ਸ਼ੁੱਕਰਵਾਰ, 24 ਮਈ, 2013

ਸ਼ਬਦ ਜਾਲ: ‘ਸ਼੍ਰੋਮਣੀ ਕਮੇਟੀ ਚੋਣਾਂ’

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਬੜਾਪਿੰਡ ਨੇ ਗੁਰੂ ਸਾਹਿਬ ਅਤੇ ਸੰਗਤਾਂ ਦੇ ਸ਼ੁਕਰਾਨੇ ਲਈ ਸਮਾਗਮ ਕਰਵਾਏ

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਬੜਾਪਿੰਡ ਨੇ ਗੁਰੂ ਸਾਹਿਬ ਅਤੇ ਸੰਗਤਾਂ ਦੇ ਸ਼ੁਕਰਾਨੇ ਲਈ ਸਮਾਗਮ ਕਰਵਾਏ

ਫਿਲੌਰ (12 ਅਕਤੂਬਰ, 2011): ਨਵੀਂ ਚੁਣੀ ਗਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਪੰਚ ਪਰਧਾਨੀ) ਦੇ ਕੌਮੀ ਪੰਚ ਭਾਈ ਕੁਲਬੀਰ ਸਿੰਘ ਬੜਾਪਿੰਡ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਮਿਲੀ ਸਫਲਤਾ ਵਾਸਤੇ ਗੁਰੂ ਸਾਹਿਬਾਨ ਅਤੇ ਸਿੱਖ ਸੰਗਤਾਂ ਦਾ ਧੰਨਵਾਦ ਕਰਨ ਲਈ ਅੱਜ ਪਿੰਡ ਬੜਾਪਿੰਡ, ਨੇੜੇ ਫਿਲੌਰ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਅਤੇ ਸਿੱਖ ਸੰਗਤਾਂ ਨੇ ਭਰਵੀਂ ਹਜ਼ਰੀ ਲਵਾਈ।

ਸ਼੍ਰੋਮਣੀ ਕਮੇਟੀ ਚੋਣ ਨਤੀਜੇ: ਭਾਈ ਕੁਲਵੀਰ ਸਿੰਘ ਬੜਾਪਿੰਡ – ਹਨੇਰੇ ਵਿਚ ਆਸ ਦੀ ਕਿਰਨ

ਸ਼੍ਰੋਮਣੀ ਕਮੇਟੀ ਚੋਣ ਨਤੀਜੇ: ਭਾਈ ਕੁਲਵੀਰ ਸਿੰਘ ਬੜਾਪਿੰਡ – ਹਨੇਰੇ ਵਿਚ ਆਸ ਦੀ ਕਿਰਨ

ਸ਼੍ਰੋਮਣੀ ਕਮੇਟੀ ਚੋਣਾਂ ਦੇ ਨਤੀਜਿਆਂ ਨੇ ਪੰਥ ਦਰਦੀਆਂ ਨੂੰ ਨਿਰਾਸ਼ ਕੀਤਾ ਹੈ ਅਤੇ ਵੋਟਾਂ ਬਣਨ ਤੋਂ ਲੈ ਕੇ ਨਤੀਜੇ ਐਲਾਨਣ ਤੱਕ ਹਰ ਤਰ੍ਹਾਂ ਦੀ ਬੇਨਿਯਮੀ, ਧੱਕੇਸ਼ਾਹੀ ਤੇ ਧਾਂਦਲੀ ਹੋਈ ਹੈ। ਸਿੱਖਾਂ ਦੀ ਗੁਰਦਆਰਾ ਪ੍ਰਬੰਧ ਨੂੰ ਸੁੱਚਜੇ ਹੱਥਾਂ ਵਿਚ ਸੌਂਪਣ ਦੀ ਲੜਾਈ ਕੇਵਲ ਇਕ ਧਿਰ ਬਾਦਲ ਦਲ ਨਾਲ ਨਹੀਂ ਸੀ ਸਗੋਂ ਬਾਦਲ ਦਲ ਦੇ ਨਾਲ, ਪੰਜਾਬ ਸਰਕਾਰ, ਪੰਜਾਬ ਪੁਲਿਸ

