ਲੰਦਨ (19 ਦਸੰਬਰ, 2011): ਬੀਤੇ ਦਿਨੀਂ (13 ਦਸੰਬਰ ਨੂੰ) ਸਮੁੱਚੇ ਬਰਤਾਨੀਆ ’ਚੋਂ ਤਕਰੀਬਨ ਡੇਢ ਸੌ ਦੀ ਗਿਣਤੀ ’ਚ ਸਿੱਖ ਨੁਮਾਂਇਦਿਆਂ ਨੇ ਬਰਤਾਨੀਆ ਦੀ ਪਾਰਲੀਮੈਂਟ ਵਿਖੇ ਸਿੱਖ ਫੈਡਰੇਸ਼ਨ (ਯੂ. ਕੇ.) ਵੱਲੋਂ ਆਯੋਜਿਤ ਲਾਬੀ ਵਿਚ ਹਿੱਸਾ ਲਿਆ। ਸਿੱਖ ਸਿਆਸਤ ਨੈਟਵਰਕ ਉੱਪਰ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਘੰਟੇ ਚੱਲਣ ਵਾਲੀ ਇਸ ਲਾਬੀ ’ਚ ਮਨੁੱਖੀ ਹੱਕਾਂ ਨਾਲ ਸਬੰਧਤ ਅਨੇਕਾਂ ਮੁੱਦੇ ਉਠਾਏ ਗਾਏ, ਜਿਨ੍ਹਾਂ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦਾ ਮਾਮਲਾ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਸਤ 2009 ਤੋਂ ਲੈ ਕੇ ਜਾਰੀ ਨਜ਼ਰਬੰਦੀ ਅਤੇ ਨਵੰਬਰ ’84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇੰਨਸਾਫ ਨਾ ਮਿਲਣ ਦਾ ਮੁੱਦਾ ਮੁੱਖ ਤੌਰ ’ਤੇ ਸ਼ਾਮਿਲ ਸੀ।
December 19, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮਲੋਟ (2 ਨਵੰਬਰ, 2011): ਗੁਰੂ ਤੇਗ ਬਹਾਦਰ ਖਾਲਸਾ ਇੰਜੀਨੀਅਰਿੰਗ ਕਾਲਜ, ਗੁਰੂ ਤੇਗ ਬਹਾਦਰ ਖਾਲਸਾ ਬਹੁਤਕਨੀਕੀ (ਪੋਲੀਟੈਕਨਿਕ) ਕਾਲਜ ਅਤੇ ਗੁਰੂ ਤੇਗ ਬਹਾਦਰ ਖਾਲਸਾ ਫਾਰਮੇਸੀ ਕਾਲਜ, ਛਾਪਿਆਂਵਾਲੀ (ਮਲੋਟ) ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਾਂਝੀ ਅੰਤ੍ਰਿਮ ਕਮੇਟੀ ਕਾਇਮ ਕੀਤੀ ਗਈ ਹੈ। 2 ਨਵੰਬਰ, 2011 ਨੂੰ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਇਕ ਅਹਿਮ ਇੱਤਰਤਾ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ਼੍ਰ. ਪਰਮਜੀਤ ਸਿੰਘ ਗਾਜ਼ੀ ਦੀ ਅਗਵਾਈ ਵਿਚ ਹੋਈ ਜਿਸ ਵਿਚ ਤਿੰਨਾਂ ਕਾਲਜਾਂ ਦੇ ਚੋਣਵੇਂ ਵਿਦਿਆਰਥੀਆਂ ਨੇ ਹਿੱਸਾ ਲਿਆ।
November 3, 2011 | ਇਹ ਸਮਗਰੀ
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਤਹਿਗੜ੍ਹ ਸਾਹਿਬ/ਫਰੀਦਕੋਟ (1 ਨਵੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਅਤੇ ਆਦੇਸ਼ ਇੰਜੀਨੀਅਰਿੰਗ ਕਾਲਜ, ਮਚਾਕੀ (ਫਰੀਦਕੋਟ) ਵਿਖੇ ਵਿਦਿਆਰਥੀਆਂ ਨਾਲ ਸੰਪਰਕ ਕਾਇਮ ਕੀਤਾ ਗਿਆ। ਫੈਡਰੇਸ਼ਨ ਦੀ ਵੈਬਸਾਇਟ ਉੱਤੇ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਜਥੇਬੰਦੀ ਵੱਲੋਂ ਨਵੀਂ ਭਰਤੀ ਲਈ ਚਲਾਈ ਜਾਣ ਵਾਲੀ ਸੰਪਰਕ ਮੁਹਿੰਮ ਵਿਚ 1 ਨਵੰਬਰ, 2011 ਨੂੰ ਫਤਹਿਗੜ੍ਹ ਸਾਹਿਬ ਵਿਖੇ ਫੈਡਰੇਸ਼ਨ ਦੇ ਕੇਂਦਰੀ ਆਗੂ ਸ੍ਰ. ਪਰਦੀਪ ਸਿੰਘ ਪੁਆਧੀ ਨੇ ਵਿਦਿਆਰਥੀਆਂ ਨਾਲ ਸੰਪਰਕ ਕਾਇਮ ਕੀਤਾ, ਜਦਕਿ ਇਸੇ ਦਿਨ ਫਰੀਦਕੋਟ ਵਿਖੇ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਨੇ ਆਪ ਵਿਦਿਆਰਥੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਫੈਡਰੇਸ਼ਨ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੇ ਸਵਾਲਾਂ ਅਤੇ ਸ਼ੰਕਿਆਂ ਦੇ ਜਵਾਬ ਦਿੱਤੇ ਅਤੇ ਨੌਜਵਾਨਾਂ ਵਿਚ ਵਿਚਾਰਧਾਰਕ ਸੋਝੀ ਪੈਦਾ ਕਰਨ ਲਈ ਜਥੇਬੰਦੀ ਨਾਲ ਜੁੜਨ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ।
November 3, 2011 | ਇਹ ਸਮਗਰੀ
ਆਮ ਖਬਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਜਲੰਧਰ (03 ਨਵੰਬਰ, 2011): ਨਵੰਬਰ 1984 ਦੀ ਦਰਦਭਰੀ ਯਾਦ ਵਿਚ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਸੈਂਕੜੇ ਵਿਦਿਆਰਥੀਆਂ ਵੱਲੋਂ ਅੱਜ ਅੱਖਾਂ ਦਾਨ ਕੀਤੀਆਂ ਗਈਆਂ। ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਕਾਲਜ ਇਕਾਈ ਵੱਲੋਂ ਐਨ. ਐਸ. ਐਸ. ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਨੇਤਰ ਹਸਪਤਾਲ (ਸੋਹਾਣਾ) ਦੇ ਸਹਿਯੋਗ ਕੀਤੇ ਗਏ ਇਸ ਉੱਦਮ ਵਿਚ ਕਾਲਜ ਦੇ 203 ਵਿਦਿਆਰਥੀਆਂ ਨੇ ਅੱਖਾਂ ਦਾਨ ਦੇ ਫਾਰਮ ਭਰੇ। ਵਿਦਿਆਰਥੀਆਂ ਨੇ ਅੱਜ ਕੀਤੇ ਗਏ ਇਕ ਸੰਖੇਪ ਸਮਾਗਮ ਵਿਚ ਨਵੰਬਰ 1984 ਦੇ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਸਿੱਖਾਂ ਨੂੰ ਯਾਦ ਕੀਤਾ।
November 3, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਜਲੰਧਰ (28 ਅਕਤੂਬਰ, 2011): ਸਿੱਖ ਸਟੂਡੈੰਟਸ ਫੈਡਰੇਸ਼ਨ ਵੱਲੋ ਲਾਇਲਪੁਰ ਖਾਲਸਾ ਕਾਲਜ ਵਿੱਚ ਵਿਦਿਆਰਥੀਆ ਦੀ ਅਹਿਮ ਇਕੱਤਰਤਾ ਹੋਈ।ਇਸ ਇਕੱਤਰਤਾ ਵਿੱਚ ਸਿੱਖ ਸਟੂਡੈੰਟ ਫੈਡਰੇਸਨ ਵੱਲੌ ਕੀਤੀਆ ਸਰਗਰਮੀਆ ਅਤੇ ਸਮਾਜ ਪ੍ਰਤੀ ਬਣਦੀ ਵਿਦਿਆਰਥੀਆ ਦੀ ਜਿੰਮੇਵਾਰੀ ਬਾਰੇ ਚਰਚਾ ਕੀਤੀ ਗਈ।ਸਿੱਖ ਸਟੂਡੈੰਟ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਵੱਲੋ ਸ.ਪਰਦੀਪ ਸਿੰਘ ਪੁਆਧੀ ਉਚੇਚੇ ਤੌਰ ਤੇ ਪਹੁੰਚੇ।ਸ.ਪਰਦੀਪ ਸਿੰਘ ਪੁਆਧੀ ਨੇ ਸਿੱਖ ਸਟੂਡੈੰਟ ਫੈਡਰੇਸ਼ਨ ਵੱਲੋ ਸਮੇ-ਸਮੇ ਸਿਰ ਕੀਤੀਆ ਸਰਗਰਮੀਆ ਸੰਬੰਧੀ ਲਗਾਏ ਗਏ ਕੈਂਪਾ ਅਤੇ ਸੈਮੀਨਾਰਾ ਬਾਰੇ ਵਿਦਿਆਰਥੀਆ ਨੂੰ ਜਾਣਕਾਰੀ ਦਿੱਤੀ,ਜਿਨਾ੍ ਵਿੱਚ ਵਾਤਾਵਰਨ ਸੰਭਾਲ,ਖੂਨ ਦਾਨ ਅਤੇ ਅੱਖਾ ਦਾਨ ਲਈ ਕੈਪਂ ਅਤੇ ਪਾਣੀ,ਬੋਲੀ,ਸੱਭਿਆਚਾਰ ਸੰਬੰਧੀ ਸੈਮੀਨਾਰ ਮੁੱਖ ਹਨ।
October 29, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਇਹ ਗੱਲ ਸੁੱਤੇ ਸਿੱਧ ਸਮਝ ’ਚ ਆਉਣ ਵਾਲੀ ਹੈ ਕਿ ਜੇ ਪੰਜਾਬੀ ਭਾਖਾ ਜਿਊਂਦੀ ਰਹੀ, ਤਾਂ ਹੀ ਸਿੱਖੀ ਬਚੇਗੀ, ਤਾਂ ਹੀ ਸਿੱਖੀ ਦੇ ਫਲਸਫੇ ’ਤੇ ਜਿਊਂਦਾ ਅਸਲੀ ਪੰਜਾਬ ਰੂਹਾਨੀਅਤ ਪੱਖੋਂ ਆਪਣੀ ਹੋਂਦ-ਹਸਤੀ ਕਾਇਮ ਰੱਖ ਸਕੇਗਾ ਕਿਉਂਕਿ ਭਾਖਾ ਨਾਲ ਮਨੁੱਖ ਦੇ ਸਮੁੱਚੇ ਦਿਸਦੇ ਤੇ ਅਣ-ਦਿਸਦੇ ਵਰਤਾਰਿਆਂ ਨਾਲ ਗੂੜ੍ਹਾ ਰਿਸ਼ਤਾ ਹੁੰਦਾ ਹੈ। ਇਸ ਸੱਚਾਈ ਨੂੰ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਅਜੋਕੀ ਲੀਡਰਸ਼ਿਪ ਨੇ ਨਾ ਸਿਰਫ ਭਲੀਭਾਂਤ ਜਾਣਿਆ ਹੈ, ਸਗੋਂ ਸ਼ਿਦਤ ਨਾਲ ਮਹਿਸੂਸ ਵੀ ਕੀਤਾ ਹੈ।
October 11, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪਟਿਆਲਾ (5 ਅਕਤੂਬਰ, 2011): ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ‘ਪੰਜਾਬੀ ਬੋਲੀ ਦੀਆਂ ਵਰਤਮਾਨ ਹਾਲਤਾਂ’ ਵਿਸ਼ੇ ’ਤੇ ਇਕ ਉਚ-ਪੱਧਰੀ ਸੈਮੀਨਾਰ ਪੰਜਾਬੀ ਯੂਨੀਵਰਸਿਟੀ ਦੇ ਆਰਟਸ ਆਡੀਟੋਰੀਅਮ ਵਿਖੇ ਕਰਾਇਆ ਗਿਆ ਜਿਸ ਵਿਚ ਪੰਜਾਬੀ ਭਾਸ਼ਾ ’ਤੇ ਮੰਡਰਾ ਰਹੇ ਗੰਭੀਰ ਖਤਰੇ ਦੇ ਸੰਦਰਭ ਵਿਚ ਗੰਭੀਰ ਤੇ ਕੀਮਤੀ ਵਿਚਾਰ ਉਭਰ ਕੇ ਸਾਹਮਣੇ ਆਏ ਤੇ …
