Site icon Sikh Siyasat News

ਮਾਤਮੀ ਬਿਗਲ ਵਜਾਉਣ ਦਾ ਫੈਸਲਾ ਸਿੱਖ ਸਿਧਾਂਤਾਂ ਦੇ ਉਲਟ ਹੈ – ਦਲ ਖ਼ਾਲਸਾ

ਚੰਡੀਗੜ੍ਹ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਉਣ ਦਾ ਸੁਨੇਹਾ ਦਿੱਤਾ ਹੈ। ਇਸ ਤੇ ਸਿੱਖ ਜਥੇਬੰਦੀ ਦਲ ਖਾਲਸਾ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਆਖਿਆ ਹੈ ਕਿ ਸੂਬੇ ਦੇ ਸੂਬੇਦਾਰ ਭਗਵੰਤ ਮਾਨ ਵੱਲੋਂ ਫਤਹਿਗੜ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 27 ਤਾਰੀਕ ਨੂੰ ਸਵੇਰੇ ਦਸ ਮਿੰਟ ਲਈ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਸਿੱਖ ਸਿਧਾਂਤਾਂ ਦੇ ਉਲਟ ਹੈ। ਇਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਹਿੰਦੂਕਰਣ ਕਰਨਾ ਹੈ । ਸਿੱਖੀ ਵਿੱਚ ਸ਼ਹਾਦਤ ਦੀ ਪ੍ਰੰਪਰਾ ਦਾ ਸਥਾਨ ਬਹੁਤ ਉੱਚਾ-ਸੁੱਚਾ ਹੈ, ਇਸ ਵਿੱਚ ਮਾਤਮ ਦੀ ਕੋਈ ਥਾਂ ਨਹੀਂ ਹੈ। ਦਲ ਖ਼ਾਲਸਾ ਮੁੱਖ ਮੰਤਰੀ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹੋਏ ਭਗਵੰਤ ਮਾਨ ਨੂੰ ਸਿਆਣਪ ਤੋਂ ਕੰਮ ਲੈਣ ਅਤੇ ਆਪਣੇ ਸਿਧਾਂਤਹੀਣ ਫੈਸਲੇ ਨੂੰ ਵਾਪਿਸ ਲੈਣ ਲਈ ਆਖਦਾ ਹੈ।”

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version