ਪ੍ਰੋ. ਭੁੱਲਰ ਦੇ ਹੱਕ ਵਿਚ ਮਤੇ ਲਈ ਵਿਧਾਨ ਸਭਾ ਵੱਲ ਮਾਰਚ 3 ਅਕਤੂਬਰ ਨੂੰ

ਪ੍ਰੋ. ਭੁੱਲਰ ਦੇ ਹੱਕ ਵਿਚ ਮਤੇ ਲਈ ਵਿਧਾਨ ਸਭਾ ਵੱਲ ਮਾਰਚ 3 ਅਕਤੂਬਰ ਨੂੰ

ਜਲੰਧਰ (29 ਸਤੰਬਰm 2011): ਅਕਾਲੀ ਦਲ ਪੰਚ ਪ੍ਰਧਾਨੀ ਨੇ ਸਿੱਖ ਵੋਟਰਾਂ ਦਾ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪੰਚ ਪਰਧਾਨੀ ਦੇ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਇੰਨੇ ਦਬਾਵਾਂ ਦੇ ਬਾਵਜੂਦ ਪੰਥ ਦੇ ਸੁਚੇਤ ਹਿੱਸੇ ਨੇ ਸੱਚ ‘ਤੇ ਦ੍ਰਿੜ ਰਹਿ ਕੇ ਕੌਮੀ ਚੇਤਨਾ ਵਿਚ ਆਈ ਖੜੋਤ ਨੂੰ ਤੋੜਿਆ ਹੈ ਜਿਸ ਤੋਂ ਪਾਰਟੀ ਆਸਵੰਦ ਹੈ ਕਿ ਭਵਿੱਖ ਵਿਚ ਇਸ ਚੇਤੰਨਤਾ ਦਾ ਹੋਰ ਵਿਸਥਾਰ ਹੋਵੇਗਾ।ਇਹਨਾਂ ਚੋਣਾਂ ਵਿਚ ਭਾਰਤੀ ਸਟੇਟ ਨੇ ਵੋਟਾਂ ਬਣਾਉਂਣ ਤੋਂ ਲੈ ਕੇ ਗਿਣਤੀ ਹੋਣ ਤੱਕ ਪੂਰਾ ਦਖਲ ਦੇ ਕੇ ਪੰਥ ਦੀਆਂ ਭਾਵਨਾਵਾਂ ਨੂੰ ਲਤਾੜਿਆ ਤੇ ਗੁਰੂ ਘਰਾਂ ਦਾ ਪ੍ਰਬੰਧ ਕੁਚੱਜੇ ਹੱਥਾਂ ਵਿਚ ਬਣਾਈ ਰੱਖਣ ਲਈ ਦੋਖੀ …

ਚੋਣਾਂ ਹਾਰੇ ਹਾਂ ਹਿੰਮਤ ਨਹੀਂ: ਸੁੱਜੋਂ

ਚੋਣਾਂ ਹਾਰੇ ਹਾਂ ਹਿੰਮਤ ਨਹੀਂ: ਸੁੱਜੋਂ

ਬੰਗਾ (21 ਸਤੰਬਰ, 2011): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਹਲਕਾ ਸ਼ਹੀਦ ਭਗਤ ਸਿੰਘ ਨਗਰ ਤੋਂ ਉਮੀਦਵਾਰ ਭਾਈ ਚਰਨਜੀਤ ਸਿੰਘ ਸੁੱਜੋਂ ਨੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਉਸ ਨੂੰ ਫਖਰ ਹੈ ਉਸ ਨੂੰ ਪੈਣ ਵਾਲੀਆਂ ਵੋਟਾਂ ਗੁਰੂ ਦੇ ਸਿੱਖਾਂ ਦੀਆਂ ਸਨ।

ਭਾਈ ਚੀਮਾ ਤੇ ਸਲਾਣਾ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ

ਭਾਈ ਚੀਮਾ ਤੇ ਸਲਾਣਾ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ

ਫ਼ਤਿਹਗੜ੍ਹ ਸਾਹਿਬ (20 ਸਤੰਬਰ, 2011) : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਸਾਥ ਦੇਣ ਵਾਲੇ ਵੋਟਰਾਂ, ਸਮਰਥਕਾਂ, ਪੰਚ ਪ੍ਰਧਾਨੀ ਦੇ ਅਤੇ ਸ਼੍ਰੋਮਣੀ ਅਕਾਲੀ ਦਲ (1920) ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ।

ਭਾਈ ਬੜਾਪਿੰਡ ਦੀ ਕਾਮਯਾਬੀ ਸੰਘਰਸ਼ਮਈ ਸੋਚ ਦੀ ਜਿੱਤ: ਯੂਨਾਈਟਿਡ ਖਾਲਸਾ ਦਲ

ਭਾਈ ਬੜਾਪਿੰਡ ਦੀ ਕਾਮਯਾਬੀ ਸੰਘਰਸ਼ਮਈ ਸੋਚ ਦੀ ਜਿੱਤ: ਯੂਨਾਈਟਿਡ ਖਾਲਸਾ ਦਲ

ਲੰਡਨ (19 ਸਤੰਬਰ, 2011): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਸ੍ਰ਼ੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਕੌਮੀ ਪੰਚ ਅਤੇ ਫਿਲੌਰ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਭਾਈ ਕੁਲਬੀਰ ਸਿੰਘ ਬੜਾਪਿੰਡ ਦੀ ਕਾਮਯਾਬੀ ਸੰਘਰਸ਼ਮਈ ਸੋਚ ਅਤੇ ਸੱਚ ਦੀ ਜਿੱਤ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ [...]