October 6, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪਟਿਆਲਾ/ਲੁਧਿਆਣਾ (20 ਸਤੰਬਰ, 2011): ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 67ਵੇਂ ਸਥਾਪਨਾ ਦਿਹਾੜੇ ਮੌਕੇ 20 ਸਤੰਬਰ, 2011 ਕਈ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਵੱਲੋਂ ਸਮਾਗਮ ਕੀਤੇ ਗਏ। ਇਸ ਵਾਰ ਫੈਡਰੇਸ਼ਨ ਦਾ ਸਥਾਪਨਾ ਦਿਹਾੜਾ ਵੱਖ-ਵੱਖ ਇਕਾਈਆਂ ਵੱਲੋਂ ਆਪਣੇ ਪੱਧਰ ਉੱਤੇ ਮਨਾਇਆ ਗਿਆ।
September 21, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪਟਿਆਲਾ (30 ਅਗਸਤ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ਾਂ ਤਹਿਤ 20 ਸਾਲ ਬਾਅਦ ਤਿੰਨ ਤਮਿਲਾਂ ਨੂੰ ਦਿੱਤੀ ਜਾ ਰਹੀ ਫਾਂਸੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ 11 ਸਾਲ ਤੱਕ ਫਾਂਸੀ ਦੀ ਸਜ਼ਾ ਤਹਿਤ ਨਜ਼ਰਬੰਦ ਰੱਖਣਾ ਤੋਂ ਬਾਅਦ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਨੇ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਤਿੰਨਾਂ ਨੇ ਉਮਰ ਕੈਦ ਤੋਂ ਲੰਮੀ ਕੈਦ ਕੱਟ ਲਈ ਹੈ ਇਨ੍ਹਾਂ ਵਿਅਕਤੀਆਂ ਨੇ ਆਪਣੀ ਜ਼ਿੰਦਗੀ ਦੇ ਪਿਛਲੇ 11 ਸਾਲ ਫਾਂਸੀ ਕੋਠੀ ਵਿਚ ਗੁਜ਼ਾਰੇ ਹਨ, ਇਸ ਲਈ ਮਨੁੱਖਤਾ ਦੇ ਅਧਾਰ ਉੱਤੇ ਇਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ
August 31, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਬੀਤੇ ਦਿਨੀਂ ਜੂਨ 1984 ਦੀ ਯਾਦਗਾਰ ਦਾ ਮਸਲਾ ਕਾਫੀ ਚਰਚਾ ਵਿਚ ਰਿਹਾ ਸੀ ਤੇ ਪੰਥਕ ਧਿਰਾਂ ਦੇ ਜ਼ੋਰ ਪਾਉਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਝ ਬਿਆਨ ਤਾਂ ਯਾਦਗਾਰ “ਬਣਾਉਣ” ਬਾਰੇ ਦਿੱਤੇ ਹੀ ਗਏ। ਇਸੇ ਦੌਰਾਨ ਕੁਝ ਵਿਦਵਾਨਾਂ ਤੇ ਸੁਹਿਰਦ ਸੱਜਣਾਂ ਨੇ ਇਕ ਕਮੇਟੀ ਬਣਾ ਕੇ ਯਾਦਗਾਰ ਲਈ ਜਗ੍ਹਾਂ ਤੇ ਯਾਦਗਾਰ ਦੀ ਰੂਪ-ਰੇਖਾ ਬਾਰੇ ਸੰਗਤ/ਜਥੇਬੰਦੀਆਂ ਤੋਂ ਸੁਝਾਅ ਲੈ ਕੇ ਪੰਥ ਸਾਹਮਣੇ ਪੇਸ਼ ਕਰਨ ਲਈ ਪਹਿਲ ਕਦਮੀਂ ਕੀਤੀ। ਹੁਣ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਾਰਨ ਯਾਦਗਾਰ ਦਾ ਮਸਲਾ ਚਰਚਾ ਤੋਂ ਬਾਹਰ ਹੋ ਗਿਆ ਹੈ।
August 28, 2011 | ਇਹ ਸਮਗਰੀ
ਤਸਵੀਰਾਂ,
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »