਨਾਂ ਕਿਹਾ ਕਿ ਦੋਵੇਂ ਬਾਦਲ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਮਾਂ ਲੈਣ ਤਾਂ ਉਹ ਖੁਦ ਇਸ ਮਾਮਲੇ ਤੇ ਕੇਂਦਰ ਨਾਲ ਗੱਲ ਕਰਨ ਲਈ ਬਾਦਲਾਂ ਦੇ ਨਾਲ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version