ਵੋਟਾਂ ਸਮੇਂ ਸੱਤਾਧਾਰੀ ਧਿਰ ਵਲੋਂ ਵੱਡੇ ਪੱਧਰ ’ਤੇ ਤਾਕਤ ਦੀ ਵਰਤੋਂ ਕਰਨ ਦਾ ਖ਼ਦਸਾ

ਵੋਟਾਂ ਸਮੇਂ ਸੱਤਾਧਾਰੀ ਧਿਰ ਵਲੋਂ ਵੱਡੇ ਪੱਧਰ ’ਤੇ ਤਾਕਤ ਦੀ ਵਰਤੋਂ ਕਰਨ ਦਾ ਖ਼ਦਸਾ

ਬੱਸੀ ਪਠਾਣਾਂ (17 ਸਤੰਬਰ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਅੱਜ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਕੇ ਗੁਰਧਾਮਾਂ ਦੇ ਪ੍ਰਬੰਧ ਵਿੱਚ ਸੁਧਾਰ ਲਈ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਉਪਰੰਤ ਅੱਜ ਸ਼ਾਮੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਪੰਥਕ ਮੋਰਚੇ ਦੀ ਕੱਲ੍ਹ ਹੋਈ ਰੈਲੀ ਤੇ 2 ਕਿਲੋਮੀਟਰ ਤੋਂ ਵੀ ਵੱਧ ਲੰਮੇ ਕਾਫ਼ਲੇ ਨੂੰ ਵੇਖ ਕੇ ਵਿਰੋਧੀਆਂ ਦੀ ਨੀਂਦ ਹਰਾਮ ਹੋ ਗਈ ਹੈ। ਉਨ੍ਹਾਂ ਖ਼ਦਸਾ ਪ੍ਰਗਟ ਕੀਤਾ ਕਿ ਭਲਕੇ ਵੋਟਾਂ ਪੈਣ ਸਮੇਂ ਸੱਤਾਧਾਰੀ ਧਿਰ ਵੱਡੇ ਪੱਧਰ ’ਤੇ ਤਾਕਤ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾ ਕਿਹਾ ਕਿ ਪਹਿਲਾਂ ਵੀ ਕੁਝ ਮੌਕਿਆਂ …

ਪੰਥਕ ਮੋਰਚੇ ਦੇ ਭਾਈ ਹਰਪਾਲ ਸਿੰਘ ਚੀਮਾ ਦੀ ਵਿਸ਼ਾਲ ਚੋਣ ਰੈਲੀ ਨੇ ਵਿਰੋਧੀਆਂ ਦੇ ਹੌਸਲੇ ਪਸਤ ਕੀਤੇ

ਪੰਥਕ ਮੋਰਚੇ ਦੇ ਭਾਈ ਹਰਪਾਲ ਸਿੰਘ ਚੀਮਾ ਦੀ ਵਿਸ਼ਾਲ ਚੋਣ ਰੈਲੀ ਨੇ ਵਿਰੋਧੀਆਂ ਦੇ ਹੌਸਲੇ ਪਸਤ ਕੀਤੇ

ਬੱਸੀ ਪਠਾਣਾਂ (16 ਸਤੰਬਰ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਨੇ ਅੱਜ ਅਪਣੇ ਹਜ਼ਾਰਾਂ ਦੀ ਗਿਣਤੀ ਵਿੱਚ ਸਮੱਰਥਕਾਂ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਘਰਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ, ਖਮਾਣੋਂ ਤੋਂ ਚਲ ਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਦਾ ਅਸੀਰਵਾਦ ਲੈਣ ਲਈ ਪੁੱਜੇ ਅਤੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਖਮਾਣੋਂ ਦੇ ਅਮਰ ਪੈਲੇਸ ਵਿੱਚ ਉਨ੍ਹਾਂ ਦੇ ਸਮਰੱਥਕਾਂ ਦਾ ਇੱਕਠ ਜੋ ਕਿ ਬਾਅਦ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ ਨੂੰ ਸੰਬੋਧਨ …

ਭਾਈ ਬਿਟੂ ਵਲੋਂ ਪੰਥਕ ਮੋਰਚੇ ਨੂੰ ਜਿਤਾ ਕੇ ਬਾਦਲਕਿਆਂ ਨੂੰ ਭਾਂਜ ਦੇਣ ਦਾ ਸੱਦਾ

ਭਾਈ ਬਿਟੂ ਵਲੋਂ ਪੰਥਕ ਮੋਰਚੇ ਨੂੰ ਜਿਤਾ ਕੇ ਬਾਦਲਕਿਆਂ ਨੂੰ ਭਾਂਜ ਦੇਣ ਦਾ ਸੱਦਾ

ਫ਼ਤਿਹਗੜ੍ਹ ਸਾਹਿਬ (15 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਜਿਤਾ ਗੁਰਧਾਮਾਂ ਵਿੱਚੋਂ ਸਿੱਖ ਵਿਰੋਧੀ ਸ਼ਕਤੀਆਂ ਨੂੰ ਭਾਂਜ ਦਿੱਤੀ ਜਾਵੇ।ਪੰਜਾਬ ਦੀ ਕਥਿਤ ‘ਪੰਥਕ’ ਸਰਕਾਰ ਵਲੋਂ ਪਾਏ ਗਏ ਇਕ ਕੇਸ ਦੀ ਪੇਸ਼ੀ ਦੇ ਸਬੰਧ ਵਿੱਚ ਭਾਈ ਬਿੱਟੂ ਨੂੰ ਪੁਲਿਸ ਅੰਮ੍ਰਿਤਸਰ ਜੇਲ੍ਹ ਤੋਂ ਇੱਥੇ ਜਿਲ੍ਹਾ ਕਚਹਿਰੀਆਂ ਵਿੱਚ ਲੈ ਕੇ ਆਈ। ਮਾਨਯੋਗ ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 21 ਅਕਤੂਬਰ ’ਤੇ ਪਾ ਦਿੱਤੀ ਹੈ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਲੰਮੇ ਸਮੇਂ ਤੋਂ ਸਿੱਖ ਰੂਪ ਵਿੱਚ ਕਾਬਜ਼ ਸ਼ਕਤੀਆਂ ਨੇ ਗੁਰਧਾਮਾਂ ਦਾ ਸਮੁੱਚਾ ਪ੍ਰਬੰਧ ਤਹਿਤ ਨਹਿਸ ਕਰ ਕੇ ਰੱਖ ਦਿੱਤਾ ਹੈ।ਸਿੱਖ ਸਿਧਾਂਤਾਂ ਨੂੰ ਵੱਡੇ ਪੱਧਰ ’ਤੇ ਢਾਹ ਲਗਾਈ ਗਈ ਹੈ। ਸਿੱਖ ਨੌਜਵਾਨ ਨਸ਼ਿਆਂ …

ਚੋਣ ਦੌਰਿਆ ਦੌਰਾਨ ਪੰਥਕ ਮੋਰਚੇ ਦੇ ਭਾਈ ਚੀਮਾ ਤੇ ਸਲਾਣਾ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲਣਾ ਜਾਰੀ

ਚੋਣ ਦੌਰਿਆ ਦੌਰਾਨ ਪੰਥਕ ਮੋਰਚੇ ਦੇ ਭਾਈ ਚੀਮਾ ਤੇ ਸਲਾਣਾ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲਣਾ ਜਾਰੀ

ਬਸੀ ਪਠਾਣਾਂ (4 ਸਤੰਬਰ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਹਲਕਾ ਬਸੀ ਪਠਾਣਾਂ ਦੀ ਜਨਰਲ ਸੀਟ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਰਾਖਵੀਂ ਸੀਟ ਤੋਂ ਸ. ਸੰਤੋਖ ਸਿੰਘ ਸਲਾਣਾ ਨੂੰ ਹਲਕੇ ਦੇ ਵੋਟਰਾਂ ਦਾ ਭਰਵਾਂ ਸਮਰਥਨ ਮਿਲਣਾ ਜਾਰੀ ਹੈ।ਚੋਣ ਪ੍ਰਚਾਰ ਦੌਰਾਨ ਉਕਤ ੳਮੀਦਵਾਰਾਂ ਦੇ ਧਰਮ-ਪ੍ਰਚਾਰ ਦੇ ਪ੍ਰੋਗਰਾਮਾਂ ਤੋਂ ਪ੍ਰੇਰਿਤ ਹੋ ਕੇ ਇਲਾਕੇ ਦੇ ਮੋਢੀ ਆਗੂਆਂ ਵਲੋਂ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੇ ਲਗਾਤਾਰ ਵਾਅਦੇ ਕੀਤੇ ਜਾ ਰਹੇ ਹਨ।