ਬਾਬਾ ਬਲਜੀਤ ਸਿੰਘ ਦਾਦੂਵਾਲ (purwxI Poto)

ਸਿੱਖ ਖਬਰਾਂ

ਬੰਗਲਾ ਦੇਸ਼ ਦੀ ਸਰਕਾਰ ਵੱਲੋਂ ਆਨੰਦ ਵਿਆਹ ਕਾਨੂੰਨ ਲਾਗੂ ਕਰਨ ਦੀ ਬਾਬਾ ਦਾਦੂਵਾਲ ਨੇ ਕੀਤੀ ਸ਼ਲਾਘਾ

By ਸਿੱਖ ਸਿਆਸਤ ਬਿਊਰੋ

June 30, 2015

ਤਲਵੰਡੀ ਸਾਬੋ(29 ਜੂਨ, 2015): ਬੰਗਲਾ ਦੇਸ਼ ਸਰਕਾਰ ਵੱਲੋਂ ਸਿੱਖ ਆਨੰਦ ਵਿਆਹ ਕਾਨੂੰਨ 1909 ਨੂੰ ਲਾਗੂ ਕਰਨ ਦੀ ਸ਼ਲਾਘਾ ਕਰਦਿਆਂ ਬਾਬਾ ਬਲਜੀਤ ਸਿੰਘ ਦਾਦੂਵਲ ਨੇ ਕਿਹਾ ਕਿ ਭਾਰਤ ਅੰਦਰ ਰਹਿ ਰਹੇ ਸਿੱਖਾਂ ਵੱਲੋਂ ਬੀਤੇ ਲੰਬੇ ਸਮੇਂ ਤੋਂ ਵੱਖਰੇ ਸਿੱਖ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਨੂੰ ਭਾਂਵੇ ਭਾਰਤ ਸਰਕਾਰ ਵੱਲੋਂ ਤਾਂ ਗੰਭੀਰਤਾ ਨਾਲ ਨਹੀ ਲਿਆ ਗਿਆ ਪ੍ਰੰਤੂ ਬੰਗਲਾਦੇਸ਼ ਦੀ ਸਰਕਾਰ ਵੱਲੋਂ ਸਿੱਖ ਆਨੰਦ ਮੈਰਿਜ ਐਕਟ 1909 ਨੂੰ ਹੂ-ਬਹੂ ਲਾਗੂ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਪਾਕਿਸਤਾਨ ਤੋਂ ਬਾਦ ਹੁਣ ਬੰਗਲਾਦੇਸ਼ ਸਰਕਾਰ ਵੱਲੋਂ ਸਿੱਖ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਤੋਂ ਬਾਦ ਭਾਰਤ ਸਰਕਾਰ ਨੂੰ ਵੀ ਇਨ੍ਹਾਂ ਸਰਕਾਰਾਂ ਦੇ ਨਕਸ਼ੇਕਦਮ ਤੇ ਚਲਦਿਆਂ ਭਾਰਤ ਅੰਦਰ ਵੀ ਸਿੱਖ ਆਨੰਦ ਮੈਰਿਜ ਐਕਟ ਨੂੰ ਜਲਦੀ ਤੋਂ ਜਲਦੀ ਲਾਗੂ ਕਰ ਦੇਣਾ ਚਾਹੀਦਾ ਹੈ ।

ਉਕਤ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਿੱਖ ਪ੍ਰਚਾਰਕ ਅਤੇ ਪੰਥਕ ਸੇਵਾ ਲਹਿਰ ਦੇ ਮੁਖੀ ਬਾਬਾ ਬਲਜੀਤ ਸਿੰਘ ਖਾਲਸਾ ਦਾਦੂਵਾਲ੍ਹ ਵੱਲੋਂ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ ਗਿਆ ।

ਉਨ੍ਹਾਂ ਆਸ ਪ੍ਰਗਟਾਈ ਕਿ ਸ਼ਾਇਦ ਹੁਣ ਭਾਰਤ ਸਰਕਾਰ ਵੀ ਉਕਤ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਸਬਕ ਲੈ ਕੇ ਜਲਦੀ ਸਿੱਖ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਦਿਸ਼ਾ ਵੱਲ ਕੋਈ ਕਦਮ ਉਠਾ ਦੇਵੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: